ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਿੰਨ ਵੱਡੇ ਐਲਾਨ ਕੀਤੇ ਗਏ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਦੇ ਰਿਹਾ ਜੱਦ ਕਿ ਇਹ ਖ਼ੁਦ ਬਿਜਲੀ ਪੈਦਾ ਕਰਦਾ ਹੈ। ਦਿੱਲੀ ਦੀ ਉਦਾਹਰਨ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਗਾਰੰਟੀ ਦੇ ਕੇ ਚੋਣਾਂ ਲੜੀਆਂ ਗਈਆਂ ਸਨ ਅਤੇ ਵਾਅਦੇ ਪੂਰੇ ਕਰ ਮੁੜ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਬਣਾਈ ਅਤੇ ਹੁਣ ਪੰਜਾਬ ਵਿੱਚ ਸਰਕਾਰ ਦੀ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਖ਼ਤਮ ਕਰਨ ਲਈ ਉਹ ਬਿਜਲੀ ਅੰਦੋਲਨ ਚਲਾਉਣਗੇ ਕਿਉਂਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੋਂ ਦੁਖੀ ਹਨ।
ਕੇਜਰੀਵਾਲ ਨੇ ਪਹਿਲੀ ਗਾਰੰਟੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਹਰ ਪਰਿਵਾਰ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਜਿਸ ਨਾਲ ਸੱਤਰ ਤੋਂ ਅੱਸੀ ਫ਼ੀਸਦੀ ਲੋਕਾਂ ਦੇ ਬਿੱਲ ਜ਼ੀਰੋ ਹੋ ਜਾਣਗੇ। ਇਸ ਤੋਂ ਇਲਾਵਾ ਚੌਵੀ ਘੰਟੇ ਬਿਜਲੀ ਸਪਲਾਈ ਅਤੇ ਪੈਂਡਿੰਗ ਸਾਰੇ ਬਿੱਲ ਮੁਆਫ ਕੀਤੇ ਜਾਣਗੇ। ਇਹ ਤਿੰਨ ਵੱਡੇ ਐਲਾਨ ਕਰਦਿਆਂ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਿਆ ਵੀ ਕਿਹਾ ਕਿ ਇਹ ਕੇਜਰੀਵਾਲ ਦੀ ਗਾਰੰਟੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪਹਿਲੀ ਕਲਮ ਨਾਲ ਆਦੇਸ਼ ਲਾਗੂ ਕੀਤੇ ਜਾਣਗੇ ਜਦਕਿ ਚੌਵੀ ਘੰਟੇ ਬਿਜਲੀ ਦੇਣ ਵਿਚ ਸਮਾਂ ਲੱਗੇਗਾ ਕਿਉਂਕਿ ਸੂਬੇ ਵਿੱਚ ਇਨਫਰਾਸਟਰੱਕਚਰ ਨੂੰ ਸਹੀ ਕਰਨ ਵਿੱਚ ਸਮਾਂ ਲੱਗੇਗਾ ਜਿਵੇਂ ਦਿੱਲੀ ਵਿੱਚ ਦੋ ਤੋਂ ਤਿੰਨ ਸਾਲ ਅੰਦਰ ਇਨਫਰਾ ਸਟਰੱਕਚਰ ਸਹੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਗਿਆ ਕਿ ਪੰਜਾਬ ਉਪਰ ਤਿੰਨ ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਸੂਬੇ ਨੂੰ ਆਰਥਿਕ ਸਥਿਤੀ ਵਿੱਚੋਂ ਕਿਵੇਂ ਕੱਢਿਆ ਜਾਵੇਗਾ ਇਸ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਇਮਾਨਦਾਰੀ ਵਾਲੀ ਸਰਕਾਰ ਲੋਕਾਂ ਨੂੰ ਦੇਣਗੇ ਅਤੇ ਸੂਬੇ ਨੂੰ ਕਰਜ਼ੇ ਵਿੱਚੋਂ ਕੱਢਣ ਦਾ ਜਾਦੂ ਵੀ ਸਿਰਫ਼ ਕੇਜਰੀਵਾਲ ਕੋਲ ਹੈ ਕਿਉਂਕਿ ਉਨ੍ਹਾਂ ਨੇ ਦਿੱਲੀ ਵਿੱਚ ਚੰਗੀ ਨੀਅਤ ਵਾਲੀ ਸਰਕਾਰ ਲੋਕਾਂ ਨੂੰ ਦਿੱਤੀ ਹੈ।
ਇਹ ਵੀ ਪੜ੍ਹੋਂ : 'ਆਪ' ਦਾ ਮਿਸ਼ਨ 2017 V/s 2022, ਹਾਰ ਤੋਂ ਬਾਅਦ ਕਿੰਨੇ ਬਦਲੇ ਹਲਾਤ ?
ਹਾਲਾਂਕਿ ਇਸ ਦੌਰਾਨ ਕੇਜਰੀਵਾਲ ਵੱਲੋਂ ਕਈ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਬਿਨਾਂ ਦਿੱਤਿਆਂ ਹੀ ਨਿਕਲਦੇ ਬਣੇ ਤਾਂ ਉੱਥੇ ਹੀ ਦੂਜੇ ਪਾਸੇ ਸਟੇਜ ਉਪਰ ਕੇਜਰੀਵਾਲ ਦੇ ਨਾਲ ਭਗਵੰਤ ਮਾਨ ਹਰਪਾਲ ਚੀਮਾ ਜਰਨੈਲ ਸਿੰਘ ਰਾਘਵ ਚੱਢਾ ਅਤੇ ਕੁੰਵਰ ਵਿਜੈ ਪ੍ਰਤਾਪ ਬੈਠੇ ਸਨ। ਪੰਜਾਬ ਆਮ ਆਦਮੀ ਪਾਰਟੀ ਦੀ ਬਾਕੀ ਲੀਡਰਸ਼ਿਪ ਨੂੰ ਪੱਤਰਕਾਰਾਂ ਦੇ ਨਾਲ ਸਟੇਜ ਹੇਠਾਂ ਕੁਰਸੀਆਂ 'ਤੇ ਬੈਠਾਇਆ ਹੋਇਆ ਸੀ।
ਇਹ ਵੀ ਪੜ੍ਹੋਂ : 'ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਕਰ ਰਿਹਾ ਗੁੰਮਰਾਹ'