ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ 3 ਨਵੇਂ ਖੇਤੀ ਕਾਨੂੰਨਾਂ (3 new agricultural laws) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦੇਸ਼ ਨੂੰ ਕੀਤੇ ਸੰਬੋਧਨ ਵਿੱਚ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਹੈ।
ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਮੋਗਾ ਤੋਂ ਸ਼ੁਰੂ ਹੋਣ ਵਾਲਾ ‘ਮਿਸ਼ਨ ਪੰਜਾਬ’ (Mission Punjab) ਦੌਰਾ ਹੁਣ 22 ਨਵੰਬਰ ਤੋਂ ਸ਼ੁਰੂ ਹੋਵੇਗਾ, ਕਿਉਂਕਿ ‘ਆਪ’ ਪੰਜਾਬ ਦੇ ਸਾਰੇ ਵਲੰਟੀਅਰ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਜਸ਼ਨਾਂ ਵਿੱਚ ਸ਼ਾਮਲ ਹੋਣਗੇ।
ਆਮ ਆਦਮੀ ਪਾਰਟੀ (Aam Aadmi Party) ਨੇ ਅੰਨਦਾਤਾ ਦੀ ਖੁਸ਼ੀ ਨੂੰ ਦੇਸ਼ ਦੀ ਖੁਸ਼ਨਸੀਬੀ ਕਰਾਰ ਦਿੱਤਾ ਹੈ ਅਤੇ ਇਸ ਲਈ ਕਿਸਾਨਾਂ ਵੱਲੋਂ 1 ਸਾਲ ਤੋਂ ਜ਼ਿਆਦਾ ਸਮੇਂ ਤੱਕ ਕੀਤੇ ਗਏ ਸੰਘਰਸ਼ ਅਤੇ ਬਲੀਦਾਨ ਕਰਨ ਵਾਲੇ 700 ਕਿਸਾਨਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਹੈ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੇ ਦੱਸਿਆ ਕਿ ਇਤਿਹਾਸ ਇਸ ਕਿਸਾਨੀ ਸੰਘਰਸ਼ ਨੂੰ ਹਰ ਮੋਰਚੇ ’ਤੇ ਯਾਦ ਕਰੇਗਾ। ਇਹ ਜਿੱਤ ਕਿਸਾਨਾਂ ਦੀ ਹਿੰਮਤ, ਜਜ਼ਬੇ, ਹੌਂਸਲੇ ਅਤੇ ਉਮੀਦ ਦੀ ਜਿੱਤ ਹੈ, ਹਰ ਉਸ ਪਰਿਵਾਰ ਦੀ ਜਿੱਤ ਹੈ, ਜਿਸ ਨੇ ਦਿਨ- ਰਾਤ, ਧੁੱਪ- ਛਾਂ, ਹਨੇਰੀ- ਤੂਫ਼ਾਨ, ਗਰਮੀ ਸਰਦੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਸੰਘਰਸ਼ ਲੜਿਆ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਹੈ।
‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ (Arvind Kejriwal) ਸਮੇਤ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਮੇਤ ਸਮੁੱਚੇ ਦੇਸ਼ ਵਾਸੀਆਂ ਨੂੰ ਕਾਲੇ ਕਾਨੂੰਨ ਰੱਦ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ। ਇਸ ਮੌਕੇ ‘ਆਪ’ ਵਰਕਰਾਂ ਅਤੇ ਅਹੁਦੇਦਾਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ।
‘ਆਪ’ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ
ਆਮ ਆਦਮੀ ਪਾਰਟੀ (Aam Aadmi Party) ਪੰਜਾਬ ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿੱਚ ਪੰਜਾਬ ਭਰ ’ਚ ਜ਼ਿਲ੍ਹਾ ਪੱਧਰ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਾਉਣ ਦਾ ਐਲਾਨ ਕੀਤਾ ਗਿਆ ਹੈ। ਹਰ ਜ਼ਿਲ੍ਹੇ ਦੇ ਇੰਜ਼ਾਰਜ ਅਤੇ ਵਰਕਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਕਿਸਾਨਾਂ ਦੀ ਚੜ੍ਹਦੀ ਕਲਾਂ, ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।
ਇਹ ਵੀ ਪੜ੍ਹੋ:- ਖੇਤੀ ਕਾਨੂੰਨ ਰੱਦ ਹੋਣ ’ਤੇ ਚੰਡੀਗੜ੍ਹ ’ਚ ਖੁਸ਼ੀ ਦਾ ਮਹੌਲ