ਚੰਡੀਗੜ੍ਹ: ਖਾਲਸਾ ਏਡ ਦੇ ਸੀਈਓ ਰਵੀ ਸਿੰਘ ਦੀ ਸਿਹਤ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਰਵੀ ਸਿੰਘ ਦੇ ਦੋਵੇਂ ਗੁਰਦੇ ਖਰਾਬ ਹੋ ਗਏ ਹਨ। ਇਹ ਜਾਣਕਾਰੀ ਖੁਦ ਰਵੀ ਸਿੰਘ ਨੇ ਟਵੀਟ ਕਰਕੇ ਆਪਣੀ ਸਿਹਤ ਦਾ ਹਾਲ ਦੱਸਿਆ।
ਰਵੀ ਸਿੰਘ ਨੇ ਟਵੀਟ ਕੀਤਾ ਕਿ ਉਹ 22 ਸਾਲਾਂ ਤੋਂ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਸੇਵਾ ਕਰ ਰਹੇ ਹਨ। ਸੇਵਾ ਦੇ ਪਹਿਲੇ 10 ਸਾਲਾਂ ਵਿੱਚ ਉਹ ਆਪਣੇ ਖਾਣ-ਪੀਣ ਅਤੇ ਸਿਹਤ ਦਾ ਚੰਗੀ ਤਰ੍ਹਾਂ ਧਿਆਨ ਨਹੀਂ ਰੱਖ ਸਕੇ, ਜਿਸ ਦਾ ਨਤੀਜਾ ਅੱਜ ਵਿਗੜੀ ਸਿਹਤ ਦੇ ਰੂਪ ਵਿੱਚ ਆਇਆ ਹੈ।
ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਉਨ੍ਹਾਂ ਦੇ ਦੋਵੇਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦਾ ਪਹਿਲਾ ਅਪ੍ਰੇਸ਼ਨ ਹੈ। ਉਮੀਦ ਹੈ ਕਿ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਉਹ ਛੇਤੀ ਠੀਕ ਹੋ ਜਾਣਗੇ।
ਉਨ੍ਹਾਂ ਅਪ੍ਰੇਸ਼ਨ ਤੋਂ ਬਾਅਦ ਆਪਣੀ ਸਿਹਤ ਬਾਰੇ 48 ਘੰਟਿਆਂ ਵਿੱਚ ਹੋਰ ਜਾਣਕਾਰੀ ਸਾਂਝੀ ਕਰਨ ਬਾਰੇ ਵੀ ਲਿਖਿਆ।