ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਪਾਰਾ ਲਗਾਤਾਰ ਚੜ੍ਹਦਾ ਹੀ ਜਾ ਰਿਹਾ ਹੈ। ਪਹਿਲਾਂ ਸਿਆਸੀ ਪਾਰਟੀਆਂ ਚੋਣਾਂ ਲੜਦੀਆਂ ਸਨ ਉਥੇ ਹੀ ਇਸ ਵਾਰ ਕਿਸਾਨ ਵੀ ਪਾਰਟੀ ਬਣਾ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਰਹੇ ਹਨ। 22 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਨਾ ਦੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਪਹਿਲਾਂ ਕੁਝ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਤੋਂ ਆਪਣੇ ਆਪ ਨੂੰ ਵੱਖ ਕੀਤਾ ਸੀ ਉਥੇ ਹੀ ਹੁਣ ਕਿਰਤੀ ਕਿਸਾਨ ਯੂਨੀਅਨ ਨੇ ਵੀ ਐਲਾਨ ਕੀਤਾ ਹੈ ਕਿ ਉਹ ਚੋਣਾਂ ਨਹੀਂ ਲੜਣਗੇ।
ਇਹ ਵੀ ਪੜੋ: Assembly Election 2022: 22 ਕਿਸਾਨ ਜਥੇਬੰਦੀਆਂ ਨੇ ਕੀਤਾ ਸੰਯੁਕਤ ਸਮਾਜ ਮੋਰਚਾ ਦਾ ਐਲਾਨ
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦੀਪ ਸਿੰਘ ਵਾਲਾ ਨੇ ਕਿਹਾ ਕਿ ਉਹ ਚੋਣ ਨਹੀਂ ਲੜਗੇ। ਉਹਨਾਂ ਨੇ ਕਿਹਾ ਕਿ 22 ਕਿਸਾਨ ਜਥੇਬੰਦੀਆਂ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਤੇ ਇਸ ਫੈਸਲੇ ਨੂੰ ਵਾਪਿਸ ਲੈਣਾ ਚਾਹੀਦਾ ਹੈ।
ਉਹਨਾਂ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਚੋਣਾਂ ਲੜਦੀਆਂ ਹਨ ਤਾਂ ਉਹਨਾਂ ਰਵੱਈਆ ਜਥੇਬੰਦੀਆਂ ਪ੍ਰਤੀ ਉਹ ਰਹੇਗਾ ਜੋ ਬਾਕੀ ਸਿਆਸੀ ਪਾਰਟੀਆਂ ਪ੍ਰਤੀ ਹੈ।
ਇਸ ਦੇ ਨਾਲ ਹੀ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਪਾਣੀ ਉੱਤੇ ਸਿਰਫ਼ ਪੰਜਾਬ ਦਾ ਹੱਕ ਹੈ, ਜੋ ਪੰਜਾਬ ਨੂੰ ਹੀ ਮਿਲਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਜੋ ਸੂਬੇ ਪੰਜਾਬ ਬੋਲਦੇ ਹਨ ਉਹ ਵੀ ਪੰਜਾਬ ਨੂੰ ਹੀ ਮਿਲਣੇ ਚਾਹੀਦੇ ਹਨ ਤੇ ਚੰਡੀਗੜ੍ਹ ਨੂੰ ਕੇਵਲ ਪੰਜਾਬ ਦੀ ਰਾਜਧਾਨੀ ਐਲਾਨ ਦੇਣਾ ਚਾਹੀਦਾ ਹੈ।
22 ਕਿਸਾਨ ਜਥੇਬੰਦੀਆਂ ਨੇ ਬਣਾਈ ਹੈ ਪਾਰਟੀ
ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਦਾ ਐਲਾਨ ਕਰਦਿਆਂ ਆਪਣੀ ਪਾਰਟੀ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਆਪਣੀ ਨਵੀਂ ਪਾਰਟੀ ਬਣਾਈ ਹੈ। ਸੰਯੁਕਤ ਸਮਾਜ ਮੋਰਚਾ ਆਉਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ’ਚ 117 ਸੀਟਾਂ ’ਤੇ ਚੋਣ ਲੜਨਗੇ।
ਇਹ ਵੀ ਪੜੋ: ਚੋਣਾ ‘ਤੇ ਕਿਸਾਨ ਆਗੂਆਂ ਦੇ ਵੱਡੇ ਬਿਆਨ