ਚੰਡੀਗੜ੍ਹ: ਪਿਛਲੇ ਦਿਨੀਂ ਆੜ੍ਹਤੀ ਐਸੋਸੀਏਸ਼ਨ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਤੇ ਕਿਸਾਨਾਂ ਵਿਚਕਾਰ ਹਿੱਸੇਦਾਰੀ ਰੱਖਣ ਦਾ ਭਰੋਸਾ ਦਿੱਤਾ ਸੀ। ਇਸ ਬਾਰੇ ਕਿਸਾਨ ਐਸੋਸੀਏਸ਼ਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੋਵਾਲ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਤੇ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਲਾਲੀਪਾਪ ਦਿੱਤਾ ਗਿਆ ਤਾਂ ਕਿ ਉਹ ਸਰਕਾਰ ਦੇ ਖ਼ਿਲਾਫ਼ ਨਾ ਹੋਣ।
ਇਹ ਵੀ ਪੜ੍ਹੋ: ਧਾਰਾ 370 ਹਟਾਉਣ ਨਾਲ ਕਸ਼ਮੀਰ ’ਚੋਂ ਅੱਤਵਾਦ ਦਾ ਹੋਵੇਗਾ ਖ਼ਾਤਮਾ : ਅਮਿਤ ਸ਼ਾਹ
ਉਨ੍ਹਾਂ ਕਿਹਾ ਕਿ ਇਹ ਸਰਕਾਰ ਵੱਲੋਂ ਗਿਣੀ ਮਿੱਥੀ ਸਾਜ਼ਿਸ਼ ਹੈ ਤਾਂ ਕਿ ਕਿਸਾਨਾਂ ਕੋਲ ਜਿਹੜੀ ਧਨ ਰਾਸ਼ੀ ਆਉਣੀ ਹੈ ਉਹ ਸਿੱਧੀ ਬੈਂਕਾਂ ਵੱਲੋਂ ਵਸੂਲ ਕੀਤੀ ਜਾਵੇ। ਇਸ ਵਿੱਚ ਆੜ੍ਹਤੀ ਐਸੋਸੀਏਸ਼ਨ ਵੀ ਪੂਰੇ ਤਰੀਕੇ ਨਾਲ ਮਦਦਗਾਰ ਸਾਬਿਤ ਹੋਵੇਗੀ ਤੇ ਕਿਹਾ ਕਿ ਜਦੋਂ ਕਿਸਾਨ ਨੂੰ ਪੈਸੇ ਦੀ ਲੋੜ ਪੈਂਦੀ ਹੈ ਉਦੋਂ ਆੜ੍ਹਤੀ ਆ ਕੇ ਉਨ੍ਹਾਂ ਦੀ ਮਦਦ ਕਰਦੇ ਹਨ ਨਾ ਕਿ ਬੈਂਕ ਵਾਲੇ।
ਇਸ ਦੇ ਚਲਦਿਆਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਹੁਣ ਜੇ ਰਾਸ਼ੀ ਸਿੱਧਾ ਉਨ੍ਹਾਂ ਦੇ ਬੈਂਕਾਂ 'ਚ ਆਉਂਦੀ ਹੈ ਤਾਂ ਉਹ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਂਅ ਕਰ ਦੇਣ। ਰਾਜੋਵਾਲ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਵਰਲਡ ਦੇ ਵਾਰਡ ਵੱਲ ਵੱਧ ਰਹੀ ਹੈ ਜੋ ਕਿ ਕਿਸਾਨਾਂ ਵਾਸਤੇ ਕਦੇ ਵੀ ਹਿੱਤਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਜੋ ਸਾਜਿਸ਼ ਕੀਤੀ ਜਾ ਰਹੀ ਹੈ ਉਸ ਖ਼ਿਲਾਫ਼ ਖੜ੍ਹਾ ਹੋਣਾ ਚਾਹੀਦਾ ਤੇ ਆਪਣੇ ਹਿੱਤਾਂ ਦਾ ਧਿਆਨ ਖ਼ੁਦ ਰੱਖਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆੜ੍ਹਤੀ ਐਸੋਸੀਏਸ਼ਨ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਆੜ੍ਹਤੀ ਐਸੋਸੀਏਸ਼ਨ ਵੱਲੋਂ ਮੰਗ ਕੀਤੀ ਗਈ ਸੀ ਕੀ ਕਿਸਾਨਾਂ ਵਿਚਕਾਰ ਆੜ੍ਹਤੀ ਐਸੋਸੀਏਸ਼ਨ ਦੀ ਹਿੱਸੇਦਾਰੀ ਉਸ ਤਰ੍ਹਾਂ ਹੀ ਰੱਖੀ ਜਾਵੇ ਜਿਵੇਂ ਪਹਿਲਾਂ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾ ਤੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਤੇ ਕਿਸਾਨਾਂ ਦੀ ਹਿੱਸੇਦਾਰੀ ਬਣੀ ਰਹੇਗੀ।