ਚੰਡੀਗੜ੍ਹ: ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਕਰ ਰਹੇ ਏਡੀਜੀਪੀ (ADGP) ਐਲ.ਕੇ. ਯਾਦਵ ਦੀ ਅਗਵਾਈ ਵਾਲੀ ਐਸਆਈਟੀ (SIT) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਤਲਬ ਕੀਤਾ ਹੈ। ਸਾਬਕਾ ਮੁੱਖ ਮੰਤਰੀ ਤੋਂ 16 ਜੂਨ ਨੂੰ ਐਸਆਈਟੀ (SIT) ਮੋਹਾਲੀ ਦੇ ਫੇਜ਼ 8 ਦੇ ਪਾਵਰ ਕਾਰਪੋਰੇਸ਼ਨ ਦੇ ਰੈਸਟ ਹਾਊਸ 'ਚ ਸਵੇਰੇ ਸਾਢੇ 10 ਵਜੇ ਪੁੱਛਗਿੱਛ ਕਰੇਗੀ।
ਇਹ ਵੀ ਪੜੋ: Kotkapura Firing Case: SIT ਵੱਲੋਂ ਪ੍ਰਕਾਸ਼ ਸਿੰਘ ਬਾਦਲ ਤਲਬ
ਕੋਟਕਪੂਰਾ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਕੁਲਤਾਰ ਸੰਧਵਾਂ (Kultar Sandhwan) ਨੇ 5 ਸਾਲ ਤੋਂ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ ਉਸੇ ਸਮੇਂ ਦੇ ਤਤਕਾਲੀ ਮੁੱਖ ਮੰਤਰੀ ਨੇ ਬੇਅਦਬੀ ਕਰਵਾਉਣ ਵਾਲੇ ਦੋਸ਼ੀਆਂ ਨੂੰ ਬਚਾਇਆ ਅਤੇ ਸਾਰੇ ਸਬੂਤ ਮਿਟਾਏ ਤੇ ਨਿਰਦੋਸ਼ ਲੋਕਾਂ ’ਤੇ ਪਰਚੇ ਪਾਏ ਗਏ। ਉਸ ਤੋਂ ਬਾਅਦ ਕਈ ਕਮਿਸ਼ਨ ਅਤੇ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ, ਪਰ ਨਤੀਜਾ ਕੋਈ ਨਹੀਂ ਨਿਕਲਿਆ ਅਤੇ ਹੁਣ ਦੂਜੀ ਵਾਰ ਨਵੀਂ ਐਸਆਈਟੀ (SIT) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਪੇਸ਼ ਹੋਣ ਲਈ ਸੰਮਨ ਕੀਤੇ ਹਨ। ਜਦਕਿ ਜਾਂਚ ਦੇ ਨਾਮ ’ਤੇ ਕੈਪਟਨ ਵੀ ਬਾਦਲਾਂ ਨੂੰ ਬਚਾ ਰਹੇ ਹਨ।
ਉਥੇ ਹੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂਂ ਕਿਹਾ ਕਿ ਲੋਕਾਂ ਦੀ ਭਾਵਨਾਵਾਂ ਨਾਲ ਕੈਪਟਨ ਨੇ ਬਹੁਤ ਖੇਡ ਲਿਆ ਹੈ, ਪਰ ਹੁਣ ਬੇਅਦਬੀ ਦੇ ਦੋਸ਼ੀ ਸਲਾਖਾਂ ਪਿੱਛੇ ਹੋਣੇ ਚਾਹੀਦੇ ਹਨ ਨਹੀਂ ਤਾਂ ਲੋਕ ਕਾਂਗਰਸ ਨੂੰ ਵੀ ਮੁਆਫ ਨਹੀਂ ਕਰਨਗੇ।
ਦਸਦਈਏ ਕੀ ਆਈਪੀਐਸ (IPS) ਕੁੰਵਰ ਵਿਜੇ ਪ੍ਰਤਾਪ ਦੀ ਐਸਆਈਟੀ (SIT) ਨੇ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ ਤੇ ਜਾਣਕਾਰੀ ਮੁਤਾਬਿਕ 2-3 ਮਹੀਨਿਆਂ ਤੱਕ ਤਿੰਨੇ ਐਸਆਈਟੀ (SIT) ਨੇ ਚਲਾਨ ਪੇਸ਼ ਕਰ ਦੇਣਗੀਆਂ ਜਿਸਨੂੰ ਲੈ ਕੇ ਵਿਰੋਧੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮਾਂ ਨੇ ਫਰੂਟ ਰੇਹੜੀ ਵਾਲੇ ਦੇ ਜੜੇ ਥੱਪੜ,ਵੀਡੀਓ ਵਾਇਰਲ