ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਐਸਆਈਟੀ ਵੱਲੋਂ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਪੁੱਛਗਿੱਛ ਹੋਈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਦੱਸ ਦਈਏ ਕਿ ਐਸਆਈਟੀ ਦੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਘਰੋਂ ਨਿਕਲ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਕਰੀਬ 4 ਘੰਟੇ ਪੁੱਛਗਿੱਛ ਕੀਤੀ ਗਈ।
4 ਘੰਟੇ ਤੱਕ ਕੀਤੀ ਗਈ ਪੁੱਛਗਿੱਛ: ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਕਰਨ ਦੇ ਲਈ ਐਸਆਈਟੀ ਦੀ ਟੀਮ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਪਹੁੰਚੀ। ਜਿੱਥੇ ਉਨ੍ਹਾਂ ਵੱਲੋਂ ਤਕਰੀਬਨ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ।
ਇਹ ਸੀ ਮਾਮਲਾ ?: ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।
ਇਹ ਵੀ ਪੜੋ: ਤਰਨਤਾਰਨ ਵਪਾਰੀ ਕਤਲ ਮਾਮਲੇ ਦੀ ਗੈਂਗਸਟਰ ਲੰਡਾ ਨੇ ਲਈ ਜ਼ਿੰਮੇਵਾਰੀ