ਚੰਡੀਗੜ੍ਹ: ਕੋਟਕਪੁਰਾ ਗੋਲੀਕਾਂਡ ਮਾਮਲੇ (kotkapura firing case) ਵਿਚ ਐਸਆਈਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ (sit question Sukhbir Badal) ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਦੇ ਸੈਕਟਰ 32 ਵਿਖੇ ਸਿੱਟ ਸਾਹਮਣੇ ਪੇਸ਼ ਹੋ ਗਏ ਹਨ।
ਇਹ ਵੀ ਪੜੋ: ਕਿਸਾਨਾਂ ਲਈ ਅਹਿਮ ਖ਼ਬਰ, ਕਣਕ ਦਾ ਬੀਜ ਸਬਸਿਡੀ ਉੱਤੇ ਲੈਣ ਲਈ ਇਸ ਤਰ੍ਹਾਂ ਭਰੋ ਬਿਨੈ ਪੱਤਰ
ਬੀਤੇ ਦਿਨ ਪ੍ਰਕਾਸ਼ ਸਿੰਘ ਬਾਦਲ ਤੋਂ ਹੋਈ ਸੀ ਪੁੱਛਗਿੱਛ: ਦੱਸ ਦਈਏ ਕਿ ਬੀਤੇ ਦਿਨ ਕੋਟਕਪੂਰਾ ਗੋਲੀਕਾਂਡ ਮਾਮਲੇ (kotkapura firing case) ਵਿਚ ਐਸਆਈਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਗਈ ਸੀ। ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਕਰਨ ਦੇ ਲਈ ਐਸਆਈਟੀ ਦੀ ਟੀਮ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਪਹੁੰਚੀ। ਜਿੱਥੇ ਉਨ੍ਹਾਂ ਵੱਲੋਂ ਤਕਰੀਬਨ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ।
ਇਹ ਸੀ ਮਾਮਲਾ ?: ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ (kotkapura firing case) ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।
ਇਹ ਵੀ ਪੜੋ: ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸੁਹਾਗਣਾਂ 'ਚ ਖੁਸ਼ੀ ਦੀ ਲਹਿਰ, ਬਜ਼ਾਰਾਂ 'ਚ ਲੱਗੀਆਂ ਰੌਣਕਾਂ