ਚੰਡੀਗੜ੍ਹ: ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ (SIT) ਵੱਲੋਂ 22 ਜੂਨ ਨੂੰ ਐਮਐਲਏ ਹੋਸਟਲ ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪੁੱਛਗਿੱਛ ਕਰੇਗੀ। ਦੱਸਦਈਏ ਕਿ ਇਹ ਪੁੱਛਗਿੱਛ 16 ਜੂਨ ਨੂੰ ਕੀਤੀ ਜਾਣੀ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਤਿੰਨ ਹਫਤਿਆਂ ਦਾ ਹੋਰ ਸਮਾਂ ਮੰਗਿਆ ਸੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
ਕੋਟਕਪੁਰਾ ਗੋਲੀਕਾਂਡ ਮਾਮਲੇ ਸਬੰਧੀ ਪੁੱਛਗਿੱਛ ਕਰਨ ਦੇ ਲਈ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖਿਆ। ਪੱਤਰ ’ਚ ਲਿਖਿਆ ਹੈ ਕਿ ਉਹ 22 ਜੂਨ ਨੂੰ ਸੈਕਟਰ 4 ਦੇ ਐਮਐਲਏ ਹੋਸਟਲ ਚ ਮੌਜੂਦ ਰਹਿਣ। ਉੱਥੇ ਉਨ੍ਹਾਂ ਤੋਂ ਕੋਟਕਪੁਰਾ ਗੋਲੀਕਾਂਡ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਦੇ ਲਈ ਪੰਜਾਬ ਸਰਕਾਰ ਨੇ ਨਵੀਂ ਐਸਆਈਟੀ (SIT) ਦਾ ਗਠਨ ਕੀਤਾ ਸੀ। ਜਿਸਦੀ ਅਗਵਾਈ ਕੇਐਲ ਯਾਦਵ ਵੱਲੋਂ ਕੀਤੀ ਜਾ ਰਹੀ ਹੈ।
ਜਾਂਚ ਲਈ ਦੇਵਾਂਗਾ ਪੂਰਾ ਸਹਿਯੋਗ- ਬਾਦਲ
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਸਆਈਟੀ (SIT) ਅੱਗੇ ਪੇਸ਼ ਹੋਣ ਸਬੰਧੀ ਬਿਆਨ ਜਾਰੀ ਕੀਤਾ ਸੀ ਜਿਸ ’ਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਜਾਂਚ ’ਚ ਆਪਣਾ ਪੂਰਾ ਸਹਿਯੋਗ ਦੇਣਗੇ।
ਇਹ ਵੀ ਪੜੋ: ਬੇਅਦਬੀ ਮਾਮਲਾ: SIT ਨੂੰ ਜਾਂਚ ਲਈ ਪੂਰਾ ਸਹਿਯੋਗ ਦੇਵਾਂਗਾ-ਬਾਦਲ