ETV Bharat / city

ਕੋਟਕਪੂਰਾ ਗੋਲੀਕਾਂਡ: SIT ਵਲੋਂ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਸੰਮਨ - ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ

ਵਿਸ਼ੇਸ਼ ਜਾਂਚ ਟੀਮ ਵਲੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ 'ਚ ਧਰਨਾ ਦੇ ਰਹੇ ਸਿੱਖ ਪ੍ਰਚਾਰਕਾਂ ਸਮੇਤ ਕਈ ਸਿੱਖ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ 2 ਜੁਲਾਈ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਕੀਤੇ ਹਨ।

ਕੋਟਕਪੂਰਾ ਗੋਲੀਕਾਂਡ: SIT ਵਲੋਂ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਸੰਮਨ

author img

By

Published : Jul 1, 2021, 8:44 AM IST

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਲੈਕੇ ਬਣਾਈ SIT ਵਲੋਂ ਆਪਣਾ ਕੰਮ ਸਰਗਰਮੀ ਨਾਲ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਵਿਸ਼ੇਸ਼ ਜਾਂਚ ਟੀਮ ਵਲੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ 'ਚ ਧਰਨਾ ਦੇ ਰਹੇ ਸਿੱਖ ਪ੍ਰਚਾਰਕਾਂ ਸਮੇਤ ਕਈ ਸਿੱਖ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ 2 ਜੁਲਾਈ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਕੀਤੇ ਹਨ।

SIT ਵਲੋਂ ਜਾਰੀ ਕੀਤੇ ਸੰਮਨਾਂ 'ਚ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਪੰਥ ਪ੍ਰੀਤ ਸਮੇਤ ਕਈ ਪੁਲਿਸ ਮੁਲਜ਼ਾਮਾਂ ਨੂੰ ਤਲਬ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਸਾਲ 2015 'ਚ ਥਾਣਾ ਸਿਟੀ ਕੋਟਕਪੂਰਾ 'ਚ ਦਰਜ ਐਫ.ਆਈ.ਆਰ ਨੰ. 192 'ਚ ਨਾਮਜ਼ਦ ਸਿੱਖ ਆਗੂਆਂ ਅਤੇ ਪ੍ਰਚਾਰਕਾਂ ਨੂੰ ਤਲਬ ਕੀਤਾ ਹੈ।

ਦੱਸ ਦਈਏ ਕਿ ਹਾਈਕੋਰਟ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ SIT ਦੀ ਰਿਪੋਰਟ ਰੱਦ ਕਰਨ ਤੋਂ ਬਾਅਦ ਸਰਕਾਰ ਵਲੋਂ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ, ਜਿਸ ਵਲੋਂ ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿਛ ਕੀਤੀ ਸੀ।

ਇਹ ਵੀ ਪੜ੍ਹੋ:ਬੇਅਦਬੀ ਮਾਮਲਾ:1 ਜੁਲਾਈ ਤੋਂ ਸਿਮਰਨਜੀਤ ਮਾਨ ਮੁੜ ਲਾ ਸਕਦੇ ਨੇ ਮੋਰਚਾ

ETV Bharat Logo

Copyright © 2025 Ushodaya Enterprises Pvt. Ltd., All Rights Reserved.