ਚੰਡੀਗੜ੍ਹ: ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਸਰਕਾਰ ਦੇ ਮੰਤਰੀ ਬਾਰੇ ਵਿਵਾਦਿਤ ਬਿਆਨ ਦੇ ਦਿੱਤਾ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕੈਬਿਨੇਟ ਮੰਤਰੀ ਗੁਰਮੀਤ ਰਾਣਾ ਸਿੰਘ ਸੋਢੀ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੁਝ ਨਸ਼ਾ ਤਸਕਰਾਂ ਦੀ ਸਿਫ਼ਾਰਿਸ਼ ਕਰਦੇ ਹਨ ਸੋਢੀ।
ਦੱਸ ਦਈਏ, ਵਿਧਾਇਕ ਕੁਲਬੀਰ ਸਿੰਘ ਜੀਰਾ ਪਹਿਲਾਂ ਵੀ ਪੰਜਾਬ ਵੀ ਪੰਜਾਬ ਸਰਕਾਰ ਵਿਰੁੱਧ ਨਸ਼ੇ ਨੂੰ ਲੈ ਕੇ ਬਿਆਨਬਾਜ਼ੀ ਕਰ ਚੁੱਕੇ ਹਨ। ਇਸ ਤੋਂ ਬਾਅਦ ਕੁਲਬੀਰ ਜੀਰਾ ਨੂੰ ਪਾਰਟੀ 'ਚੋਂ ਮੁਅੱਤਲ ਵੀ ਕਰ ਦਿੱਤਾ ਗਿਆ ਸੀ।