ETV Bharat / city

ਕੁਲਦੀਪ ਸਿੰਘ ਵੈਦ ਨੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

author img

By

Published : Nov 1, 2021, 4:23 PM IST

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ (Congress MLA Kuldeep Singh Vaid) ਨੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (Punjab State Warehouse Corporation) (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ (Chairman) ਵਜੋਂ ਅਹੁਦਾ ਸੰਭਾਲ ਲਿਆ ਹੈ। ਕੁਲਦੀਪ ਵੈਦ (ਕੁਲਦੀਪ ਵੈਦ) ਨੇ ਆਪਣੀ ਸਮਰੱਥਾ ਅਤੇ ਕਾਬਲੀਅਤ ਨਾਲ ਇਸ ਸੰਸਥਾ ਦੀ ਸੇਵਾ ਨੂੰ ਨਿਭਾਉਣ ਲਈ ਵਚਨਬੱਧਤਾ ਦੁਹਰਾਈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਨਾਲ ਨਿਭਾਉਣਗੇ।

ਕੁਲਦੀਪ ਸਿੰਘ ਵੈਦ ਨੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਕੁਲਦੀਪ ਸਿੰਘ ਵੈਦ ਨੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ: ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ (Gill Assembly) ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ (Congress MLA Kuldeep Singh Vaid) ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi), ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ (Agriculture Minister Randeep Singh Nabha) ਤੋਂ ਇਲਾਵਾ ਕਾਂਗਰਸ (Congress) ਦੇ ਹੋਰ ਸੀਨੀਅਰ ਆਗੂਆਂ (Senior leaders) ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (Punjab State Warehouse Corporation) (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਨਵੇਂ ਅਹੁਦੇ ਲਈ ਸੀ.ਐੱਮ. ਚੰਨੀ ਨੇ ਵਿਧਾਇਕ ਕੁਲਦੀਪ ਵੈਦ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਲੰਮਾ ਪ੍ਰਸ਼ਾਸਕੀ ਤਜ਼ਰਬਾ ਸ੍ਰੀ ਵੈਦ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ (Warehousing Corporation) ਦੇ ਚੇਅਰਮੈਨ (Chairman) ਵਜੋਂ ਆਪਣੇ ਫਰਜ਼ਾਂ ਨੂੰ ਹੋਰ ਵੀ ਤਨਦੇਹੀ ਅਤੇ ਕੁਸ਼ਲਤਾ ਨਾਲ ਨਿਭਾਉਣ ਵਿੱਚ ਮਦਦ ਕਰੇਗਾ। ਸ੍ਰੀ ਵੈਦ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਚੰਨੀ ਨੇ ਉਨ੍ਹਾਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ।

ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਵਾਂਗਾ : ਕੁਲਦੀਪ ਵੈਦ

ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਚੰਨੀ (CM Channy) ਦਾ ਧੰਨਵਾਦ ਕਰਦਿਆਂ ਸ੍ਰੀ ਵੈਦ ਨੇ ਕਿਹਾ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਨਾਲ ਇਸ ਸੰਸਥਾ ਦੀ ਸੇਵਾ ਕਰਨਗੇ ਤਾਂ ਜੋ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ੍ਰੀ ਵੈਦ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਜਾ ਰਹੇ ਐਲਾਨ ਨੂੰ ਦੱਸਿਆ ਲਾਲੀਪਾਪ

ETV Bharat Logo

Copyright © 2024 Ushodaya Enterprises Pvt. Ltd., All Rights Reserved.