ਜ਼ਿਕਰਯੋਗ ਹੈ ਕਿ ਸੀਆਰਪੀਐਫ਼ ਵਿੱਚ ਕਾਂਸਟੇਬਲ ਦੀ ਨੌਕਰੀ ਕਰ ਰਹੇ ਜਵਾਨ ਕੁਲਵਿੰਦਰ ਸਿੰਘ ਪੁਲਵਾਮਾ 'ਚ ਹੋਏ ਹਮਲੇ ਵਿੱਚ ਸ਼ਹੀਦ ਹੋ ਗਏ ਸਨ। ਬੀਤੇ ਦਿਨੀਂ ਪਿੰਡ ਰੋਲੀ 'ਚ ਕੁਲਵਿੰਦਰ ਸਿੰਘ ਦਾ ਪੂਰੇ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਸਵੇਰੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੀਆਂ ਅਸਥੀਆਂ ਨੂੰ ਜਲਪ੍ਰਵਾਹ ਕਰ ਦਿੱਤਾ ਹੈ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸ਼ਹੀਦ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।