ਚੰਡੀਗੜ: ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ ਅਦਾਲਤ ਨੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਜਾਰੀ ਜਾਂਚ ਰਿਪੋਰਟ ਨੂੰ ਖਾਰਿਜ ਕਰ ਦਿੱਤਾ ਹੈ ਇੰਨਾ ਹੀ ਨਹੀਂ ਅਦਾਲਤ ਨੇ ਨਵੀਂ ਐਸਆਈਟੀ ਬਣਾਉਣ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ਜਾਂਚ ਟੀਮ ਤੋਂ ਬਾਹਰ ਰੱਖਣ ਦੇ ਨਿਰਦੇਸ਼ ਦਿੱਤੇ ਹਨ ਅਦਾਲਤ ਨੇ ਫੈਸਲਾ ਪੁਲਿਸ ਮੁਲਾਜ਼ਮ ਗੁਰਦੀਪ ਸਿੰਘ ਪੰਧੇਰ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ਤੇ ਸੁਣਾਇਆ ਹੈ ।
ਕੁੰਵਰ ਵਿਜੇ ਪ੍ਰਤਾਪ SIT 'ਚੋ OUT ਕੁਝ ਦਿਨ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਨੇ ਦਾਅਵਾ ਕੀਤਾ ਸੀ ਕਿ ਗੋਲੀਕਾਂਡ ਦੀ ਜਾਂਚ ਪੂਰੀ ਹੋ ਗਈ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਰਿਪੋਰਟ ਵਿੱਚ ਜਿਹੜੇ ਵੀ ਦੋਸ਼ੀ ਹੋਣਗੇ ਉਨ੍ਹਾਂ ਨੂੰ ਸਜ਼ਾ ਮਿਲੇਗੀ ।
ਪੰਜਾਬ ਸਰਕਾਰ ਲਈ ਹਾਈ ਕੋਰਟ ਦਾ ਇਹ ਫ਼ੈਸਲਾ ਵੱਡਾ ਝਟਕਾਏ ਪਿਛਲੇ ਮਹੀਨੇ ਹੀ ਪੰਜਾਬ ਸਰਕਾਰ ਨੇ ਸੀਬੀਆਈ ਤੋਂ ਬੇਅਦਬੀ ਮਾਮਲੇ ਦਾ ਕੇਸ ਵਾਪਸ ਲਿਆ ਸੀ ਪਰ ਹੁਣ ਤਿੰਨ ਸਾਲ ਦੀ ਜਾਂਚ ਤੋਂ ਬਾਅਦ ਜਦੋਂ ਐਸਆਈਟੀ ਨੇ ਆਪਣੀ ਫਾਈਨਲ ਰਿਪੋਰਟ ਬਣਾ ਲਈ ਸੀ ਤਾਂ ਉਸ ਨੂੰ ਖਾਰਿਜ ਕਰਨਾ ਪੰਜਾਬ ਸਰਕਾਰ ਲਈ ਵੱਡਾ ਝਟਕਾ ਹੈ ।ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਅਧੀਨ 129 ਪੁਲੀਸ ਅਧਿਕਾਰੀ ਗੁਰਦੀਪ ਸਿੰਘ ਪੰਧੇਰ ਅਤੇ ਹੈੱਡ ਕਾਂਸਟੇਬਲ ਰਸ਼ਪਾਲ ਸਿੰਘ ਨੇ ਸ਼ਿਕਾਇਤ ਦਰਜ ਕੀਤੀ ਸੀ ਕਿ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤੇ ਹਮਲਾ ਕੀਤਾ ਹੈ ਜਿਸ ਵਿਚ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਸਨ ।ਪਰ ਰਣਜੀਤ ਸਿੰਘ ਕਮਿਸ਼ਨ ਦੀ ਸਿਫ਼ਾਰਸ਼ਾਂ ਤੋਂ ਬਾਅਦ ਗੁਰਦੀਪ ਸਿੰਘ ਪੰਧੇਰ ਹੈੱਡਕਾਂਸਟੇਬਲ ਰਸ਼ਪਾਲ ਸਿੰਘ ਮਨਤਾਰ ਸਿੰਘ ਬਰਾੜ ਅਤੇ ਹੋਰ ਅਧਿਕਾਰੀਆਂ ਦੇ ਖਿਲਾਫ਼ 192 ਅਧੀਨ ਐਸਆਈਟੀ ਨੇ ਮਾਮਲਾ ਦਰਜ ਕਰ ਲਿਆ ਸੀ। ਜਿਸ ਵਿਚ ਬਾਅਦ ਵਿੱਚੋਂ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ।ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਅਤੇ ਪੁਲੀਸ ਮੁਲਾਜ਼ਮਾਂ ਵੱਲੋਂ ਇਹ ਤਰਕ ਦਿੱਤਾ ਗਿਆ ਸੀ ਸ਼ਿਕਾਇਤਕਰਤਾ ਨੂੰ ਮੁਲਜ਼ਮ ਬਣਾ ਦਿੱਤਾ ਗਿਆ ਹੈ ਅਤੇ ਨਿਰਪੱਖ ਜਾਂਚ ਨਹੀਂ ਹੋਈ ਹੈ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਐਸਆਈਟੀ ਨੂੰ ਖਾਰਿਜ ਕਰ ਦਿੱਤਾ ਹੈ ।ਇਸ ਤੋਂ ਇਲਾਵਾ ਐਸਆਈਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਨਵੀਂ ਬਣਾਈ ਐਸਆਈਟੀ ਤੋਂ ਬਾਹਰ ਰੱਖਣ ਦਾ ਫ਼ੈਸਲਾ ਸੁਣਾਇਆ ਹੈ ।