ETV Bharat / city

ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰਭਾਲਿਆ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ

author img

By

Published : Oct 26, 2021, 2:28 PM IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਮਾਰਕਫੈਡ ਅਦਾਰਾ ਹੋਰ ਵੀ ਅੱਗੇ ਵਧੇਗਾ।

ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰਭਾਲਿਆ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ
ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰਭਾਲਿਆ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ

ਚੰਡੀਗੜ੍ਹ: ਕੁਸ਼ਲਦੀਪ ਸਿੰਘ ਢਿੱਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ।

ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਮਾਰਕਫੈਡ ਅਦਾਰਾ ਹੋਰ ਵੀ ਅੱਗੇ ਵਧੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਾ ਸਿੱਧੇ ਤੌਰ ’ਤੇ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਪੇਂਡੂ ਜੀਵਨ ਦੀ ਆਰਥਿਕਤਾ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਮਜ਼ਬੂਤੀ ਨਾਲ ਸੂਬਾ ਹੋਰ ਖੁਸ਼ਹਾਲ ਹੋਵੇਗਾ।

ਇਸ ਦੌਰਾਨ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੁਸ਼ਲਦੀਪ ਸਿੰਘ ਢਿੱਲੋਂ ਆਪਣੀ ਮਿਹਨਤ, ਕਾਰਜਕੁਸ਼ਲਤਾ ਤੇ ਦੂਰਅੰਦੇਸ਼ੀ ਸੋਚ ਨਾਲ ਮਾਰਕਫੈਡ ਨੂੰ ਹੋਰ ਵੀ ਅੱਗੇ ਲੈ ਕੇ ਜਾਣਗੇ। ਕੋਵਿਡ-19 ਦੇ ਔਖੇ ਸਮੇਂ ਵਿੱਚ ਮਾਰਕਫੈਡ ਨੇ ਲੋਕਾਂ ਨੂੰ ਘਰਾਂ ਤੱਕ ਸੇਵਾਵਾਂ ਪਹੁੰਚਾਣ ਵਿੱਚ ਮੋਹਰੀ ਰੋਲ ਨਿਭਾਇਆ। ਰੰਧਾਵਾ ਨੇ ਇਹ ਵੀ ਕਿਹਾ ਕਿ ਮਾਰਕਫੈਡ ਦੇ ਉਤਪਾਦ ਆਪਣੇ ਉੱਚ ਮਿਆਰਾਂ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਦੀ ਮਾਰਕੀਟ ਬਾਹਰਲੇ ਮੁਲਕਾਂ ਤੱਕ ਵੀ ਹੈ। ਨਾਲ ਹੀ ਉਨ੍ਹਾਂ ਨਵੇਂ ਬਣੇ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਦੂਜੇ ਪਾਸੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਪਾਰਟੀ, ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੀ ਸੇਵਾ ਨਿਭਾਉਣਾ ਦਾ ਮੌਕਾ ਮਿਲਿਆ ਹੈ। ਢਿੱਲੋਂ ਨੇ ਇਹ ਵੀ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਮਾਰਕਫੈਡ ਦੇ ਐਮ.ਡੀ. ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਨੇ ਨਵੇਂ ਬਣੇ ਚੇਅਰਮੈਨ ਦਾ ਦਫਤਰ ਵਿਖੇ ਪਹੁੰਚਣ ਉਤੇ ਸਵਾਗਤ ਕੀਤਾ। ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਤੇ ਹੋਰਨਾਂ ਮੰਤਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਣ ਦੇ ਕਾਗਜ਼ਾਂ ਉਤੇ ਦਸਤਖਤ ਕੀਤੇ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ ਦੇ ਭਰਾ ਜੇਸਨਪ੍ਰੀਤ ਸਿੰਘ ਢਿੱਲੋਂ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਨਵਦੀਪ ਸਿੰਘ ਬੱਬੂ ਬਰਾੜ, ਦੀਪਿੰਦਰ ਸਿੰਘ ਢਿੱਲੋਂ, ਹਰਦਿਆਲ ਸਿੰਘ ਹੈਰੀ ਮਾਨ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਰਾਜੇਸ਼ ਧੀਮਾਨ, ਮਾਰਕਫੈਡ ਦੇ ਏ.ਐਮ.ਡੀ. ਅਮਿਤ ਤਲਵਾੜ ਵੀ ਹਾਜ਼ਰ ਸਨ।

ਇਹ ਵੀ ਪੜੋ: ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ: ਅੱਜ ਤੋਂ 2 ਦਿਨਾਂ ਸਮਾਗਮ, ਸੂਬੇ 'ਚ ਨਿਵੇਸ਼ ਦਾ ਸੱਦਾ

ETV Bharat Logo

Copyright © 2024 Ushodaya Enterprises Pvt. Ltd., All Rights Reserved.