ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦੇ ਦੇਸ਼ ਭਰ ਵਿੱਚ 21 ਦਿਨਾਂ ਦੀ ਤਾਲਾਬੰਦੀ ਕੀਤੀ ਗਈ ਹੈ। ਇਸ ਕਾਰਨ ਸਾਰੇ ਕੰਮ ਬੰਦ ਹੋ ਗਏ ਹਨ ਅਤੇ ਦਿਹਾੜੀਦਾਰ ਵਰਗ ਰੋਟੀ ਤੋਂ ਮੁਹਤਾਜ ਹੋ ਗਿਆ ਹੈ। ਸਰਕਾਰਾਂ ਵੱਲੋਂ ਦਾਅਵੇ ਤਾਂ ਕੀਤੇ ਜਾ ਰਹੇ ਹਨ ਕਿ ਗ਼ਰੀਬ ਲੋਕਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਸਾਰੇ ਗ਼ਰੀਬ ਲੋਕਾਂ ਤੱਕ ਜ਼ਰੂਰੀ ਵਸਤਾਂ ਨਹੀਂ ਪਹੁੰਚੀਆਂ ਹਨ।
ਚੰਡੀਗੜ੍ਹ ਵਿਖੇ ਯੂਪੀ ਬਿਹਾਰ ਤੋਂ ਆਏ ਮਜ਼ਦੂਰਾਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਜਾਂ ਤਾਂ ਉਨ੍ਹਾਂ ਨੂੰ ਰੋਟੀ ਅਤੇ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾਣ ਜਾਂ ਉਨ੍ਹਾ ਨੂੰ ਉਨ੍ਹਾਂ ਦੇ ਪਿੰਡ ਭੇਜਣ ਦਾ ਪ੍ਰਬੰਧ ਕੀਤਾ ਜਾਵੇ।
ਇਹ ਵੀ ਪੜ੍ਹੋ: ਲੌਕਡਾਊਨ ਕਾਰਨ ਕਾਰੋਬਾਰ ਪੂਰੀ ਤਰ੍ਹਾਂ ਠੱਪ, ਬਾਜਵਾ ਨੇ ਕੈਪਟਨ ਨੂੰ ਲਿੱਖੀ ਚਿੱਠੀ
ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਦਿਨ ਦੀ ਤਾਲਾਬੰਦੀ ਹੋਈ ਹੈ ਉਨ੍ਹਾਂ ਦਾ ਕੰਮ ਬੰਦ ਹੋ ਗਿਆ ਹੈ ਅਤੇ ਉਹ ਰੋਟੀ ਤੋਂ ਵੀ ਮੁਹਤਾਜ ਹੋ ਗਏ ਹਨ। ਪੰਜਾਬ ਸਰਕਾਰ ਦੇ ਨਾਲ ਨਾਲ ਉਨ੍ਹਾ ਨੇ ਨਿਤੀਸ਼ ਕੁਮਾਰ ਸਰਕਾਰ ਨੂੰ ਵੀ ਗੁਹਾਰ ਲਾਈ ਹੈ ਕਿ ਉਨ੍ਹਾਂ ਨੂੰ ਵਾਪਿਸ ਉਨ੍ਹਾਂ ਦੇ ਪਿੰਡ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ।