ETV Bharat / city

ਗਵਰਨਰ ਹਾਊਸ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ - Lakhimpur incident

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਮੇਤ ਪੰਜਾਬ ਦੇ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋ ਨੇ ਗਵਰਨਰ ਹਾਊਸ ਚੰਡੀਗੜ੍ਹ ਦੇ ਬਾਹਰ ਲਖੀਮਪੁਰ ਖੀਰੀ ਯੂਪੀ ਵਿਖੇ ਕੇਂਦਰੀ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਦੀ ਮੰਗ ਲੈਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਦੇ ਗੈਰ ਸੰਵਿਧਾਨਕ ਅਤੇ ਭੜਕਾ ਬਿਆਨ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਜੀ ਦੀ ਗੈਰਕਨੂੰਨੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਕੀਤਾ।

ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ
ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ
author img

By

Published : Oct 4, 2021, 1:09 PM IST

Updated : Oct 4, 2021, 3:30 PM IST

ਚੰਡੀਗੜ੍ਹ: ( lakhimpur-incident) ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ( chandigarh police) ਨੇ ਹਿਰਾਸਤ (Custody) 'ਚ ਲੈ ਲਿਆ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਮੇਤ ਪੰਜਾਬ ਦੇ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋ ਨੇ ਗਵਰਨਰ ਹਾਊਸ ਚੰਡੀਗੜ੍ਹ (Governor House Chandigarh) ਦੇ ਬਾਹਰ ਲਖੀਮਪੁਰ ਖੀਰੀ ਯੂਪੀ ( Lakhimpur Khiri UP) ਵਿਖੇ ਕੇਂਦਰੀ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਦੀ ਮੰਗ ਲੈਕੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਸੀ ਸਿੱਧੂ ਨੇੇ ਹਰਿਆਣਾ ਦੇ ਮੁੱਖ ਮੰਤਰੀ ਦੇ ਗੈਰ ਸੰਵਿਧਾਨਕ ਅਤੇ ਭੜਕਾ ਬਿਆਨ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਜੀ ਦੀ ਗੈਰਕਨੂੰਨੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਸੀ।

ਇਸ ਮੌਕੇ ਕਾਂਗਰਸੀ ਵਰਕਰਾਂ ਨੇ ਸਰਕਾਰ ਦੇ ਖਿਲਾਫ ਜੰਮਕੇ ਭੜਾਸ ਕੱਢੀ ਨਾਲ ਹੀ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇਬਾਜੀ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਸਰਕਾਰ ਦੀ ਤਨੇਸ਼ਾਹੀ ਨਹੀਂ ਚੱਲਣ ਦਿਆਂਗੇ ਨਾਲ ਹੀ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਹਰ ਕੋਈ ਲੜਾਈ ਲੜੇਗਾ ਅਤੇ ਕਿਸਾਨਾਂ ਲਈ ਲਿਆਂਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਗੇ ਰਹਾਂਗੇ।

ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ

ਦੱਸ ਦਈਏ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਂਣ ਲਈ ਲਾਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਆਪਣਾ ਅੜੀਅਲ ਰਵੱਇਆ ਨਹੀਂ ਛੱਡ ਰਹੀ ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਭਾਜਪਾ ਦੇ ਲੀਡਰਾਂ ਅਤੇ ਮੰਤਰੀਆਂ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ ਯੂਪੀ ਦੇ ਲਖੀਮਪੁਰ 'ਚ ਕਿਸਾਨਾਂ 'ਤੇ ਗੱਡੀ ਝੜਾਕੇ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਗਰਮਾ ਗਿਆ ਹੈ।

  • पंजाब: कांग्रेस नेता नवजोत सिंह सिद्धू के नेतृत्व में पंजाब कांग्रेस ने चंडीगढ़ में लखीमपुर खीरी की घटना को लेकर विरोध प्रदर्शन किया। pic.twitter.com/xbflciuhQL

    — ANI_HindiNews (@AHindinews) October 4, 2021 " class="align-text-top noRightClick twitterSection" data=" ">

ਲਖੀਮਪੁਰ 'ਚ ਕਿਸਾਨਾਂ ਦੀ ਮੌਤ ਤੋਂ ਬਾਅਦ ਸਿਆਸੀ ਅਖਾੜਾ ਵੀ ਭਖਿਆ ਹੋਇਆ ਹੈ ਕਿਉਂਕਿ ਮੌਕਾ ਕੋਈ ਵੀ ਹੋਵੇ ਪਰ ਸਿਆਸਦਾਨ ਆਪਣੀ ਸਿਆਸੀ ਰੋਟੀਆਂ ਸੇਕਣ ਲੱਗ ਜਾਂਦੇ ਹਨ। ਹਾਲਾਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਕਿਸਾਨਾਂ ਵੱਲੋਂ ਇਹਨਾਂ ਸਿਆਸੀ ਲੀਡਰਾਂ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸਰਕਾਰ ਤੇ ਕਿਸਾਨਾਂ ਦੀ ਆਪਸੀ ਸਹਿਮਤੀ ਬਣ ਗਈ ਹੈ।

ਕੀ ਮਿਲੀਆ ਸਰਕਾਰ ਤੋਂ ਭਰੋਸਾ?

  • 8 ਦਿਨਾਂ ਅੰਦਰ ਮੁਲਜ਼ਮਾਂ ਦੀ ਗ੍ਰਿਫਤਾਰੀ ਦਾ ਭਰੋਸਾ
  • ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਜਾਵੇਗੀ
  • ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਦਾ ਮੁਆਵਜ਼ਾ
  • ਜਖਮੀਆਂ ਨੂੰ 10-10 ਲੱਖ ਦੀ ਆਰਥਿਕ ਸਹਾਇਤਾ
  • ਹਾਈ ਕੋਰਟ ਦੇ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ

ਕੀ ਬਣੀ ਸਹਿਮਤੀ?

ਸਰਕਾਰ ਨੇ ਕਿਹਾ ਕਿ ਮ੍ਰਿਤਕ ਦੇੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ 45-45 ਲੱਖ ਰੁਪਏ ਦੀ ਆਰਥਿਕ ਸਹਾਇਤਾ ਮਿਲੇਗੀ ਅਤੇ ਘਟਨਾ ਦੀ ਉੱਚ ਪੱਧਰੀ ਸਥਿਤੀ ਸਾਬਕਾ ਜੱਜ ਦੀ ਪ੍ਰਧਾਨਗੀ ਕਰੇਗੀ। ਇਸ ਦੇ ਨਾਲ ਕਿਸੇ ਵੀ ਹਾਲਤ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਅੱਠ ਦਿਨ ਅੰਦਰ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲਖੀਮਪੁਰ ਮਾਮਲਾ: ਯੂਪੀ ਸਰਕਾਰ ਦੀ ਅਪੀਲ ਤੋਂ ਬਾਅਦ ਪੰਜਾਬ ਸਰਕਾਰ ਨੇ ਲਿਖਿਆ ਇਹ ਪੱਤਰ

Last Updated : Oct 4, 2021, 3:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.