ETV Bharat / city

ਲਖੀਮਪੁਰ ਖੇੜੀ ਮਾਮਲੇ 'ਚ ਸਿੱਧੂ ਦੀ ਚਿਤਾਵਨੀ, ਹਰੀਸ਼ ਰਾਵਤ ਨੇ ਕੀਤੀ ਹਮਾਇਤ - Punjab Congress

ਲਖੀਮਪੁਰ ਖੇੜੀ ਦੀ ਘਟਨਾ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ ਇਸ ਦੌਰਾਨ ਉਨ੍ਹਾਂ ਨੇ ਭਾਜਪਾ ਨੇਤਾ ਦੇ ਮੁੰਡੇ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਅਤੇ ਉਨ੍ਹਾਂ ਲਿਖਿਆ ਕਿ ਪ੍ਰਿਯੰਕਾ ਗਾਂਧੀ ਨੂੰ ਗੈਰ ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤਾ ਗਿਆ ਹੈ।

ਲਖੀਮਪੁਰ ਖੇੜੀ ਮਾਮਲੇ ਸਿੱਧੂ ਦਾ ਟਵੀਟ, ਕਰਾਂਗੇ ਮਾਰਚ

author img

By

Published : Oct 5, 2021, 5:54 PM IST

Updated : Oct 5, 2021, 9:10 PM IST

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਲਖੀਮਪੁਰ ਖੇੜੀ (Lakhimpur Khedi) ਦੀ ਘਟਨਾ ਨੂੰ ਲੈ ਕੇ ਆਪਣੇ ਸੋਸ਼ਲ ਮੀਡੀਆ (Social Media) ਅਕਾਉਂਟ 'ਤੇ ਟਵੀਟ (Tweet) ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਭਾਜਪਾ (Bjp) ਨੇਤਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਿਯੰਕਾ ਗਾਂਧੀ (Priyanka Gandhi) ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਸਵਾਲ ਕੀਤਾ ਹੈ। ਨਵਜੋਤ ਸਿੱਧੂ (Navjot Sidhu) ਨੇ ਲਿਖਿਆ ਹੈ, "ਜੇ, ਕੱਲ੍ਹ ਤੱਕ, ਕਿਸਾਨਾਂ (Farmers) ਦਾ ਬੇਰਹਿਮੀ ਨਾਲ ਕਤਲ ਪਿੱਛੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਸਾਡੇ ਨੇਤਾ ਪ੍ਰਿਯੰਕਾ ਗਾਂਧੀ, ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੇੜੀ ਵੱਲ ਮਾਰਚ ਕਰੇਗੀ!"

  • If, by tomorrow, the Union Minister’s son behind the brutal murder of Farmers is not arrested, and our leader @PriyankaGandhi being unlawfully arrested, fighting for farmers is not released, the Punjab Congress will march towards Lakhimpur Kheri ! @INCIndia @INCPunjab

    — Navjot Singh Sidhu (@sherryontopp) October 5, 2021 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ (UP) ਦੇ ਲਖੀਮਪੁਰ ਖੇੜੀ ਵਿਖੇ ਭਾਜਪਾ ਨੇਤਾ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਵਲੋਂ ਬੇਰਹਿਮੀ ਨਾਲ ਕਿਸਾਨਾਂ 'ਤੇ ਗੱਡੀ ਚੜ੍ਹਾ ਦਿੱਤੀ ਗਈ ਸੀ, ਜਿਸ ਕਾਰਣ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਵਿਚ 4 ਕਿਸਾਨ ਵੀ ਮੌਜੂਦ ਸਨ। ਫਿਲਹਾਲ ਇਸ ਮਾਮਲੇ ਵਿਚ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਜ਼ਖਮੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤੇ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਵਿਚ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਨਵਜੋਤ ਸਿੱਧੂ ਦੇ ਟਵੀਟ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵਲੋਂ ਸਿੱਧੂ ਦੀ ਆਖੀ ਗੱਲ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਵਲੋਂ ਵਧੀਆ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਹੈ, ਜੋ ਅਸੀਂ ਚਾਹੁੰਦੇ ਹਾਂ। ਰਾਵਤ ਨੇ ਕਿਹਾ ਕਿ ਲਖੀਮਪੁਰ ਖੇੜੀ ਵੱਲ ਕੀਤੇ ਜਾ ਰਹੇ ਇਸ ਮਾਰਚ 'ਚ ਉਹ ਖੁਦ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ- ਸਿੱਧੂ ਨੂੰ ਝਟਕਾ, ਪੰਜਾਬ ਵਿੱਚ ਬਦਲੇਗਾ ਕਾਂਗਰਸ ਪ੍ਰਧਾਨ!

Last Updated : Oct 5, 2021, 9:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.