ETV Bharat / city

ਲਖੀਮਪੁਰ ਖੀਰੀ ਮਾਮਲਾ: 'ਆਪ' ਵੱਲੋਂ ਰਾਜ ਭਵਨ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ, ਪ੍ਰਸ਼ਾਸ਼ਨ ਨਾਲ ਟਾਕਰੇ - ਚੰਡੀਗੜ੍ਹ

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੇੜੀ ਘਟਨਾ ਦੇ ਵਿਰੁੱਧ ਚੰਡੀਗੜ੍ਹ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇੱਕ ਵਿਸ਼ਾਲ ਮੁਜ਼ਾਹਰੇ ਵਿੱਚ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵਰਕਰ ਬੁੱਧਵਾਰ ਨੂੰ ਗਵਰਨਰ ਹਾਊਸ ਦਾ ਘਿਰਾਓ ਕਰਨਾ ਚਾਹੁੰਦੇ ਸੀ, ਪਰ ਚੰਡੀਗੜ੍ਹ ਪੁਲਸ ਚੋਰਾਂ ਨੂੰ ਬੈਰੀਕੇਟਿੰਗ ਲਗਾ ਕੇ ਰੋਕ ਦਿੱਤਾ ਗਿਆ।

ਲਖੀਮਪੁਰ ਖੀਰੀ ਮਾਮਲਾ: 'ਆਪ' ਵੱਲੋਂ ਰਾਜ ਭਵਨ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ, ਪ੍ਰਸ਼ਾਸ਼ਨ ਨਾਲ ਟਾਕਰੇ

author img

By

Published : Oct 6, 2021, 4:27 PM IST

Updated : Oct 6, 2021, 7:40 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੇੜੀ ਘਟਨਾ ਦੇ ਵਿਰੁੱਧ ਚੰਡੀਗੜ੍ਹ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇੱਕ ਵਿਸ਼ਾਲ ਮੁਜ਼ਾਹਰੇ ਵਿੱਚ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵਰਕਰ ਬੁੱਧਵਾਰ ਨੂੰ ਗਵਰਨਰ ਹਾਊਸ ਦਾ ਘਿਰਾਓ ਕਰਨਾ ਚਾਹੁੰਦੇ ਸੀ, ਪਰ ਚੰਡੀਗੜ੍ਹ ਪੁਲਸ ਚੋਰਾਂ ਨੂੰ ਬੈਰੀਕੇਟਿੰਗ ਲਗਾ ਕੇ ਰੋਕ ਦਿੱਤਾ ਗਿਆ।

ਲਖੀਮਪੁਰ ਖੀਰੀ ਮਾਮਲਾ: 'ਆਪ' ਵੱਲੋਂ ਰਾਜ ਭਵਨ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ, ਪ੍ਰਸ਼ਾਸ਼ਨ ਨਾਲ ਟਾਕਰੇ

ਹਾਲਾਂਕਿ ਦੂਜੇ ਪਾਸੇ ਗਵਰਨਰ ਹਾਊਸ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਜਰਨੈਲ ਸਿੰਘ ਅਨਮੋਲ ਗਗਨ ਮਾਨ 'ਤੇ ਹੋਰ ਵੀ ਕਈ ਆਗੂ ਗਵਰਨਰ ਹਾਊਸ ਪਹੁੰਚੇ ਸੀ। ਜਿਨ੍ਹਾਂ ਨੂੰ ਬਾਅਦ ਵਿੱਚ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਲੱਗੀਆਂ ਸੱਟਾਂ

ਇਸ ਦੌਰਾਨ ਸੈਕਟਰ ਚਾਰ ਵਿਖੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਕਾਫੀ ਸੱਟਾਂ ਵੀ ਲੱਗੀਆਂ। ਆਪ ਵਰਕਰਾਂ ਨੇ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਧਰਨੇ ਦੌਰਾਨ ਪਾਰਟੀ ਵਰਕਰਾਂ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਦਾ ਵਿਰੋਧ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਆਪਣੀ ਤਾਕਤ ਨਾਲ ਰੋਕਿਆ

ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ। ਜਦੋਂ 'ਆਪ' ਵਰਕਰਾਂ ਨੇ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੂੰ ਹਲਕੀ ਤਾਕਤ ਦੀ ਵਰਤੋਂ ਕਰਨੀ ਪਈ।

ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਵਰਤੇ ਗਏ ਵਾਟਰ ਕੈਨਨ

ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਪੁਲਿਸ ਵਾਟਰ ਕੈਨਨ ਦੀ ਵਰਤੋਂ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਤੇਜ਼ ਪਾਣੀ ਦੀਆਂ ਬੁਛਾਰਾਂ ਕਾਰਨ ਕਈ ਵਰਕਰ ਜ਼ਖਮੀ ਹੋ ਗਏ। ਇਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਵੀ ਹਿੱਸਾ ਲਿਆ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਜਿਹੇ ਜਾਲਮਾਨਾ ਕਾਰੇ ਨਹੀਂ ਹੋਣਗੇ ਬਰਦਾਸਤ

ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਕੇਂਦਰੀ ਗ੍ਰਹਿ ਮੰਤਰੀ (Union Home Minister) ਦੇ ਨਿੱਜੀ ਦਖ਼ਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਲਈ ਬੇਨਤੀ ਕੀਤੀ। ਲਖੀਮਪੁਰ ਖੀਰੀ (Lakhimpur Khiri) ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਜਿਹੇ ਜ਼ਾਲਮਾਨਾ ਕਾਰੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੇ ਹਾਸਦੇ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਉਨਾਂ ਦੇ ਆਗੂਆਂ ਨੂੰ ਜਿਸ ਢੰਗ ਨਾਲ ਗ੍ਰਿਰਫ਼ਤਾਰ ਕੀਤਾ ਗਿਆ, ਜੋ ਕਿ ਬੁਹਤ ਹੀ ਨਿੰਦਣਯੋਗ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਰੁਕਣੀਆਂ ਚਾਹੀਦੀਆਂ ਹਨ।

ਲਖੀਮਪੁਰ ਖੀਰੀ 'ਚ ਕੁਝ ਪ੍ਰੋਜੈਕਟਾਂ ਦੇ ਉਦਘਾਟਨ 'ਤੇ ਪਹੁੰਚੇ ਸਨ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ

ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ (Lakhimpur Khiri) ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦਾ ਪ੍ਰੋਗਰਾਮ ਸੀ। ਕੇਸ਼ਵ ਪ੍ਰਸਾਦ ਮੌਰੀਆ ਲਖੀਮਪੁਰ ਖੀਰੀ ਵਿੱਚ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ।

ਕੀ ਸੀ ਮਾਮਲਾ?

ਇਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਜੱਦੀ ਪਿੰਡ ਬਨਬੀਰਪੁਰ (Village Banbirpur) ਵੀ ਜਾਣਾ ਸੀ। ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲਣ 'ਤੇ ਕਿਸਾਨ ਆਗੂ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ ਸਨ, ਹਾਲਾਂਕਿ ਕੇਸ਼ਵ ਪ੍ਰਸਾਦ ਮੌਰਿਆ (Keshav Prasad Maurya) ਦੇ ਆਉਣ ਤੋਂ ਪਹਿਲਾਂ ਕੁਝ ਭਾਜਪਾ ਆਗੂਆਂ ਅਤੇ ਕਿਸਾਨਾਂ ਵਿਚਕਾਰ ਹੰਗਾਮਾ ਹੋ ਗਿਆ।

ਭਾਜਪਾ ਆਗੂਆਂ ਨੇ ਕਿਸਾਨਾਂ 'ਤੇ ਚੜ੍ਹਾ ਦਿੱਤੀ ਕਾਰ

ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਭਾਜਪਾ ਆਗੂਆਂ (BJP leaders)ਨੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ। ਜਿਸ ਦੇ ਥੱਲੇ 3 ਕਿਸਾਨਾਂ ਨੂੰ ਕੁਚਲ ਦਿੱਤਾ ਗਿਆ। ਇਸ ਹਾਦਸੇ ਵਿੱਚ 8 ਕਿਸਾਨ ਜ਼ਖਮੀ ਵੀ ਹੋਏ ਹਨ। ਇਹ ਵੀ ਖ਼ਬਰ ਹੈ ਕਿ ਤਿਕੋਨੀਆ ਵਿੱਚ ਉਪ ਮੁੱਖ ਮੰਤਰੀ ਲਈ ਬਣਾਏ ਗਏ ਹੈਲੀਪੈਡ ਉੱਤੇ ਵੀ ਕਿਸਾਨਾਂ ਨੇ ਕਬਜ਼ਾ ਕਰ ਲਿਆ ਹੈ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ ਹੰਗਾਮੇ ਵਿੱਚ ਇੱਕ ਕਿਸਾਨ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਲਖੀਮਪੁਰ ਖੇੜੀ ਮਾਮਲੇ 'ਚ ਸਿੱਧੂ ਦੀ ਚਿਤਾਵਨੀ, ਹਰੀਸ਼ ਰਾਵਤ ਨੇ ਕੀਤੀ ਹਮਾਇਤ

Last Updated : Oct 6, 2021, 7:40 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.