ETV Bharat / city

ਪੰਜਾਬ 'ਚ ਇੱਕ ਦਿਨ 'ਚ 1514 ਕੋਰੋਨਾ ਦੇ ਨਵੇਂ ਮਾਮਲੇ, 25 ਲੋਕਾਂ ਦੀ ਹੋਈ ਮੌਤ

author img

By

Published : Feb 3, 2022, 10:09 PM IST

ਪੰਜਾਬ ’ਚ ਕੋਰੋਨਾ ਦੇ 7,48,991 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,360 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 7,15,561 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।

ਪੰਜਾਬ 'ਚ ਇੱਕ ਦਿਨ 'ਚ 1514 ਕੋਰੋਨਾ ਦੇ ਨਵੇਂ ਮਾਮਲੇ, 25 ਲੋਕਾਂ ਦੀ ਹੋਈ ਮੌਤ
ਪੰਜਾਬ 'ਚ ਇੱਕ ਦਿਨ 'ਚ 1514 ਕੋਰੋਨਾ ਦੇ ਨਵੇਂ ਮਾਮਲੇ, 25 ਲੋਕਾਂ ਦੀ ਹੋਈ ਮੌਤ

ਚੰਡੀਗੜ੍ਹ : ਪੰਜਾਬ ’ਚ ਕੋਰੋਨਾ ਮਾਮਲਿਆਂ ਦੀ ਗਿਣਤੀ 'ਚ ਕੁਝ ਘੱਟਣੀ ਸ਼ੁਰੂ ਹੋਈ ਹੈ। ਜਿਸ ਦੇ ਚੱਲਦਿਆਂ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਮਾਮਲੇ ਘੱਟਣੇ ਸ਼ੁਰੂ ਹੋਣ ਲੱਗੇ ਹਨ। ਪਰ ਇਸ ਵਿਚਾਲੇ ਕਈ ਲੋਕ ਕੋਰੋਨਾ ਕਾਰਨ ਆਪਣਾ ਦਮ ਵੀ ਤੋੜ ਰਹੇ ਹਨ। ਇਸ ਦੌਰਾਨ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ 'ਚ 1514 ਲੋਕਾਂ ਦੀ ਰਿਪੋਰਟ ਕੋਰਨਾ ਪਾਜ਼ੀਟਿਵ ਆਈ ਹੈ, ਜਦਕਿ 25 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ’ਚ 176, ਜਲੰਧਰ ’ਚ 165, ਐੱਸ. ਏ. ਐੱਸ. ਨਗਰ ’ਚ 245, ਪਠਾਨਕੋਟ ’ਚ 71, ਅੰਮ੍ਰਿਤਸਰ ’ਚ 106, ਫਤਿਹਗੜ੍ਹ ਸਾਹਿਬ ’ਚ 27, ਗੁਰਦਾਸਪੁਰ ’ਚ 54, ਪਟਿਆਲਾ ’ਚ 47, ਹੁਸ਼ਿਆਰਪੁਰ ’ਚ 68, ਬਠਿੰਡਾ ’ਚ 75, ਰੋਪੜ ’ਚ 39, ਤਰਨਤਾਰਨ ’ਚ 31, ਫਿਰੋਜ਼ਪੁਰ ’ਚ 62, ਸੰਗਰੂਰ ’ਚ 21, ਮੋਗਾ ’ਚ 25, ਕਪੂਰਥਲਾ ’ਚ 67, ਬਰਨਾਲਾ ’ਚ 12, ਫਾਜ਼ਿਲਕਾ ’ਚ 80, ਸ਼ਹੀਦ ਭਗਤ ਸਿੰਘ ਨਗਰ 17, ਫਰੀਦਕੋਟ 46, ਮਾਨਸਾ 13, ਮੁਕਤਸਰ ’ਚ 67 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 7,48,991 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,360 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 7,15,561 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰਾਂ ਅਤੇ ਸਿਹਤ ਪ੍ਰਸ਼ਾਸਨ ਵਲੋਂ ਲਗਾਤਾਰ ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਜਿਥੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ,ਉਥੇ ਹੀ ਕੋਰੋਨਾ ਵੈਕਸੀਨ ਲਗਾਉਣ ਲਈ ਵੀ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਸੂਬੇ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਰੱਖਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਬੁੱਢਾ ਨਾਲਾ ਫਿਰ ਬਣਿਆ ਸਿਆਸਤ ਦਾ ਕੇਂਦਰ, ਲੋਕਾਂ ਨੇ ਖੜੇ ਕੀਤੇ ਸਵਾਲ ਕਿਹਾ....

ETV Bharat Logo

Copyright © 2024 Ushodaya Enterprises Pvt. Ltd., All Rights Reserved.