ETV Bharat / city

ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਵੱਡਾ ਝਟਕਾ

author img

By

Published : Jun 2, 2022, 12:54 PM IST

Updated : Jun 2, 2022, 3:55 PM IST

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਦੱਸ ਦਈਏ ਕਿ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਨੇ ਆਪਣੀ ਜਾਨ ਨੂੰ ਖਤਰੇ ਚ ਦੱਸਿਆ ਸੀ।

ਗੈਂਗਸਟਰ ਲਾਰੈਂਸ ਬਿਸ਼ਨੌਈ ਦੀ ਪਟੀਸ਼ਨ
ਗੈਂਗਸਟਰ ਲਾਰੈਂਸ ਬਿਸ਼ਨੌਈ ਦੀ ਪਟੀਸ਼ਨ

ਚੰਡੀਗੜ੍ਹ: ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੌਈ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਬਿਸ਼ਨੋਈ ਦੀ ਪਟੀਸ਼ਨ ਰੱਦ: ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਦਾਲਤ ਵਿੱਚ ਹੋਈ। ਇਸ ਮਾਮਲੇ ਨੂੰ ਲੈ ਕੇ ਅਦਾਲਤ 'ਚ ਦੋਵਾਂ 'ਚ ਬਹਿਸ ਹੋਈ। ਇਸ ਮਾਮਲੇ 'ਚ ਕਿਹਾ ਕਿ ਬਿਸ਼ਨੋਈ ਨੇ ਇਸ ਮਾਮਲੇ 'ਚ ਪਹਿਲਾਂ ਹੀ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਫਿਰ ਉਨ੍ਹਾਂ ਨੇ ਉਥੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ

ਮਾਮਲੇ ਦੀ ਕੀਤੀ ਜਾ ਰਹੀ ਹੈ ਅਜੇ ਜਾਂਚ: ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਮਲੇ ਦੀ ਜਾਂਚ ਅਜੇ ਚੱਲ ਰਹੀ ਹੈ ਅਤੇ ਅਜੇ ਤੱਕ ਕਿਸੇ ਦਾ ਨਾਮ ਨਹੀਂ ਲਿਆ ਹੈ। ਇਸ ਦੇ ਨਾਲ ਹੀ ਉਹ ਫਿਲਹਾਲ 5 ਜੂਨ ਤੱਕ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅਜਿਹੇ 'ਚ ਜੱਜ ਨੇ ਕਿਹਾ ਕਿ ਇਹ ਸਮੇਂ ਤੋਂ ਪਹਿਲਾਂ ਹੈ ਅਤੇ ਸੁਣਵਾਈ ਯੋਗ ਨਹੀਂ ਹੈ। ਇਸ ਲਈ ਇਸ ਨੂੰ ਰੱਦ ਕੀਤਾ ਜਾਂਦਾ ਹੈ।

'ਐਫਆਈਆਰ ’ਚ ਨਹੀਂ ਕਿਸੇ ਦਾ ਨਾਂ': ਇਸ ਦੇ ਨਾਲ ਹੀ ਏਜੀ ਪੰਜਾਬ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਰੁੱਪ ਵਿੱਚ 700 ਤੋਂ ਵੱਧ ਲੋਕ ਹਨ ਅਤੇ ਸਾਡੀ ਐਫਆਈਆਰ ਫਿਰ ਵਿੱਚ ਕਿਸੇ ਦਾ ਨਾਂ ਨਹੀਂ ਲਿਆ ਗਿਆ, ਇਸ ਲਈ ਹਾਈ ਕੋਰਟ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ।

ਬੀਤੇ ਦਿਨ ਦਾਇਰ ਕੀਤੀ ਸੀ ਪਟੀਸ਼ਨ: ਦੱਸ ਦਈਏ ਕਿ ਬੀਤੇ ਦਿਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈਕੋਰਟ ਤੋਂ ਪਟੀਸ਼ਨ ਵਾਪਸ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਰੱਖਿਆ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ।

ਪਹਿਲਾਂ ਦਿੱਲੀ ਹਾਈਕੋਰਟ ਚ ਦਾਇਰ ਕੀਤੀ ਸੀ ਪਟੀਸ਼ਨ: ਕਾਬਿਲੇਗੌਰ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਪਹਿਲਾਂ ਪਟੀਸ਼ਨ ਦਿੱਲੀ ਹਾਈਕੋਰਟ ਚ ਦਾਖਿਲ ਕੀਤੀ ਗਈ ਸੀ ਪਰ ਉੱਥੋ ਉਸ ਵੱਲੋਂ ਪਟੀਸ਼ਨ ਵਾਪਸ ਲੈ ਗਈ। ਲਾਰੈਂਸ ਬਿਸ਼ਨੋਈ ਨੇ ਪਟੀਸ਼ਨ 'ਚ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਬਿਸ਼ਨੋਈ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਡਰ ਹੈ ਕਿ ਪੰਜਾਬ ਪੁਲਿਸ ਜੇਲ੍ਹ ਵਿੱਚ ਲਾਰੈਂਸ ਦਾ ਐਨਕਾਊਂਟਰ ਕਰ ਸਕਦੀ ਹੈ।

ਪੰਜਾਬ ਪੁਲਿਸ ਕਰ ਰਹੀ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ: ਉੱਥੇ ਹੀ ਦੂਜੇ ਪਾਸੇ ਦੱਸ ਦਈਏ ਕਿ ਪੰਜਾਬ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਕਰ ਕਰ ਰਹੀ ਹੈ। ਇਸ ਸਬੰਧੀ ਐਸਐਸਪੀ ਗੌਰਵ ਤੁਰਾ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਦੇ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਾਨਸਾ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ’ਤੇ ਲੈਕੇ ਆਵੇਗੀ।

ਗੈਂਗਸਟਰਾਂ ਨੇ ਲਈ ਜ਼ਿੰਮੇਵਾਰੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੰਭੀਰਤਾ ਦੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਇਸ ਕਤਲ ’ਚ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕਤਲ ਦੀ ਜਿੰਮੇਵਾਰੀ ਲਈ ਗਈ ਹੈ ਜਿਸ ਤੋਂ ਬਾਅਦ ਪੁਲਿਸ ਹੋਰ ਵੀ ਜਿਆਦਾ ਮਸਤੈਦ ਹੋ ਗਈ ਹੈ। ਜਿਸ ਦੇ ਚੱਲਦੇ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਨੇ ਆਪਣੀ ਜਾਨ ਨੂੰ ਖਤਰੇ ਚ ਦੱਸਿਆ ਹੈ।

ਇਹ ਵੀ ਪੜੋ: ਮੂਸੇਵਾਲਾ ਕਤਲ ਮਾਮਲੇ ’ਚ ਨਵੀਂ ਗੈਂਗ ਦੀ ਐਂਟਰੀ: ਕਾਤਲਾਂ ਦਾ ਪਤਾ ਦੇਣ ਵਾਲਿਆਂ ਨੂੰ 5 ਲੱਖ ਰੁਪਏ ਦਾ ਇਨਾਮ...

Last Updated : Jun 2, 2022, 3:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.