ਚੰਡੀਗੜ੍ਹ: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਸਦਨ ਵਿੱਚ ਦੁਪਹਿਰ 3.30 ਵਜੇ ਤੱਕ ਕੰਮਕਾਜ ਚੱਲਣਾ ਸੀ ਪਰ ਕਾਂਗਰਸ ਸੈਸ਼ਨ ਵਿੱਚ ਕੋਈ ਮੁੱਦਾ ਉਠਾਉਣ ਵਿੱਚ ਅਸਫਲ ਰਹੀ ਅਤੇ ਉਨ੍ਹਾਂ ਨੇ ਬੇਲੋੜੇ ਹੰਗਾਮੇ ਨੂੰ ਤਰਜੀਹ ਦਿੱਤੀ। ਇਹ ਉਨ੍ਹਾਂ ਦੀ ਲੋਕਾਂ ਦੇ ਮੁੱਦਿਆਂ ਪ੍ਰਤੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੇ ਆਪਣੇ ਸੌੜੇ ਨਿੱਜੀ ਹਿੱਤਾਂ ਦੇ ਮੱਦੇਨਜ਼ਰ ਉਹ 'ਆਪ' ਨੂੰ ਲੋਕ-ਪੱਖੀ ਕੰਮ ਕਰਨ ਤੋਂ ਰੋਕਣਾ ਚਾਹੁੰਦੇ ਹਨ। ਵਿਰੋਧੀ ਧਿਰ ਦੀ ਮੰਗ ਅਨੁਸਾਰ ਸੈਸ਼ਨ ਇੱਕ ਤੋਂ ਵਧਾ ਕੇ ਚਾਰ ਦਿਨ ਦਾ ਕੀਤਾ ਗਿਆ ਸੀ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੀ ਲੋਕ-ਹਿੱਤ ਲਈ ਕੋਈ ਸਾਰਥਿਕ ਵਰਤੋਂ ਨਹੀਂ ਕੀਤੀ।
ਵਿਰੋਧੀ ਧਿਰ ਦੇ ਨੇਤਾ 'ਤੇ ਚੁਟਕੀ ਲੈਂਦਿਆਂ ਮੰਤਰੀ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ। ਉਹ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ ਅਤੇ 'ਆਪ੍ਰੇਸ਼ਨ ਲੋਟਸ' ਨੂੰ ਲਾਗੂ ਕਰਵਾਉਣਾ ਚਾਹੁੰਦੇ ਹਨ। ਬਾਜਵਾ ਦੀ ਅਗਵਾਈ 'ਚ ਵਿਰੋਧੀ ਧਿਰ ਨੇ ਸੈਸ਼ਨ ਦੇ ਤਿੰਨ ਦਿਨ ਬਰਬਾਦ ਕਰ ਦਿੱਤੇ। ਹਰ ਰੋਜ਼ ਸਦਨ ਨੂੰ ਚਲਾਉਣ 'ਤੇ 70 ਤੋਂ 80 ਲੱਖ ਰੁਪਏ ਖਰਚ ਹੁੰਦੇ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੌਰਾਨ ਲੋਕ ਪੱਖੀ ਮੁੱਦੇ ਉਠਾਉਣ ਦੀ ਬਜਾਏ ਭਾਜਪਾ ਦੇ ਇਸ਼ਾਰੇ 'ਤੇ ਸੈਸ਼ਨ 'ਚ ਸਿਰਫ ਵਿਘਨ ਪਾਇਆ।
-
ਕੈਬਨਿਟ ਮੰਤਰੀ ਸ਼੍ਰੀ @AroraAmanSunam ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ | Live https://t.co/zleunHoqEW
— AAP Punjab (@AAPPunjab) September 30, 2022 " class="align-text-top noRightClick twitterSection" data="
">ਕੈਬਨਿਟ ਮੰਤਰੀ ਸ਼੍ਰੀ @AroraAmanSunam ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ | Live https://t.co/zleunHoqEW
— AAP Punjab (@AAPPunjab) September 30, 2022ਕੈਬਨਿਟ ਮੰਤਰੀ ਸ਼੍ਰੀ @AroraAmanSunam ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ | Live https://t.co/zleunHoqEW
— AAP Punjab (@AAPPunjab) September 30, 2022
ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੱਤਾਧਾਰੀ ਸਰਕਾਰ ਸਦਨ ਵਿੱਚ ਚਰਚਾ ਕਰਵਾਉਣ ਲਈ ਤਿਆਰ ਹੈ ਪਰ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ।
ਅਰੋੜਾ ਨੇ ਮੰਤਰੀ ਫੌਜਾ ਸਿੰਘ ਸਰਾਰੀ ਦਾ ਮੁੱਦਾ ਚੁੱਕਣ 'ਤੇ ਵੀ ਕਾਂਗਰਸ ਨੂੰ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਅੰਦਰੂਨੀ ਜਾਂਚ ਚੱਲ ਰਹੀ ਹੈ, ਜਦੋਂ ਜਾਂਚ ਪੂਰੀ ਹੋ ਜਾਵੇਗੀ ਤਾਂ ਇਸ ਮੁੱਦੇ 'ਤੇ ਫੈਸਲਾ ਲਿਆ ਜਾਵੇਗਾ। ਫਿਰ ਵੀ ਵਿਰੋਧੀ ਧਿਰ ਸਦਨ 'ਚ ਇਸ ਮੁੱਦੇ 'ਤੇ ਹੰਗਾਮਾ ਕਰਕੇ ਕਾਰਵਾਈ ਨੂੰ ਰੋਕ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਅਤੇ ਪੰਜਾਬ ਵਿੱਚ ਮਾਨ ਸਰਕਾਰ ਦੇ ਚੰਗੇ ਕੰਮਾਂ ਤੋਂ ਹੈਰਾਨ ਹੈ ਅਤੇ ਉਹ ਦੇਸ਼ ਭਰ ਵਿੱਚ ‘ਆਪ’ ਦੀ ਤਰੱਕੀ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ, 'ਆਪ' ਨੇ ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਨੂੰ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ਨਾਕਾਮ ਕਰ ਦਿੱਤਾ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਡੇਗਣ ਲਈ ਭਾਜਪਾ ਨਾਲ ਮਿਲ ਕੇ ਘਟੀਆ ਰਾਜਨੀਤੀ ਕਰ ਰਹੀ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ 2022 ਪੇਸ਼