ETV Bharat / city

ਪੰਜਾਬ ਨੂੰ ਬਰਬਾਦੀ ਦੀ ਰਾਹ ਤੋਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਸ਼ੁਰੂਆਤ:ਚੰਨੀ - Drug case

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ (FIR against Bikram Majithia) ਦਰਜ ਕੀਤੇ ਜਾਣ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਹਿਲਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਪੰਜਾਬ ਨੂੰ ਬਰਬਾਦੀ ਦੀ ਰਾਹ ’ਤੇ ਤੋਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਸ਼ੁਰੂਆਤ ਹੈ। (Legal action starts against those who ruined Punjab:Channi)

ਕਾਨੂੰਨੀ ਕਾਰਵਾਈ ਦੀ ਸ਼ੁਰੂਆਤ:ਚੰਨੀ
ਕਾਨੂੰਨੀ ਕਾਰਵਾਈ ਦੀ ਸ਼ੁਰੂਆਤ:ਚੰਨੀ
author img

By

Published : Dec 21, 2021, 6:56 PM IST

ਚੰਡੀਗੜ੍ਹ: ਸੀਐਮ ਚਰਨਜੀਤ ਸਿੰਘ ਚੰਨੀ (CM Channi reacts on Majithia FIR) ਨੇ ਅੰਗਰੇਜੀ ਤੇ ਪੰਜਾਬੀ ਵਿੱਚ ਟਵੀਟ ਕਰਕੇ ਮਜੀਠੀਆ ਵਿਰੁੱਧ ਐਫਆਈਆਰ ਨੂੰ ਸਹੀ ਠਹਿਰਾਇਆ ਹੈ ਤੇ ਕਿਹਾ ਕਿ ਜਿਨ੍ਹਾਂ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਗਏ, ਜਿਨ੍ਹਾਂ ਨੌਜਵਾਨਾਂ ਦੀਆਂ ਨਸ਼ਿਆਂ ਨਾਲ ਜਿੰਦਗੀਆਂ ਗਲ ਗਈਆਂ, ਜਿਹੜੇ ਪਰਿਵਰਾ ਨਸ਼ਿਆਂ ਨਾਲ ਬਰਬਾਦ ਹੋ ਗਏ, ਗੁਰੂਆਂ, ਪੀਰਾਂ, ਫਕੀਰਾੰ ਦੀ ਧਰਤੀ ਪੰਜਾਬ, ਜਿਸ ਵਿੱਚ ਨਸ਼ੇ ਫੈਲਾਏ ਗਏ, ਅੱਜ ਉਨ੍ਹਾਂ ਮਾਵਾਂ, ਨੌਜਵਾਨਾਂ, ਪਰਿਵਾਰਾਂ ਅਤੇ ਪੰਜਾਬ ਨੂੰ ਬਰਬਾਦੀ ਦੀ ਰਾਹ ’ਤੇ ਤੋਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਸ਼ੁਰੂਆਤ ਹੋਈ ਹੈ।(Legal action starts against those who ruined Punjab:Channi)

ਸੀਐਮ ਨੇ ਟਵੀਟ ਵਿੱਚ ਕਿਹਾ ਹੈ ਕਿ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਤਿਆਰ ਹੋਈ ਐਸਟੀਐਫ ਦੀ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਰਿਪੋਰਟ ’ਤੇ ਬਿਕਰਮ ਮਜੀਠੀਆ ਖਿਲਾਫ ਐਫਆਈਆਰ ਕ੍ਰਾਈਣ ਬ੍ਰਾਂਚ ਮੁਹਾਲੀ ਵਿੱਚ ਦਰਜ ਕੀਤੀ ਗਈ ਹੈ। ਪੰਜਾਬ ਸਰਕਾਰ ਨਸ਼ੇ ਫੈਲਾਉਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਅਤੇ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਚੰਨੀ ਨੇ ਕਿਹਾ ਹੈ ਕਿ ਇਹ ਬਹੁਤ ਵੱਡੀ ਲੜਾਈ ਹੈ ਅਤੇ ਮੈਂ (ਉਹ) ਇਸ ਵਿੱਚ ਸਮੂਹ ਪੰਜਾਬੀਆਂ ਨੂੰ ਸਾਥ ਦੇਣ ਲਈ ਅਪੀਲ ਕਰਦਾ ਹਾਂ।

ਜਿਕਰਯੋਗ ਹੈ ਕਿ ਮੰਗਲਵਾਰ ਸਵੇਰੇ ਮਜੀਠੀਆ ਵਿਰੁੱਧ ਐਫਆਈਆਰ (FIR against Bikram Majithia) ਦਰਜ ਕੀਤੇ ਜਾਣ ਦੀ ਗੱਲ ਸਾਹਮਣੇ ਆ ਗਈ ਸੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਇਹ ਐਫਆਈਆਰ ਐਸਟੀਐਫ ਦੀ ਰਿਪੋਰਟ ਦੇ ਅਧਾਰ ’ਤੇ ਦਰਜ ਕੀਤੀ ਗਈ ਹੈ। ਜਿਕਰਯੋਗ ਹੈ ਕਿ ਐਸਟੀਐਫ ਦੀ ਰਿਪੋਰਟ ਵਿੱਚ ਮਜੀਠੀਆ ਦਾ ਨਾਮ ਹੈ ਜਾਂ ਨਹੀਂ, ਇਹ ਭੇਤ ਅਜੇ ਬਰਕਰਾਰ ਹੀ ਹੈ। ਨਾ ਹੀ ਹਾਈਕੋਰਟ ਨੇ ਇਹ ਰਿਪੋਰਟ ਖੋਲ੍ਹੀ ਤੇ ਜਨਤਕ ਕੀਤੀ ਹੈ ਤੇ ਨਾ ਹੀ ਸਰਕਾਰ ਵੱਲੋਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ।

  • ਸਤਿਕਾਰਯੋਗ ਪੰਜਾਬੀਓ, ਮੈਂ ਆਪ ਸਾਰਿਆਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ pic.twitter.com/h43ObJoQNf

    — Charanjit S Channi (@CHARANJITCHANNI) December 21, 2021 " class="align-text-top noRightClick twitterSection" data=" ">

ਐਸਟੀਐਫ ਦੀ ਰਿਪੋਰਟ ਖੋਲ੍ਹਣ ਲਈ ਨਵਜੋਤ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਆਵਾਜ਼ ਉਠਾਉਂਦੇ ਆ ਰਹੇ ਸੀ ਤੇ ਜਦੋਂ ਤੋਂ ਮੁੱਖ ਮੰਤਰੀ ਬਦਲਿਆ ਗਿਆ, ਉਦੋਂ ਤੋਂ ਮੁੱਖ ਮੰਤਰੀ ’ਤੇ ਮਜੀਠੀਆ (Majithia update) ਵਿਰੁੱਧ ਕਾਰਵਾਈ ਦਾ ਦਬਾਅ ਬਣਾਇਆ ਜਾ ਰਿਹਾ ਸੀ ਤੇ ਆਖਰ ਮੰਗਲਵਾਰ ਨੂੰ ਐਫਆਈਆਰ ਦਰਜ ਕਰਕੇ ਇਸ ਵਿੱਚ ਮਜੀਠੀਆ ਨੂੰ ਨਾਮਜਦ ਕਰ ਲਿਆ ਗਿਆ। ਇਸ ਉਪਰੰਤ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ। ਪੰਜ ਵਾਰ ਦੇ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨੂੰ ਬਦਲਾਖੋਰੀ ਦੀ ਨੀਤੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਵਿੱਚ ਅਜਿਹੀ ਬਦਲਾਖੋਰੀ ਕਦੇ ਨਹੀਂ ਕੀਤੀ।

ਕਾਨੂੰਨੀ ਕਾਰਵਾਈ ਦੀ ਸ਼ੁਰੂਆਤ:ਚੰਨੀ
ਕਾਨੂੰਨੀ ਕਾਰਵਾਈ ਦੀ ਸ਼ੁਰੂਆਤ:ਚੰਨੀ

ਇਸੇ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਇਹ ਰਾਜਨੀਤੀਕ ਬਦਲਾਖੋਰੀ ਹੈ ਤੇ ਉਨ੍ਹਾਂ ਪਹਿਲਾਂ ਹੀ ਸ਼ੱਕ ਜਿਤਾਇਆ ਸੀ ਕਿ ਸਰਕਾਰ ਮਜੀਠੀਆ ਵਿਰੁੱਧ ਝੂਠਾ ਮਾਮਲਾ (Drug case) ਦਰਜ ਕਰੇਗੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਇੱਕ ਬੁਲਾਰੇ ਨੇ ਮਜੀਠੀਆ ਵਿਰੁੱਧ ਐਫਆਈਆਰ ਦਰਜ ਕਰਨ ਨੂੰ ਕਾਂਗਰਸ ਦੀ ਫੋਕੀ ਕਾਰਵਾਈ ਦੱਸਿਆ ਤੇ ਕਿਹਾ ਕਿ ਜੇਕਰ ਕਾਰਵਾਈ ਕਰਨ ਦੀ ਮੰਸ਼ਾ ਹੁੰਦੀ ਤਾਂ ਚਾਰ ਸਾਲ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾਂਦਾ। ਇਨ੍ਹਾਂ ਬਿਆਨਾਂ ਉਪਰੰਤ ਹੀ ਸ਼ਾਮ ਨੂੰ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਇਸ ਐਫਆਈਆਰ ਨੂੰ ਕਾਰਵਾਈ ਦੀ ਸ਼ੁਰੂਆਤ ਦੱਸਿਆ ਹੈ।

ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਫਸੇ ਡਰੱਗ ਤਸਕਰੀ ’ਚ: ਜਾਣੋ ਕਿਵੇਂ ਦਰਜ ਹੋਇਆ ਕੇਸ

ETV Bharat Logo

Copyright © 2024 Ushodaya Enterprises Pvt. Ltd., All Rights Reserved.