ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ , ਨਵਜੋਤ ਸਿੰਘ ਸਿੱਧੂ, ਪਾਰਟੀ ਨਿਗਰਾਨ ਅਜੈ ਮਾਕਨ ਅਤੇ ਹਰੀਸ਼ ਚੌਧਰੀ ਮੀਡੀਆ ਨਾਲ ਗੱਲਬਾਤ ਕਰ ਰਹੇ ਹਨ। ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਅਤੇ ਅਜੇ ਮਾਕਨ ਨੇ ਦੱਸਿਆ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ ਸਨ ਅਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਸਨ।
ਉਨ੍ਹਾਂ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਚੰਗੀ ਸਰਕਾਰ ਚਲਾਈ, ਚੁਣੌਤੀਆਂ ਨੂੰ ਚੰਗੀ ਤਰ੍ਹਾਂ ਨਾਲ ਨਿਭਾਇਆ ਗਿਆ, ਉਨ੍ਹਾਂ ਨੇ ਕਾਂਗਰਸ ਦੀ ਬਹੁਤ ਚੰਗੀ ਅਗਵਾਈ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕਰਕੇ ਇਹ ਮਤਾ ਪਾਸ ਕੀਤਾ ਗਿਆ।
ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਨਾਂ ਬਾਰੇ ਕਿਹਾ ਕਿ ਪ੍ਰਸਤਾਵ ਸੋਨੀਆ ਗਾਂਧੀ ਨੂੰ ਭੇਜਿਆ ਗਿਆ ਹੈ, ਹੁਣ ਉਹ ਫੈਸਲਾ ਕਰਨਗੇ ਕਿ ਵਿਧਾਇਕ ਦਲ ਦਾ ਨੇਤਾ ਕੌਣ ਹੋਵੇਗਾ, ਫਿਲਹਾਲ ਉਨ੍ਹਾਂ ਵੱਲੋਂ ਕੋਈ ਨਾਮ ਨਹੀਂ ਦਿੱਤਾ ਗਿਆ ਹੈ।
ਹਾਲਾਂਕਿ ਪੰਜਾਬ ਕਾਂਗਰਸ ਭਵਨ ਵਿੱਚ ਮੌਜੂਦ ਵਿਧਾਇਕ ਅਤੇ ਕਈ ਕੈਬਨਿਟ ਮੰਤਰੀਆਂ ਨੇ ਮੀਡੀਆ ਦੇ ਸਾਹਮਣੇ ਕੁਝ ਨਹੀਂ ਕਿਹਾ, ਹਾਲਾਂਕਿ ਉਨ੍ਹਾਂ ਦੇ ਚਿਹਰੇ ਉੱਤੇ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ।
ਇਹ ਵੀ ਪੜ੍ਹੋ:ਕੈਪਟਨ ਨੇ ਕਿਹਾ ਮੇਰਾ ਅਪਮਾਨ ਹੋਇਆ ਇਸ ਲਈ ਦਿੱਤਾ ਅਸਤੀਫ਼ਾ
ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੱਜ ਰਾਤ ਦਾ ਇੰਤਜ਼ਾਰ ਕਰੋ, ਭਲਕੇ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਰਜਿੰਦਰ ਕੌਰ ਭੱਠਲ, ਲਾਲ ਸਿੰਘ, ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਦੇ ਨਾਵਾਂ 'ਤੇ ਅਸਹਿਮਤੀ ਹੈ।