ETV Bharat / city

250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ - ਰੋਜ਼ਗਾਰ ਮੁਹੱਈਆ ਕਰਵਾਉਣ

ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ (Veterinary Inspectors) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ (Veterinary Inspectors) ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ (Government of Punjab) ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

author img

By

Published : Dec 23, 2021, 7:03 PM IST

ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ ਵਿਭਾਗ (Department of Animal Husbandry) ਵਿੱਚ 250 ਵੈਟਰਨਰੀ ਇੰਸਪੈਕਟਰਾਂ (Veterinary Inspectors) ਦੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਥੇ ਲਾਈਵਸਟਾਕ ਭਵਨ ਵਿਖੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ (Veterinary Inspectors) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ (Veterinary Inspectors) ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ (Government of Punjab) ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਵੈਟਰਨਰੀ ਇੰਸਪੈਕਟਰਾਂ (Veterinary Inspectors) ਦੀ ਭਰਤੀ ਨਾਲ ਪਸ਼ੂ ਪਾਲਣ ਵਿਭਾਗ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਪਸ਼ੂ ਪਾਲਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਉਨ੍ਹਾਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ (Department of Animal Husbandry) ਵੱਲੋਂ ਚੰਗੀ ਨਸਲ ਅਤੇ ਵਿਦੇਸ਼ੀ ਸੀਮਨ/ਭਰੂਣ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਿਸ ਨਾਲ ਦੁੱਧ ਉਤਪਾਦਕਤਾ ਵਿੱਚ ਚੋਖਾ ਵਾਧਾ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ ਅਤੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਬੱਕਰੀ ਪਾਲਣ ਅਤੇ ਸੂਰ ਪਾਲਣ ਵਰਗੇ ਧੰਦੇ ਵੀ ਅਪਣਾਉਣੇ ਚਾਹੀਦੇ ਹਨ ਜਿਸ ਨਾਲ ਯਕੀਨੀ ਤੌਰ 'ਤੇ ਸਾਡੀ ਆਮਦਨ ਵਿੱਚ ਵਾਧਾ ਹੋਵੇਗਾ।

ਇਸ ਮੌਕੇ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਆਈ.ਏ.ਐੱਸ. ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਦੀ ਨਸਲ ਵਿੱਚ ਸੁਧਾਰ ਲਈ ਕਈ ਨਵੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਦੇ ਕਿੱਤੇ ਨੂੰ ਹੋਰ ਵਿਕਸਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ:ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਵਾਪਰ ਰਹੀਆਂ ਅਣਸੁਖਾਵੀਂ ਘਟਨਾਵਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.