ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕੋ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖਿਆ ਜਿਸ ਵਿੱਚ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਯਾਦ ਦਿਵਾਇਆ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਕਾਂਗਰਸ ਪਾਰਟੀ ਨੇ 129 ਪੇਜ਼ਾ ਦਾ ਘੋਸ਼ਣਾ ਪੱਤਰ ਜਾਰੀ ਕੀਤਾ ਸੀ। ਉਹਨਾਂ ਨੇ ਕਿਹਾ ਕਿ ਘੋਸ਼ਣਾ ਪੱਤਰ ’ਚ ਪੰਜਾਬ ਦੇ ਵਿੱਚ ਪੰਜਾਬ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੱਧੂ ਨੇ ਪੰਜਾਬ ਦੇ ਘਰ-ਘਰ ਵਿੱਚ ਪਹੁੰਚਾਇਆ। ਇਸ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਵਿੱਚੋਂ ਅੱਜ ਤਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਹੁਣ ਜਦ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣ ਚੁੱਕੇ ਹਨ ਤਾਂ ਉਹ 6 ਮਹਿਨੇ ਵਿੱਚ ਵਾਅਦੇ ਪੂਰੇ ਕਰਨ ਦੀ ਗੱਲ ਕਰ ਰਹੇ ਹਨ।
ਰਾਘਵ ਚੱਢਾ ਨੇ ਨਵਜੋਤ ਸਿੰਘ ਸਿੱਧੂ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਪ੍ਰਧਾਨਗੀ ਦੇ ਲਈ ਸਿੱਧੂ ਨੇ ਲੰਮਾ ਸੰਘਰਸ਼ ਲੜਿਆ ਤੇ ਉਹ ਪ੍ਰਧਾਨ ਬਣ ਵੀ ਗਏ। ਉਨ੍ਹਾਂ ਦੇ ਨਾਲ ਹਾਈ ਕਮਾਨ ਹੈ, ਵਿਧਾਇਕ ਦਲ ਸਾਰਾ ਉਨ੍ਹਾਂ ਦੇ ਨਾਲ ਉਹੀ ਸਰਕਾਰ ਤੇ ਪੰਦਰਾਂ ਸਾਲਾਂ ਤੋਂ ਉਹ ਸੱਤਾਧਾਰੀ ਪਾਰਟੀ ਦੇ ਵਿੱਚ ਰਹੇ ਹਨ ਚਾਹੇ ਸਰਕਾਰ ਕਾਂਗਰਸ ਦੀ ਹੋਵੇ ਜਾਂ ਫਿਰ ਅਕਾਲੀ ਦਲ ਜਾਂ ਭਾਜਪਾ ਸਰਕਾਰ ਪਰ ਉਨ੍ਹਾਂ ਨੇ ਸੱਤਾ ਭੋਗੀ ਅਤੇ ਭੋਗ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਹੜਾ ਮੈਨੀਫੈਸਟੋ ਕਾਂਗਰਸ ਸਰਕਾਰ ਨੇ ਤਿਆਰ ਕੀਤਾ ਸੀ, ਉਸ ਨੂੰ ਪੰਜਾਬ ਦੇ ਲੋਕਾਂ ਦੇ ਵਿੱਚ ਪਹੁੰਚਾਉਣ ਦੀ ਜ਼ਿੰਮੇਵਾਰੀ ਨਵਜੋਤ ਸਿੰਘ ਸਿੱਧੂ ਦੀ ਸੀ। ਉਨ੍ਹਾਂ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਵਿੱਚ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਉਨ੍ਹਾਂ ਨੇ ਕਿਹਾ ਕਿ ਇਸ ਪੱਤਰ ਦੇ ਜ਼ਰੀਏ ਉਨ੍ਹਾਂ ਨੂੰ ਜ਼ਿੰਮੇਵਾਰੀ ਯਾਦ ਦਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਜਦ ਤੋਂ ਨਵੇਂ ਪ੍ਰਧਾਨ ਮਿਲੇ ਹਨ ਉਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਵੈੱਬਸਾਈਟ ਤੋਂ ਸਾਲ 2017 ਦਾ ਮੈਨੀਫੈਸਟੋ ਗਾਇਬ ਹੋ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਹਿੰਦੇ ਹਨ ਕਿ ਪੰਜਾਬ ਵਿੱਚ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ ਜੇਕਰ ਕਾਂਗਰਸ ਦੀ ਸਰਕਾਰ ਹੋਵੇਗੀ ਤੇ ਮੈਂ ਉਨ੍ਹਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹੈ ਕਿ ਪੰਜਾਬ ਵਿੱਚ ਹੁਣ ਵੀ ਕਾਂਗਰਸ ਦੀ ਸਰਕਾਰ ਹੈ।
ਇਹ ਵੀ ਪੜੋ: ਕਿਸਾਨਾਂ ਵਲੋਂ ਵਿਸ਼ਵਕਰਮਾ ਚੌਂਕ ਤੋਂ ਹਟਾਏ ਭਾਜਪਾ ਦੇ ਝੰਡੇ