ETV Bharat / city

ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ - Guru Nanak Dev University Amritsar

ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ (Newly recruited Assistant Professors for Government Colleges) ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ (Assign appointment letters to Assistant Professors )ਸੌਂਪੇ।ਇਸ ਮੌਕੇ ਪਰਗਟ ਸਿੰਘ ਨੇ ਕਿਹਾ ਹੈ ਕਿ ਨਵ ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ

author img

By

Published : Dec 2, 2021, 7:15 PM IST

ਚੰਡੀਗੜ੍ਹ: ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ (Assistant Professors and Librarians) ਨੂੰ ਨਿਯੁਕਤੀ ਪੱਤਰ ਸੌਂਪੇ।ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।ਪਰਗਟ ਸਿੰਘ ਦਾ ਕਹਿਣਾ ਹੈ ਕਿ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ (Teaching cadre in government colleges) ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ 'ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ।

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪਰਗਟ ਸਿੰਘ ਨੇ ਦੱਸਿਆ ਹੈ ਕਿ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।ਪਰਗਟ ਸਿੰਘ ਨੇ ਕਿਹਾ ਹੈ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।

ਉਨ੍ਹਾਂ ਇਸ ਭਰਤੀ ਪ੍ਰਕਿਰਿਆ (Recruitment process) ਨੂੰ ਰਿਕਾਰਡ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ (Guru Nanak Dev University Amritsar) ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੀ ਸਮੁੱਚੀ ਟੀਮ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਅੱਗੇ ਕਿਹਾ ਕਿ ਇਹ ਪੂਰੀ ਭਰਤੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਢਾਈ ਦਹਾਕਿਆਂ ਬਾਅਦ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਡੀਪੀਆਈ (ਕਾਲਜਾਂ) ਉਪਕਾਰ ਸਿੰਘ, ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

ਇਹ ਵੀ ਪੜੋ:ਪ੍ਰਕਾਸ਼ ਸਿੰਘ ਬਾਦਲ:ਦੇਸ਼ ਤੇ ਸਿੱਖ ਸਿਆਸਤ ਦੇ ਬਾਬਾ ਬੋਹੜ ਹਨ ਉਮਰਦਰਾਜ ਆਗੂ

ETV Bharat Logo

Copyright © 2025 Ushodaya Enterprises Pvt. Ltd., All Rights Reserved.