ਚੰਡੀਗੜ੍ਹ: ਸਮਾਰਟ ਸਕੂਲ ਪ੍ਰੋਜੈਕਟ ਦੇ ਮੁੱਖ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਨੰ:1 ਕੁਰਾਲੀ ਨੂੰ ਲਾਇਨਜ਼ ਕਲੱਬ ਵੱਲੋਂ ਸਕੂਲ ਨੂੰ ਸਮਾਰਟ ਬਣਾਉਣ ਦੇ ਲਈ ਐਲ ਈ ਡੀ ਭੇਂਟ ਕੀਤੀ ਗਈ।
ਇਸ ਮੌਕੇ ਸਮਾਜ ਸੇਵੀ ਤੇ ਕੌਂਸਲਰ ਸ਼ਿਵ ਵਰਮਾਂ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆਂ ਦੇ ਪੱਧਰ ਨੂੰ ਉਚਾ ਚੁੱਕਣ ਦੇ ਲਈ ਸਾਰੇ ਸਕੂਲਾਂ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਅੱਗੇ ਲਈ ਵੀ ਇਸੇ ਤਰ੍ਹਾਂ ਜਰੂਰਤਮੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾਂਦੀ ਰਹੇਗੀ। ਇਸ ਮੌਕੇ ਤੇ ਸਕੂਲ ਦੇ ਸਮੂਹ ਸਟਾਫ ਵੱਲੋਂ ਲਾਇਨਜ਼ ਕਲੱਬ ਦੇ ਸਮੂਹ ਮੈਂਬਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਬੀ ਪੀ ਈ ਓ ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ, ਹੈਡ ਟੀਚਰ ਰਵਿੰਦਰ ਸਿੰਘ, ਮੈਡਮ ਅਰਵਿੰਦਰ ਕੌਰ,ਰਜਿੰਦਰ ਕੌਰ, ਰਣਜੀਤ ਕੌਰ, ਕਮਲਪ੍ਰੀਤ ਸਿੰਘ, ਪ੍ਰਿਆ ਕਾਲੀਆ, ਕਲੱਬ ਮੈਂਬਰ ਵਿਮਲ ਅੱਗਰਵਾਲ, ਸ਼ਿਵ ਅੱਗਰਵਾਲ, ਹਿੰਮਤ ਵਰਮੀ,ਕਮਲ ਅਰੋੜਾ ਆਦਿ ਹਾਜ਼ਿਰ ਸਨ।