ETV Bharat / city

ਪੰਜਾਬ 'ਚ ਦਾਰੂ ਦੇ ਠੇਕੇ 3 ਦਿਨਾਂ ਲਈ ਰਹਿਣਗੇ ਬੰਦ ! ਜਾਣੋ ਪੂਰੀ ਜਾਣਕਾਰੀ - ਵਿਧਾਨ ਸਭਾ ਚੋਣਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਕਰੁਣਾ ਰਾਜੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ 'ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।

ਪੰਜਾਬ 'ਚ ਦਾਰੂ ਦੇ ਠੇਕੇ 3 ਦਿਨਾਂ ਲਈ ਰਹਿਣਗੇ ਬੰਦ

author img

By

Published : Feb 5, 2022, 4:53 PM IST

Updated : Feb 5, 2022, 5:01 PM IST

ਚੰਡੀਗੜ੍ਹ: ਪੰਜਾਬ ਵਿੱਚ ਚੋਣਾਂ ਦੇ ਐਲਾਨ ਤੋਂ ਬਾਅਦ ਜਿੱਥੇ ਚੋਣ ਕਮਿਸ਼ਨ ਵੱਲੋਂ ਕੁੱਝ ਰਾਹਤ ਵੀ ਜਰੂਰ ਦਿੱਤੀ ਗਈ ਹੈ। ਪਰ ਦੂਜੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਕਰੁਣਾ ਰਾਜੂ ਵੱਲੋਂ ਦਾਰੂ ਦੇ ਸ਼ੌਕੀਨ ਲੋਕਾਂ ਲਈ ਇੱਕ ਮਾੜੀ ਖ਼ਬਰ ਜਰੂਰ ਦਿੱਤੀ ਹੈ ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ 'ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।

ਇਸ ਤੋਂ ਇਲਾਵਾਂ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ, ਉਹ ਦਿਨ ਵੀ ਡਰਾਈ ਡੇਅ ਹੋਵੇਗਾ, ਇਸ ਲਈ ਇਹ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਅਤੇ ਆਬਕਾਰੀ ਸਕੱਤਰ ਨੂੰ ਪੱਤਰ ਲਿਖ ਕੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਪੰਜਾਬ ਦੀ ਸਰਹੱਦ ਜੰਮੂ ਅਤੇ ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਲੱਗਦੀ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਚੋਣ ਕਮਿਸ਼ਨ ਦੀ ਇਨਫੋਰਸਮੈਂਟ ਟੀਮਾਂ ਵੱਲੋਂ ਹੁਣ ਤੱਕ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 16.50 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ। ਇਸ ਤੋਂ ਨਸ਼ਿਆਂ ਨੂੰ ਫੜ੍ਹਨ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਵੱਲੋਂ ਨਾਰਕੋਟਿਕਸ ਕੰਟਰੋਲ ਬਿਊਰੋ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਇਹ ਵੀ ਪੜੋ:- ਉਗੋਕੇ ਦੀ ਚੰਨੀ ਨੂੰ ਬੜ੍ਹਕ ! ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ

Last Updated : Feb 5, 2022, 5:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.