ETV Bharat / city

ਸੁਣੋ ਇਜਲਾਸ ਤੋਂ ਪਹਿਲਾਂ ਕੀ ਬੋਲੇ ਵਿਧਾਇਕ ਕਾਕਾ ਰਣਦੀਪ ਸਿੰਘ - ਕਾਕਾ ਰਣਦੀਪ ਸਿੰਘ

ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ (Session) ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਇਜਲਾਸ ਤੋਂ ਪਹਿਲਾ ਕਾਕਾ ਰਣਦੀਪ ਸਿੰਘ ਨੇ ਕਿਹਾ ਹੈ ਵਿਧਾਨ ਸਭਾ (Vidhan Sabha) ਦਾ ਇਜਲਾਸ 6 ਮਹੀਨੇ ਵਿਚ ਇਕ ਵਾਰ ਸੱਦਣਾ ਜਰੂਰੀ ਹੁੰਦਾ ਹੈ।

ਸੁਣੋ ਇਜਲਾਸ ਤੋਂ ਪਹਿਲਾ ਕੀ ਬੋਲੇ ਕਾਕਾ ਰਣਦੀਪ ਸਿੰਘ

author img

By

Published : Sep 3, 2021, 10:37 AM IST

ਚੰਡੀਗੜ੍ਹ: ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ (Session) ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਸਭ ਤੋਂ ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਜਲਾਸ ਤੋਂ ਪਹਿਲਾ ਕਾਕਾ ਰਣਦੀਪ ਸਿੰਘ ਨੇ ਕਿਹਾ ਹੈ ਵਿਧਾਨ ਸਭਾ (Vidhan Sabha) ਦਾ ਇਜਲਾਸ 6 ਮਹੀਨੇ ਵਿਚ ਇਕ ਵਾਰ ਸੱਦਣਾ ਜਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਨੇ ਕਿਹਾ ਪਾਰਟੀ ਦੇ ਆਗੂ ਜੋ ਵੀ ਫੈਸਲਾ ਲੈਣਗੇ ਅਸੀਂ ਉਨ੍ਹਾਂ ਦੇ ਨਾਲ ਖੜ੍ਹਾਂਗੇ।

ਸੁਣੋ ਇਜਲਾਸ ਤੋਂ ਪਹਿਲਾ ਕੀ ਬੋਲੇ ਕਾਕਾ ਰਣਦੀਪ ਸਿੰਘ

ਵਿਧਾਨ ਸਭਾ ਸਪੀਕਰ ਕਰਨਗੇ ਸੰਬੋਧਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਜਲਾਸ ਨੂੰ ਸੰਬੋਧਨ ਕੀਤਾ ਜਾਵੇਗਾ। ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ,ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੌਜੂਦ ਰਹਿਣਗੇ। ਹਾਲਾਂਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਸੂਤਰ ਦੱਸਦੇ ਹਨ ਕਿ ਉਨ੍ਹਾਂ ਦੇ ਆਉਣ ਦੀਆਂ ਸੰਭਾਵਨਾਵਾਂ ਮੱਧਮ ਹਨ।

ਇਹਨਾਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਇਨ੍ਹਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ ਆਰ. ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜਾਰ ਸਿੰਘ ਦੇ ਨਾਲ-ਨਾਲ ਹੋਰ ਵੀ ਸਿਆਸੀ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਇਸ ਤੋਂ ਇਲਾਵਾ ਖੇਡ ਜਗਤ ਨਾਲ ਜੁੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਵੇਂ ਮਿਲਖਾ ਸਿੰਘ, ਮਾਨ ਕੌਰ ਨੂੰ ਵੀ ਇਸ ਇਜਲਾਸ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਖਿੱਤਿਆਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਜੋ ਅੱਜ ਸਾਡੇ ਵਿੱਚ ਮੌਜੂਦ ਨਹੀਂ ਹਨ।

ਇਹ ਵੀ ਪੜੋ:Live Updates: ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.