ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਆਰਥਿਕ ਤੰਗੀ ਦਾ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਸਰਕਾਰ ਵੱਲੋਂ ਕੋਰੋਨਾ ਦੀ ਲੜੀ ਨੂੰ ਤੋੜਣ ਲਈ ਲੌਕਡਾਊਨ ਲਗਾਇਆ ਜਾ ਰਿਹਾ ਹੈ। ਇਸਦੇ ਚੱਲਦੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਕਰਫਿਊ ਦਾ ਸਮਾਂ 5 ਵਜੇ ਕਰ ਦਿੱਤਾ ਹੈ ਜਿਸ ਮੁਤਾਬਿਕ ਸ਼ਾਮ 5 ਵਜੇ ਤੋਂ ਲੌਕਡਾਊਨ ਲੱਗ ਜਾਂਦਾ ਹੈ ਜਿਸਦੇ ਕਾਰਨ ਦੁਕਾਨਦਾਰ ਆਪਣੀ ਦੁਕਾਨਾਂ ਨੂੰ ਬੰਦ ਕਰ ਘਰਾਂ ਨੂੰ ਚੱਲੇ ਜਾਂਦੇ ਹਨ। ਜਿਸ ਕਾਰਨ ਦੁਕਾਨਦਾਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਾਬਿਲੇਗੌਰ ਹੈ ਕਿ ਵੱਖ ਵੱਖ ਕੰਮ ਨਾਲ ਜੁੜੇ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ’ਤੇ ਛੋਟੇ ਵਪਾਰਿਆਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਉਨ੍ਹਾਂ ਦੇ ਘਰ ਦਾ ਗੁਜਾਰਾ ਔਖਾ ਚਲਦਾ ਹੈ ਪਰ ਹੁਣ ਸਰਕਾਰ ਦੇ ਇਨ੍ਹਾਂ ਹੁਕਮਾਂ ਕਾਰਨ ਉਨ੍ਹਾਂ ਲਈ ਦੋ ਵਕਤ ਦੀ ਰੋਟੀ ਦਾ ਇੰਤਜਾਮ ਕਰਨਾ ਕਾਫੀ ਔਖਾ ਹੋ ਗਿਆ ਹੈ। ਆਟੋ ਚਾਲਕਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਲੌਕਡਾਊਨ ਕਾਰਨ ਉਨ੍ਹਾਂ ਨੂੰ ਸਵਾਰੀਆਂ ਕਾਫੀ ਘੱਟ ਮਿਲ ਰਹੀਆਂ ਹਨ। ਪਹਿਲਾਂ ਉਹ 700 ਤੋਂ 800 ਰੁਪਏ ਕਮਾ ਲੈਂਦੇ ਸੀ ਪਰ ਹੁਣ ਉਨ੍ਹਾਂ ਨੂੰ 500 ਰੁਪਏ ਕਮਾਉਣਾ ਵੀ ਔਖਾ ਹੋ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਲਗਦਾ ਹੈ ਕਿ ਉਨ੍ਹਾਂ ਨੂੰ ਆਪਣੇ ਘਰ ਵਾਪਸ ਜਾਣਾ ਪੈਣਾ ਹੈ।
ਇਹ ਵੀ ਪੜੋ: ਪੰਜਾਬ ਅੰਦਰ 24 ਘੰਟਿਆਂ 'ਚ 7,041 ਕੋਰੋਨਾ ਦੇ ਨਵੇਂ ਮਾਮਲੇ, 138 ਮੌਤਾਂ
ਦੂਜੇ ਪਾਸੇ ਕੋਰੋਨਾ ਕਾਰਨ ਲੱਗੇ ਲੌਕਡਾਊਨ ਦਾ ਅਸਰ ਸੈਲੂਨ ਇੰਡਸਟਰੀ ’ਤੇ ਵੀ ਪੈ ਰਿਹਾ ਹੈ। ਲੌਕਡਾਊਨ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਹਨ ਜਿਸ ਕਾਰਨ ਉਨ੍ਹਾਂ ਦੇ ਕੰਮ ਤੇ ਕਾਫੀ ਅਸਰ ਪੈ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕੋਰੋਨਾ ਅਤੇ ਲੌਕਡਾਊਨ ਕਾਰਨ ਉਨ੍ਹਾਂ ਕੋਲ ਗਾਹਕ ਬਹੁਤ ਘੱਟ ਆ ਰਹੇ ਹਨ।