ETV Bharat / city

ਕੋਵਿਡ-19 ਨੂੰ ਲੈ ਕੇ ਸਖ਼ਤ ਕਦਮ ਚੁੱਕਣੇ ਪਏ ਤਾਂ ਗੁਰੇਜ਼ ਨਹੀਂ ਕਰਾਂਗਾ: ਕੈਪਟਨ

ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ। ਕੈਪਟਨ ਨੇ ਲੌਕਡਾਊਨ ਤੋ ਇਨਕਾਰ ਨਹੀਂ ਕੀਤਾ, ਖਾਸ ਕਰਕੇ ਵੱਧ ਕੇਸਾਂ ਵਾਲੇ ਇਲਾਕਿਆਂ ਵਿੱਚ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।

ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਕੁਝ ਖੇਤਰਾਂ 'ਚ ਲੱਗ ਸਕਦੈ ਮੁੜ ਲੌਕਡਾਊਨ !

author img

By

Published : Aug 17, 2020, 8:58 PM IST

ਚੰਡੀਗੜ੍ਹ: ਸੂਬੇ 'ਚ ਕੋਵਿਡ 19 ਦੇ ਵਧਦੇ ਕੇਸਾਂ ਅਤੇ ਪ੍ਰਤੀ ਮਿਲੀਅਨ ਪਿੱਛੇ ਮੌਤਾਂ ਦੀ ਗਿਣਤੀ ਵਧਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਕੈਪਟਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਉਹ ਸਖ਼ਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਸੂਬਾ ਸਰਕਾਰ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸਖ਼ਤ ਉਪਾਅ ਕਰਨ 'ਤੇ ਵਿਚਾਰ ਕਰੇਗੀ। ਭਾਵੇਂ ਕੈਪਟਨ ਨੇ ਲੌਕਡਾਊਨ ਤੋ ਇਨਕਾਰ ਨਹੀਂ ਕੀਤਾ, ਖਾਸ ਕਰਕੇ ਵੱਧ ਕੇਸਾਂ ਵਾਲੇ ਇਲਾਕਿਆਂ ਵਿੱਚ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।

ਆਰਥਿਕ ਗਤੀਵਿਧੀਆਂ ਪ੍ਰਭਾਵਿਤ

ਇਸ ਤੋਂ ਪਹਿਲਾਂ ਮੌਟੇਂਕ ਸਿੰਘ ਆਹਲੂਵਾਲੀਆ ਜੋ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਲਈ ਬਣਾਏ ਗਏ ਮਾਹਿਰਾਂ ਦੇ ਗਰੁੱਪ ਦੇ ਮੁਖੀ ਹਨ, ਨੇ ਵੀ ਕਿਹਾ ਕਿ ਕੋਵਿਡ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਨਾਲ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ।

ਗਰੁੱਪ ਦੀਆਂ ਮੁੱਢਲੀਆਂ ਸਿਫਾਰਸ਼ਾਂ ਬਾਰੇ ਵਜ਼ਾਰਤ ਨੂੰ ਜਾਣੂੰ ਕਰਵਾਉਂਦਿਆਂ ਮੌਂਟੇਕ ਸਿੰਘ ਆਹਲੂਵਾਲੀਆ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮਿਲਦੀ ਮੁਫ਼ਤ ਬਿਜਲੀ ਵਾਪਸ ਲਏ ਜਾਣ ਬਾਰੇ ਕੋਈ ਵੀ ਸਿਫਾਰਸ਼ ਨਹੀਂ ਕੀਤੀ ਗਈ ਜਿਵੇਂ ਮੀਡੀਆ ਦੇ ਇਕ ਹਿੱਸੇ ਵੱਲੋਂ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਦੀ ਟਿੱਪਣੀ ਕਿ ਇਸ ਨੂੰ ਲੈ ਕੇ ਬਹੁਤ ਸਾਰੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ਉਸ 'ਤੇ ਮੌਂਟੇਕ ਸਿੰਘ ਆਹਲੂਵਾਲੀਆ ਵੱਲੋਂ ਇਹ ਸਪੱਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰੁੱਪ ਝੋਨੇ ‘ਤੇ ਨਿਰਭਰਤਾ ਘਟਾਉਣ ਲਈ ਫਸਲੀ ਵਿਭਿੰਨਤਾ ਦੇ ਹੱਕ ਵਿੱਚ ਹੈ ਅਤੇ ਇਸ ਨੇ ਚਾਹਿਆ ਹੈ ਕਿ ਜਨਤਕ ਸਿਹਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਉਂਦੇ ਪੰਜਾਂ ਸਾਲਾਂ ਲਈ ਹਰ ਸਾਲ ਪੰਜਾਬ ਨੂੰ 20 ਫੀਸਦੀ ਜ਼ਿਆਦਾ ਖਰਚ ਕਰਨਾ ਚਾਹੀਦਾ ਹੈ।

ਸੁਰੱਖਿਆ ਉਪਾਅ ਲਾਗੂ ਕੀਤੇ ਜਾਣ

ਇਹ ਚਿਤਾਵਨੀ ਦਿੰਦਿਆਂ ਕਿ ਸੂਬੇ ਨੂੰ ਮਹਾਂਮਾਰੀ ਦੇ ਦੂਜੇ ਉਭਾਰ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ, ਅਰਥਸ਼ਾਸ਼ਤਰੀ ਨੇ ਕਿਹਾ ਕਿ ਜੇਕਰ ਕੁਝ ਖੇਤਰਾਂ ਵਿੱਚ ਲੌਕਡਾਊਨ ਲਾਗੂ ਕਰਨਾ ਪਿਆ ਤਾਂ ਇਹ ਯਕੀਨੀ ਬਣਾਉਣ ਲਈ ਇਸ ਦਾ ਅਸਰ ਉਦਯੋਗਿਕ ਖੇਤਰ ਅਤੇ ਆਮਦਨ ਪੈਦਾ ਵਾਲੇ ਸਰੋਤਾਂ ‘ਤੇ ਨਾ ਪਵੇ, ਸਖ਼ਤ ਸੁਰੱਖਿਆ ਉਪਾਅ ਲਾਗੂ ਕਰਨੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੌਂਟੇਕ ਗਰੁੱਪ ਦੀਆਂ ਸਿਫਾਰਸ਼ਾਂ ਸਾਰੇ ਮੰਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸ ਉਪਰੰਤ ਇਸ ਮੁੱਦੇ ‘ਤੇ ਵਿਸਥਾਰ ਵਿੱਚ ਵਿਚਾਰ-ਚਰਚਾ ਕੀਤੀ ਜਾਵੇਗੀ।

ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਸਭ ਤੋਂ ਵਧੇਰੇ ਕੇਸ

ਕੋਵਿਡ ਸੰਕਟ ਬਾਰੇ ਡਾ. ਤਲਵਾੜ ਨੇ ਕਿਹਾ ਕਿ ਲੁਧਿਆਣਾ, ਮੋਹਾਲੀ, ਜਲੰਧਰ ਅਤੇ ਪਟਿਆਲਾ ਚਾਰ ਜ਼ਿਲ੍ਹਿਆਂ ਵਿੱਚ ਸਭ ਤੋਂ ਵਧੇਰੇ ਕੇਸ ਸਾਹਮਣੇ ਆ ਰਹੇ ਹਨ ਅਤੇ ਸਥਿਤੀ ‘ਤੇ ਕਾਬੂ ਪਾਉਣ ਲਈ ਹੋਰ ਸਖ਼ਤ ਸੁਰੱਖਿਆ ਉਪਾਵਾਂ ਦੀ ਜ਼ਰੂਰਤ ਹੈ। ਜਾਨਾਂ ਬਚਾਉਣ ਲਈ ਜਲਦ ਟੈਸਟਿੰਗ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਕੇਸਾਂ ਦੀ ਗਿਣਤੀ 31000 ਤੋਂ ਵਧੇਰੇ ਪਹੁੰਚਣ ਅਤੇ 800 ਮੌਤਾਂ ਹੋਣ ਨਾਲ ਸੂਬੇ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪ੍ਰਤੀ ਮਿਲੀਅਤ ਮੌਤਾਂ ਦੀ ਦਰ 27.2 ਤੱਕ ਪੁਹੰਚ ਚੁੱਕੀ ਹੈ ਅਤੇ 265 ਮਰੀਜ਼ ਆਕਸੀਜਨ ਦੀ ਸਹਾਇਤਾ ‘ਤੇ ਹਨ ਅਤੇ 20 ਵੈਂਟੀਲੇਟਰਾਂ ‘ਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਮਰੱਥਾ ਰੈਪਿਡ ਐੰਟੀਜਨ ਟੈਸਟਿੰਗ ਸਮੇਤ ਪ੍ਰਤੀ ਦਿਨ 20000 ਟੈਸਟਾਂ ਤੱਕ ਪਹੁੰਚ ਚੁੱਕੀ ਹੈ।

ਮਾਸਕ ਪਾਉਣ ਦੀ ਦਿੱਤੀ ਜਾਵੇ ਸਖ਼ਤ ਹਿਦਾਇਤ

ਡਾ. ਤਲਵਾੜ ਨੇ ਖੋਜੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਗਲੇ ਚਾਰ ਹਫਤਿਆਂ ਲਈ ਮਾਸਕ ਪਹਿਨਣ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਂਦੇ ਜਾਣ ਨਾਲ ਮਹਾਂਮਾਰੀ ਨੂੰ ਕਾਬੂ ਹੇਠ ਲਿਆਉਣ ਵਿੱਚ ਮਦਦ ਮਿਲ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਅਤੇ ਪੁਲਿਸ ਅਧਿਕਾਰੀਆਂ ਨੂੰ ਮਾਸਕ ਪਹਿਨਣ ਅਤੇ ਹੋਰ ਕੋਵਿਡ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.