ETV Bharat / city

ਲੌਕਡਾਊਨ: ਵਿਦਿਆਰਥੀਆਂ ਦਾ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵੱਲ ਰੁੱਖ

ਕੋਰੋਨਾ ਮਹਾਂਮਾਰੀ ਤੋਂ ਬਾਅਦ ਅਜੇ ਤੱਕ ਪੂਰੀ ਤਰ੍ਹਾਂ ਸਕੂਲ ਨਹੀਂ ਖੋਲ੍ਹੇ ਗਏ ਹਨ। ਨਿੱਜੀ ਸਕੂਲਾਂ ਵਿੱਚ ਫੀਸ ਵੱਧ ਹੋਣ ਦੇ ਚਲਦੇ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵੱਲੋ ਰੁੱਖ ਕਰ ਲਿਆ ਹੈ। ਹੁਣ ਤੱਕ 19 ਹਜ਼ਾਰ ਤੋਂ ਵੱਧ ਬੱਚਿਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ।

ਵਿਦਿਆਰਥੀਆਂ ਦਾ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵੱਲ ਰੁੱਖ

author img

By

Published : Jun 28, 2021, 7:59 PM IST

ਚੰਡੀਗੜ੍ਹ :ਕੋਰੋਨਾ ਮਹਾਂਮਾਰੀ ਤੋਂ ਬਾਅਦ ਅਜੇ ਤੱਕ ਪੂਰੀ ਤਰ੍ਹਾਂ ਸਕੂਲ ਨਹੀਂ ਖੋਲ੍ਹੇ ਗਏ ਹਨ। ਲੌਕਡਾਊਨ ਤੋਂ ਬਾਅਦ ਜਦ ਸਕੂਲ ਖੋਲ੍ਹੇ ਗਏ ਤਾਂ ਮਹਿਜ਼ 9ਵੀਂ ਤੋਂ 12 ਵੀਂ ਜਮਾਤ ਤੱਕ ਦੇ ਵਿਦਿਆਰਥੀ ਹੀ ਮਹਿਜ਼ ਕੁੱਝ ਦਿਨਾਂ ਲਈ ਸਕੂਲ ਜਾ ਸਕੇ। ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਕੂਲਾਂ ਨੂੰ ਮੁੜ ਬੰਦ ਕਰ ਦਿੱਤਾ ਗਿਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਇਆ ਜਾ ਰਿਹਾ ਹੈ। ਲੌਕਡਾਊਨ ਕਾਰਨ ਕੰਮ ਕਾਜ ਠੱਪ ਪੈਣ ਦੇ ਚਲਦੇ ਜ਼ਿਆਦਾਤਰ ਵਿਦਿਆਰਥੀਆਂ ਦੇ ਮਾਪੇ ਸਕੂਲ ਫੀਸਾਂ ਭਰਨ 'ਚ ਅਸਮਰਥ ਹਨ।

ਵਿਦਿਆਰਥੀਆਂ ਦਾ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵੱਲ ਰੁੱਖ

ਮਾਂਪਿਆਂ ਨੇ ਦੱਸੀ ਆਪਣੀ ਸਮੱਸਿਆਵਾਂ
ਹਾਲਾਂਕਿ ਕਈ ਮਾਪੇ ਅਜਿਹੇ ਹਨ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲ ਤੋਂ ਕੱਢ ਕੇ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾ ਦਿੱਤਾ ਹੈ। ਇਸ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਬਿਨ੍ਹਾਂ ਪੜ੍ਹਾਏ ਹੀ ਵਾਧੂ ਫੀਸਾਂ ਵਸੂਲ ਕੀਤੀਆਂ ਜਾ ਰਹੀਆਂ ਹਨ। ਲੌਕਡਾਊਨ ਦੇ ਕਾਰਨ ਕੰਮ ਕਾਜ ਠੱਪ ਪੈ ਚੁੱਕੇ ਹਨ, ਘਰ ਦਾ ਗੁਜਾਰਾ ਕਰਨਾ ਔਖਾ ਹੈ, ਅਜਿਹੇ ਹਲਾਤਾਂ 'ਚ ਉਹ ਬੱਚਿਆਂ ਦੀ ਸਕੂਲ ਫੀਸ ਦੇਣ 'ਚ ਅਸਮਰਥ ਹਨ। ਉਨ੍ਹਾਂ ਕਿਹਾ ਕਿ ਨਿੱਜੀ ਤੇ ਸਰਕਾਰੀ ਦੋਹਾਂ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਆਨਲਾਈਨ ਕਲਾਸਾਂ ਲਈਆਂ ਜਾ ਰਹੀਆਂ ਹਨ। ਇਸ ਲਈ ਫੀਸ ਨਾਂ ਦੇ ਸਕਣ ਦੇ ਚਲਦੇ ਉਨ੍ਹਾਂ ਨੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ 'ਚ ਕਰਵਾ ਦਿੱਤਾ ਹੈ। ਜੇਕਰ ਉਹ ਨਿੱਜੀ ਸਕੂਲਾਂ ਬਾਰੇ ਉਹ ਕੋਈ ਸ਼ਿਕਾਇਤ ਕਰਦੇ ਹਨ ਤਾਂ ਬੋਰਡ ਵੱਲੋਂ ਇਸ ਦੀ ਸੁਣਵਾਈ ਨਹੀਂ ਕੀਤੀ ਜਾਂਦੀ। ਨਿੱਜੀ ਸਕੂਲ ਕੋਰੋਨਾ ਮਹਾਂਮਾਰੀ ਦੀ ਆੜ 'ਚ ਮਨਚਾਹੀ ਫੀਸਾਂ ਵਸੂਲ ਰਹੇ ਹਨ।

ਅਜੇ ਤੱਕ ਨਹੀਂ ਖੁੱਲ੍ਹੇ ਸਕੂਲ

ਜਿਥੇ ਇੱਕ ਪਾਸੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵੱਧਣ ਕਰਕੇ 19 ਹਜ਼ਾਰ ਤੋਂ ਵੱਧ ਬੱਚਿਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਲਿਆ ਹੈ, ਉਥੇ ਹੀ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲ ਖੋਲ੍ਹਣ ਨੂੰ ਲੈ ਕੇ ਕੋਈ ਵੀ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਇਸ ਬਾਰੇ ਇੱਕ ਨਿੱਜੀ ਸਕੂਲ ਦੇ ਡਾਇਰੈਕਟਰ ਰੰਜਨ ਸੇਠੀ ਨੇ ਦੱਸਿਆ ਕਿ ਸਕੂਲਾਂ ਵਿੱਚ ਕੋਰੋਨਾ ਪ੍ਰੋਟੋਕਾਲ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਸਕੂਲ ਖੋਲ੍ਹਣ ਦੇ ਆਦੇਸ਼ ਦਿੰਦੇ ਹੀ ਉਹ ਸਕੂਲ ਖੋਲ੍ਹ ਦੇਣਗੇ। ਬੱਚਿਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਸਬੰਧੀ ਸਿਖਲਾਈ ਦਿੱਤੀ ਗਈ ਹੈ। ਬੱਚਿਆਂ ਨੂੰ ਸਕੂਲ 'ਚ ਮਾਸਕ ਤੇ ਫੇਸ ਸ਼ੀਲਡ ਤੋਂ ਬਿਨਾਂ ਕਲਾਸਾਂ 'ਚ ਬੈਠਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਪ੍ਰਸ਼ਾਸਨ ਕੋਲੋਂ ਜਲਦ ਸਕੂਲ ਖੋਲ੍ਹੇ ਜਾਣ ਦੀ ਮੰਗ ਕੀਤੀ ਤਾਂ ਜੋ ਬੱਚਿਆਂ ਨੂੰ ਸਕੂਲ ਵਿੱਚ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਸੀਨੀਅਰ ਕਲਾਸਾਂ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਫੀਸਾਂ 'ਚ ਨਹੀਂ ਕੀਤਾ ਗਿਆ ਕੋਈ ਵਾਧਾ
ਰੰਜਨ ਸੇਠੀ ਨੇ ਦੱਸਿਆ ਕਿ ਫਿਲਹਾਲ ਨਿੱਜੀ ਸਕੂਲਾਂ ਵੱਲੋਂ ਫੀਸਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ। ਮਹਿਜ਼ ਸਕੂਲ ਦੀ ਸਲਾਨਾ ਤੌਰ 'ਤੇ ਲਈ ਜਾਣ ਵਾਲੀ ਦਾਖਲਾ ਫੀਸ ਲਈਗਈ ਹੈ, ਇਸ ਵਿਚਾਲੇ ਕਿਸੇ ਵੀ ਤਰ੍ਹਾਂ ਦੀ ਹੋਰਨਾਂ ਫੀਸ ਨਹੀਂ ਲਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ ਸਕੂਲ ਦੀ ਫੀਸ ਦੇਣ 'ਚ ਅਸਮਰਥ ਹੈ ਤਾਂ ਉਸ ਦੀ ਪੂਰੀ ਮਦਦ ਕੀਤੀ ਜਾ ਰਹੀ ਹ ।

ਦੱਸਣਯੋਗ ਹੈ ਕਿ ਨਿੱਜੀ ਸਕੂਲਾਂ ਦੀਆਂ ਫੀਸਾਂ 'ਚ ਵਾਧਾ ਹੋਣ ਦੇ ਚਲਦੇ 19 ਹਜ਼ਾਰ ਬੱਚਿਆਂ ਨੇ ਸਰਕਾਰੀ ਸਕਲਾਂ ਵਿੱਚ ਦਾਖਲਾ ਲੈ ਚੁੱਕੇ ਹਨ, ਪਰ ਅਜੇ ਤੱਕ ਪ੍ਰਸ਼ਾਸਨ ਵੱਲੋਂ ਸਕੂਲ ਨਹੀਂ ਖੋਲ੍ਹੇ ਗਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.