ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਹੀਆ (ਸ਼ਾਹਕੋਟ) ਵਿਖੇ ਨਵੀਂ ਬਣਨ ਵਾਲੀ ਆਈ.ਟੀ.ਆਈ. ਦਾ ਨਾਮ ਭਾਈ ਸਾਹਿਬ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਭਾਈ ਨਿਰਮਲ ਸਿੰਘ ਖਾਲਸਾ ਦਾ 2 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ।
![ਟਵੀਟ](https://etvbharatimages.akamaized.net/etvbharat/prod-images/img-20200420-wa0033_2004newsroom_1587391711_252.jpg)
ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਨੂੰ ਭੇਜੇ ਸ਼ੋਕ ਸੰਦੇਸ਼ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਮਹਾਨ ਰਾਗੀ ਸਿੰਘ ਦੇ ਬੇਵਕਤੀ ਚਲਾਣੇ ਉਤੇ ਡੂੰਘਾ ਦੁੱਖ ਹੋਇਆ ਜਿਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਰੇ ਰਾਗਾਂ ਦੀ ਮੁਹਾਰਤ ਹਾਸਲ ਸੀ।
ਦੁਖੀ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਭਾਈ ਸਾਹਿਬ ਨੂੰ ਪੰਜਾਬ, ਦੇਸ਼ ਅਤੇ ਦੁਨੀਆ ਵਿੱਚ ਚਾਹੁਣ ਵਾਲੇ ਲੱਖਾਂ ਪ੍ਰਸੰਸ਼ਕਾਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖਾਲਸਾ ਜੀ ਨੇ ਦੁਨੀਆ ਭਰ ਵਿੱਚ ਕੀਰਤਨ ਰਾਹੀਂ ਆਪਣੀ ਸਾਰੀ ਉਮਰ ਗੁਰਮਤਿ ਸੰਗੀਤ ਦੇ ਲੇਖੇ ਲਾਈ।