ਚੰਡੀਗੜ੍ਹ: ਪੰਜਾਬ ’ਚ ਵਿਧਾਨਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਕਾਂਗਰਸ ਦਾ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਲੜਾਈ ਚੱਲ ਰਹੀ ਹੈ। ਉੱਥੇ ਹੀ ਹੁਣ ਮੁੱਖ ਮੰਤਰੀ ਦੇ ਚਿਹਰੇ ਨੂੰ ਲੋਕਸਭਾ ਮੈਂਬਰ ਮਨੀਸ਼ ਤਿਵਾੜੀ ਦਾ ਬਿਆਨ (Manish Tiwari tweet on punjab congress cm face ) ਸਾਹਮਣੇ ਆਇਆ ਹੈ।
ਮਨੀਸ਼ ਤਿਵਾੜੀ ਨੇ ਟਵੀਟ ਕਰ ਕਿਹਾ ਕਿ ਪੰਜਾਬ ਨੂੰ ਅਜਿਹੇ ਸੀਐੱਮ ਦੀ ਲੋੜ ਹੈ ਜਿਸ ਦੇ ਕੋਲ ਪੰਜਾਬ ਦੀ ਚੁਣੌਤੀਆਂ ਦਾ ਹੱਲ ਹੋਵੇ, ਸਖਤ ਫੈਸਲੇ ਲੈਣ ਦੀ ਸਮਰਥਾ ਹੋਵੇ। ਪੰਜਾਬ ਨੂੰ ਅਜਿਹੇ ਗੰਭੀਰ ਲੋਕਾਂ ਦੀ ਲੋੜ ਹੈ, ਜਿਨ੍ਹਾਂ ਦੀ ਰਾਜਨੀਤੀ ਸੋਸ਼ਲ ਇੰਜਨੀਅਰਿੰਗ, ਮਨੋਰੰਜਨ, ਮੁਫਤ ਅਤੇ ਸ਼ਾਸਨ ਪਸੰਦੀਦਾ ਨਹੀਂ ਹੈ ਜਿਸ ਨੂੰ ਲੋਕਾਂ ਨੇ ਸਫਲ ਚੋਣਾਂ ਵਿੱਚ ਨਕਾਰ ਦਿੱਤਾ ਹੈ।
ਕਾਬਿਲੇਗੌਰ ਹੈ ਕਿ 2022 ਦੀਆਂ ਚੋਣਾਂ ਨੂੰ ਕੁਝ ਹੀ ਸਮਾਂ ਰਹਿ ਗਿਆ ਹੈ, ਅਜੇ ਤੱਕ ਪੰਜਾਬ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਅਤੇ ਨਾ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਹਾਂ ਨੇ ਚੋਣਾਂ ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਤਰਨ ਦੀ ਮੰਗ ਕੀਤੀ ਹੈ ਅਤੇ ਦੋਵੇਂ ਹੀ ਆਪਣੇ ਨਾਂ ਦੀ ਵਕਾਲਤ ਵੀ ਕਰ ਰਹੇ ਹਨ।
ਇਹ ਵੀ ਪੜੋ: ਅਗਲੇ ਹਫਤੇ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ: ਕੇਜਰੀਵਾਲ