ETV Bharat / city

ਵਿਧਾਨ ਸਭਾ ਇਜਲਾਸ ਦੀ ਕਾਰਵਾਈ ਤੋਂ ਬਾਹਰ ਕੱਢਣ 'ਤੇ ਬੋਲੇ ਮਜੀਠੀਆ

ਪੰਜਾਬ ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਦੇ ਭਾਸ਼ਣ 'ਤੇ ਆਪਣਾ ਜਵਾਬ ਪੇਸ਼ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਅੰਦਰ ਨਾਅਰੇਬਾਜ਼ੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਨੂੰ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਤੋਂ ਬਾਹਰ ਕੱਢਿਆ।

author img

By

Published : Mar 5, 2021, 8:17 PM IST

ਵਿਧਾਨ ਸਭਾ ਇਜਲਾਸ ਦੀ ਕਾਰਵਾਈ ਤੋਂ ਬਾਹਰ ਕੱਢਣ 'ਤੇ ਬੋਲੇ ਮਜੀਠੀਆ
ਵਿਧਾਨ ਸਭਾ ਇਜਲਾਸ ਦੀ ਕਾਰਵਾਈ ਤੋਂ ਬਾਹਰ ਕੱਢਣ 'ਤੇ ਬੋਲੇ ਮਜੀਠੀਆ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਦੇ ਭਾਸ਼ਣ 'ਤੇ ਆਪਣਾ ਜਵਾਬ ਪੇਸ਼ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਅੰਦਰ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਵਾਰ-ਵਾਰ ਵਿਧਾਇਕਾਂ ਨੂੰ ਆਪਣੀ ਸੀਟ 'ਤੇ ਜਾਣ ਵਾਸਤੇ ਕਿਹਾ ਗਿਆ 'ਪਰ ਲਗਾਤਾਰ ਵਿਧਾਇਕ ਸਪੀਕਰ ਦੀ ਵੇਲ ਕੋਲ ਜਾ ਕੇ ਨਾਅਰੇਬਾਜ਼ੀ ਕਰਦੇ ਰਹੇ।

ਇਸ ਰੌਲੇ ਰੱਪੇ ਕਾਰਨ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੱਕ ਵਾਰ 15 ਮਿੰਟ ਵਾਸਤੇ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਵੀ ਕਰਨੀ ਪਈ। 15 ਮਿੰਟ ਬਾਅਦ ਮੁੜ ਤੋਂ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਬਾਰਾ ਰਾਜਪਾਲ ਦੇ ਭਾਸ਼ਨ ਤੇ ਆਪਣਾ ਜਵਾਬ ਰੱਖਣਾ ਸ਼ੁਰੂ ਕੀਤਾ ਗਿਆ ਪਰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਖੜ੍ਹੇ ਹੋ ਗਏ ਅਤੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਝੂਠ ਨਾ ਪੜ੍ਹੋ।

ਪੰਜਾਬ ਵਿਧਾਨ ਸਭਾ ਸਪੀਕਰ ਲਗਾਤਾਰ ਵਿਧਾਇਕਾਂ ਨੂੰ ਕਹਿੰਦੇ ਰਹੇ ਕਿ ਜੇ ਤੁਸੀਂ ਮੁੱਖ ਮੰਤਰੀ ਨੂੰ ਬੋਲਣ ਨਹੀਂ ਦੇਵੋਗੇ ਤਾਂ ਤੁਹਾਨੂੰ ਸਦਨ ਤੋਂ ਬਾਹਰ ਕੱਢ ਦਿੱਤਾ ਜਾਏਗਾ, ਹਾਲਾਂਕਿ ਇਹ ਗੱਲ ਸੁਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਥੋੜ੍ਹਾ ਸ਼ਾਂਤ ਹੋਏ। ਪਰ ਜਦੋਂ ਮੁੱਖ ਮੰਤਰੀ ਵੱਲੋਂ ਇਹ ਕਿਹਾ ਗਿਆ ਕਿ ਨਗਰ ਨਿਗਮ ਦੀਆਂ ਚੋਣਾਂ ਬੜੇ ਸ਼ਾਂਤਮਈ ਢੰਗ ਨਾਲ ਅਤੇ ਨਿਰਪੱਖ ਹੋਈਆਂ ਹਨ। ਕੋਰੋਨਾ ਦੌਰਾਨ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਮੁੱਖ ਮੰਤਰੀ ਵੱਲੋਂ ਗਿਣਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਸੁਣ ਕੇ ਕੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਖੜ੍ਹੇ ਹੋ ਗਏ ਅਤੇ ਬੋਲਿਆ ਕਿ ਜੇ ਇੰਤਜ਼ਾਮ ਇੰਨੇ ਹੀ ਚੰਗੇ ਸਨ ਤਾਂ 5875 ਮੌਤਾਂ ਪੰਜਾਬ ਦੇ ਵਿੱਚ ਕਿਉਂ ਹੋ ਗਈਆਂ, ਕਿਉਂਕਿ ਸਿਹਤ ਮੰਤਰੀ ਨੇ ਆਪਣਾ ਇਲਾਜ ਨਿੱਜੀ ਹਸਪਤਾਲ ਵਿੱਚ ਕਰਵਾਇਆ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਦੇ ਇਸ ਗੱਲ ਨੂੰ ਝੂਠ ਦਾ ਪੁਲੰਦਾ ਕਿਹਾ ਗਿਆ ਅਤੇ ਵਿਧਾਨ ਸਭਾ ਦੀ ਕਾਰਵਾਈ ਚੋਂ ਵਾਕਆਊਟ ਕਰ ਦਿੱਤਾ। ਥੋੜ੍ਹੀ ਦੇਰ ਬਾਅਦ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵਿਧਾਨ ਸਭਾ ਦੇ ਅੰਦਰ ਆਏ ਪਰ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਲਗਾਤਾਰ ਸਦਨ ਨੂੰ ਡਿਸਟਰਬ ਕਰਨ ਕਾਰਨ ਵਿਧਾਨ ਸਭਾ ਤੋਂ ਬਾਹਰ ਕੱਢ ਦਿੱਤਾ ਗਿਆ।

ਬਾਹਰ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਅਤੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਝੂਠ ਬੋਲਦੇ ਸਨ ਜਿਸ ਨੂੰ ਅਸੀਂ ਨਹੀਂ ਸੁਣਿਆ ਤੇ ਉਸ ਦਾ ਵਿਰੋਧ ਕੀਤਾ ਪਰ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਵੀ ਸਰਕਾਰੀ ਸਪੀਕਰ ਦਾ ਹੀ ਰੋਲ ਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ਼ਾਰੇ 'ਤੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਇਨਫੋਰਸਮੈਂਟ ਡਾਇਰੋਕਰੇਟੋਰੇਟ ਮਾਇਨਿੰਗ ਦੇ ਗਠਨ ਦਾ ਐਲਾਨ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਾਨੂੰ ਇਸ ਕਰਕੇ ਸੈਸ਼ਨ ਲਈ ਬਾਹਰ ਕੱਢਿਆ ਗਿਆ ਕਿਉਂਕਿ ਅਸੀਂ ਬਜਟ ਦਾ ਖੁਲਾਸਾ ਵੀ ਕਰਨਾ ਸੀ ਅਤੇ ਸਰਕਾਰ ਦੇ ਝੂਠ ਵੀ ਲੋਕਾਂ ਸਾਹਮਣੇ ਪਹੁੰਚਾਉਣੇ ਸਨ। ਉਨ੍ਹਾਂ ਕਿਹਾ ਕਿ ਜਿਹੜੇ ਵਿਧਾਇਕ ਉਨ੍ਹਾਂ ਦੀ ਹਾਂ ਚ ਹਾਂ ਮਿਲਾ ਰਹੇ ਹਨ ਉਹ ਅੰਦਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪਰ ਜੋ ਉਨ੍ਹਾਂ ਦੇ ਝੂਠ ਨੂੰ ਲੋਕਾਂ ਸਾਹਮਣੇ ਲਿਆਉਂਦੇ ਹਨ ਉਨ੍ਹਾਂ ਨੂੰ ਸੈਸ਼ਨ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਪੀਕਰ ਦੱਸਣ ਕਿ ਸਾਨੂੰ ਕਿਉਂ ਬਾਹਰ ਕੱਢਿਆ ਗਿਆ ਜੇ ਅਸੀਂ ਪੰਜਾਬ ਦੇ ਮੁਲਾਜ਼ਮਾਂ ਯੂਥ ਕਿਸਾਨਾਂ ਆਮ ਜਨਤਾ ਦੀ ਗੱਲ ਕਰਦੇ ਹਾਂ ਤਾਂ ਅਸੀਂ ਕੋਈ ਪਾਪ ਕਰ ਦਿੱਤਾ ਹੈ। ਸਾਨੂੰ ਪੰਜਾਬ ਵਿਧਾਨ ਸਭਾ ਵਿੱਚ ਚੁਣ ਕੇ ਲੋਕਾਂ ਨੇ ਇਸੇ ਕਰਕੇ ਭੇਜਿਆ ਗਿਆ ਸੀ ਉਨ੍ਹਾਂ ਦੀ ਗੱਲ ਕਰ ਸਕੀਏ ਪਰ ਸਾਡੀ ਜ਼ੁਬਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ 13 ਕਰੋੜ ਲੈ ਕੇ ਸ਼ਰਾਬ ਫੈਕਟਰੀ ਲਗਾਉਣ ਲਈ ਦਿੱਤਾ ਲਾਇਸੈਂਸ: ਜਾਖੜ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੁਣ ਵਿੱਤ ਮੰਤਰੀ ਵੱਲੋਂ ਸਰਕਾਰੀ ਬਜਟ ਪੇਸ਼ ਕੀਤਾ ਜਾਣਾ ਹੈ। ਪਹਿਲਾਂ ਵੀ ਚਾਰ ਬਜਟ ਪੇਸ਼ ਹੋਏ ਹਨ ਅਤੇ ਪਿਛਲੇ ਬਜਟ ਵਿੱਚ ਦੋ ਹਜ਼ਾਰ ਕਰੋੜ ਕਿਸਾਨਾਂ ਲਈ ਰੱਖਣ ਦੀ ਗੱਲ ਕਹੀ ਗਈ ਸੀ, 90 ਹਜ਼ਾਰ ਕਰੋੜ ਮੁਆਫ਼ ਕਰਨ ਦੀ ਗੱਲ ਕਹੀ ਗਈ ਸੀ, ਉਹ ਅਜੇ ਤੱਕ ਨਹੀਂ ਕੀਤਾ ਗਿਆ। ਸਾਨੂੰ ਭਾਵੇਂ ਵਿਧਾਨ ਸਭਾ ਦੀ ਕਾਰਵਾਈ ਤੋਂ ਬਾਹਰ ਕੱਢ ਦਿੱਤਾ ਗਿਆ ਹੈ ਹੁਣ ਅਸੀਂ ਬੈਠਕ ਕਰਕੇ ਅਗਲੀ ਰਣਨੀਤੀ ਘੜਾਂਗੇ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਕੈਗ ਦੀ ਰਿਪੋਰਟ ਆਈ ਹੈ ਜਿਸ ਵਿੱਚ ਸਾਫ ਲਿਖਿਆ ਗਿਆ ਕਿ ਆਉਣ ਵਾਲੇ ਕਰਜ਼ ਦਾ ਭਾਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿੱਚ ਕਰਜ਼ ਦਾ ਭਾਰ ਦੁੱਗਣਾ ਹੋ ਜਾਵੇਗਾ। ਉਨ੍ਹਾਂ ਕਿ ਖ਼ਜ਼ਾਨਾ ਮੰਤਰੀ ਕਹਿੰਦੇ ਹਨ ਕਿ ਪੰਜਾਬ ਦੀ ਆਰਥਿਕ ਸਥਿਤੀ ਹੁਣ ਟਰੈਕ 'ਤੇ ਆ ਗਈ ਹੈ ਤਾਂ ਉਹ ਹੁਣ ਦੱਸਣ ਕਿ ਝੂਠ ਕੌਣ ਬੋਲ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.