ETV Bharat / city

ਕੋਰੋਨਾ ਨਾਲ ਜੰਗ ਲੜ੍ਹ ਰਹੇ ਮੁਲਾਜ਼ਮਾਂ ਦੀ ਤਨਖਾਹ ਦੁੱਗਣੀ ਕਰੇ ਕੈਪਟਨ ਸਰਕਾਰ: ਮਜੀਠੀਆ

ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਵਿੱਚ ਹੋਈ ਕੈਬਿਨੇਟ ਮੀਟਿੰਗ ਤੋਂ ਬਾਅਦ ਸੂਬੇ ਦੀਆਂ ਸਿਆਸੀ ਪਾਰਟੀਆਂ ਦੀਆਂ ਟਿੱਪਣੀਆਂ ਵੀ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਨ ਆਗੂ ਅਤੇ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮੀਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਸਰਕਾਰ ਤੋਂ ਮੁਹਰਲੀ ਕਤਾਰ 'ਚ ਲੜ੍ਹ ਰਹੇ ਡਾਕਟਰਾਂ , ਸਿਹਤ ਕਰਮੀਆਂ, ਪੁਲਿਸ ਅਤੇ ਸਫਾਈ ਸੇਵਕਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਨ ਦੀ ਮੰਗ ਕੀਤੀ ਹੈ।

ਮਜੀਠੀਆ ਨੇ ਕੈਪਟਨ ਨੂੰ ਲਿਖੀ ਚਿੱਠੀ ਕੋਰੋਨਾ ਨਾਲ ਲੜਾਈ ਕਰ ਰਹੇ ਮੁਲਾਜ਼ਮਾਂ ਦੀ ਤਨਖਾਹ ਦੁੱਗਣੀ ਕਰਨ ਦੀ ਕੀਤੀ ਮੰਗ

author img

By

Published : Apr 10, 2020, 8:21 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਵਿੱਚ ਹੋਈ ਕੈਬਿਨੇਟ ਮੀਟਿੰਗ ਤੋਂ ਬਾਅਦ ਸੂਬੇ ਦੀਆਂ ਸਿਆਸੀ ਪਾਰਟੀਆਂ ਦੀਆਂ ਟਿੱਪਣੀਆਂ ਵੀ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਨ ਆਗੂ ਅਤੇ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮੀਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਸਰਕਾਰ ਤੋਂ ਮੁਹਰਲੀ ਕਤਾਰ 'ਚ ਲੜ੍ਹ ਰਹੇ ਡਾਕਟਰਾਂ , ਸਿਹਤ ਕਰਮੀਆਂ, ਪੁਲਿਸ ਅਤੇ ਸਫਾਈ ਸੇਵਕਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਨ ਦੀ ਮੰਗ ਕੀਤੀ ਹੈ।

  • I appeal to CM @capt_amarinder to double salary of frontline health workers-docs, nurses, para medics, hospital&testing lab staff&Ambulance personnel to send clear signal that State & Pbis value service they are doing for humanity by putting themselves at risk to combat #COVID19.

    — Bikram Majithia (@bsmajithia) April 10, 2020 " class="align-text-top noRightClick twitterSection" data=" ">

ਮੀਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਉਹ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਕਰਮੀਆਂ ਲਈ ਸੁਰੱਖਿਆ ਪ੍ਰਬੰਧਾਂ ਵਿਚ ਵਾਧਾ ਕਰਨ। ਇਸ ਤੋਂ ਇਲਾਵਾ ਪਾਰਟੀ ਨੇ ਕੋਵਿਡ-19 ਖ਼ਿਲਾਫ ਲੜਾਈ ਵਿਚ ਪ੍ਰਾਈਵੇਟ ਹਸਤਪਾਲਾਂ ਨੂੰ ਸਰਗਰਮੀ ਨਾਲ ਭਾਗ ਲੈਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ ਅਤੇ ਸੂਬੇ ਅੰਦਰ ਕੋਰੋਨਾ ਪੀੜਤਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੇ ਜਾਣ ਦੀ ਵਕਾਲਤ ਵੀ ਕੀਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਇੱਕ ਚਿੱਠੀ ਵਿਚ ਇਹ ਸਾਰੇ ਸੁਝਾਅ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇਕਿਹਾ ਹੈ ਕਿ ਪੰਜਾਬ ਵਿਚ ਵੈਂਟੀਲੇਟਰਾਂ, ਟੈਸਟਿੰਗ ਕਿਟਾਂ ਅਤੇ ਪੀਪੀਈ ਕਿਟਾਂ ਦੀ ਭਾਰੀ ਕਮੀ ਕਰਕੇ ਕੋਵਿਡ-19 ਖ਼ਿਲਾਫ ਲੜਾਈ ਵਿਚ ਇਹ ਲਗਾਤਾਰ ਪਛੜਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸਿਰਫ 123 ਵੈਂਟੀਲੇਟਰ ਹਨ ਅਤੇ ਬਹੁਤ ਸਾਰੇ ਜ਼ਿਲ੍ਹਿਆਂ ਅੰਦਰ ਸਰਕਾਰੀ ਹਸਪਤਾਲਾਂ ਵਿਚ ਇੱਕ ਵੀ ਵੈਂਟੀਲੇਟਰ ਨਹੀਂ ਹੈ।

ਅਕਾਲੀ ਆਗੂ ਨੇ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਅਤੇ ਸੰਭਾਲ ਲਈ ਅਪਣਾਈ ਜਾ ਰਹੀ ਸਮੁੱਚੀ ਰਣਨੀਤੀ ਦੀ ਸਮੀਖਿਆ ਕਰਨ ਦਾ ਵੀ ਸੱਦਾ ਦਿੱਤਾ। ਉਹਨਾਂ ਕਿਹਾ ਕਿ ਸਾਰੇ ਸੂਬਿਆਂ ਦੇ ਕੀਤੇ ਇੱਕ ਤਾਜ਼ਾ ਸਰਵੇ ਵਿਚ ਇਹ ਖੁਲਾਸਾ ਹੋਇਆ ਹੈ ਕਿ ਪੰਜਾਬ ਵਿਚ 151 ਕੇਸ ਹੋਣਦੇ ਬਾਵਜੂਦ ਇੱਥੇ ਮਰਨ ਵਾਲਿਆਂ ਦੀ ਗਿਣਤੀ 11 ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਤਾਮਿਲਾਨਾਡੂ ਸਮੇਤ ਬਾਕੀ ਰਾਜਾਂ ਵਿਚ ਇਸ ਦੀ ਔਸਤ ਬਹੁਤ ਘੱਟ ਹੈ। ਤਾਮਿਲਨਾਡੂ ਵਿਚ 738 ਕੇਸ ਹੋਣ ਦੇ ਬਾਵਜੂਦ ਸਿਰਫ ਅੱਠ ਮੌਤਾਂ ਹੋਈਆਂ ਹਨ। ਇੱਥੋਂ ਤਕ ਕਿ ਗੁਆਂਢੀ ਰਾਜ ਹਰਿਆਣਾ ਵਿਚ ਕੋਵਿਡ-19 ਦੇ 167 ਮਰੀਜ਼ ਹੋਣ ਦੇ ਬਾਵਜੂਦ ਸਿਰਫ 2 ਮੌਤਾਂ ਹੋਈਆਂ ਹਨ।

ਆਮ ਲੋਕਾਂ ਲਈ ਸੁਰੱਖਿਆ ਲਈ ਲੋੜੀਂਦੇ ਕਦਮਾਂ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਪੀੜਤਾਂ ਦੀਆਂ ਮ੍ਰਿਤਕ ਦੇਹਾਂ ਦਾ ਨਿਰਾਦਰ ਹੋਣ ਤੋਂ ਰੋਕਣ ਲਈ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਅੰਦਰ ਪੀਪੀਈ ਕਿਟਾਂ ਅਤੇ ਬਾਕੀ ਸੁਰੱਖਿਆ ਉਪਕਰਨ ਕੰਟਰੋਲ ਰੇਟ ਉੱਤੇ ਉਪਲੱਬਧ ਕਰਵਾਉਣੇ ਚਾਹੀਦੇ ਹਨ। ਉਹਨਾਂ ਮੈਡੀਕਲ ਸੁਰੱਖਿਆ ਉਪਕਰਨਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਖ਼ਿਲਾਫ ਵੀ ਸਖ਼ਤ ਕਾਰਵਾਈ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਮਜੀਠੀਆ ਨੇ ਇਹ ਦੁਹਰਾਇਆ ਕਿ ਅਕਾਲੀ ਦਲ ਇਸ ਮਹਾਂਮਾਰੀ ਖ਼ਿਲਾਫ ਲੜਾਈ ਵਿਚ ਸਰਕਾਰ ਦੀ ਮੱਦਦ ਕਰਨ ਲਈ ਵਚਨਬੱਧ ਹੈ ਅਤੇ ਯਕੀਨ ਦਿਵਾਇਆ ਕਿ ਸਰਕਾਰ ਨੂੰ ਇਸ ਲੜਾਈ ਵਿਚ ਜੇਤੂ ਬਣਾਉਣ ਲਈ ਪਾਰਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.