ETV Bharat / city

ਕੋਰੋਨਾ ਦੌਰਾਨ ਲੋਕਾਂ ਦੀ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ਼ ਹੋਵੇਗੀ ਵੱਡੀ ਕਾਰਵਾਈ: ਸਿੱਧੂ - coronavirus update live

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਵਰਚੁਅਲ ਮੀਟਿੰਗ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਦੌਰਾਨ ਲੋਕਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਲੁੱਟ ਕਰਨ ਵਾਲੇ ਡਾਕਟਰਾਂ ਅਤੇ ਹਸਪਤਾਲਾਂ ਖਿਲਾਫ਼ ਸਰਕਾਰ ਵੱਡੀ ਕਾਰਵਾਈ ਕਰੇਗੀ।

ਕੋਰੋਨਾ ਦੌਰਾਨ ਲੋਕਾਂ ਦੀ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ਼ ਹੋਵੇਗੀ ਵੱਡੀ ਕਾਰਵਾਈ: ਸਿੱਧੂ

author img

By

Published : May 17, 2021, 9:38 PM IST

ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਉਨ੍ਹਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ l ਉਨ੍ਹਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀਆਂ ਕਈ ਸ਼ਿਕਾਇਤਾਂ ਆ ਰਹੀਆਂ ਹਨ। ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ l ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ, ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਲਈ ਮਜ਼ਬੂਰ ਹੋਣਾ ਪਵੇਗਾ l ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ l

ਉਨ੍ਹਾਂ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜ਼ਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸ ਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖ਼ਤ ਕਾਰਵਾਈ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ l ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੇ ਲੋਕਾਂ ਦੀ ਸੇਵਾ ਦੀ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ, ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ। ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ l

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹੇ 'ਚ ਸਰਕਾਰ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ l ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ਼ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ l ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ l ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ਤੇ ਦਰਜ ਕਰਵਾ ਸਕਦੇ ਹਨ, ਜਿਸ 'ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ l ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਰਾਹੀ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ 'ਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ l

ਇਸ ਦੇ ਨਾਲ ਹੀ ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਵਿਸ਼ਵਾਸ ਦਵਾਇਆ ਗਿਆ ਕਿ ਉਹ ਪੂਰੀ ਤਰ੍ਹਾਂ ਸੂਬਾ ਸਰਕਾਰ ਨਾਲ ਹਨ। ਜੇਕਰ ਕੋਈ ਵੀ ਹਸਪਤਾਲ ਮਰੀਜ਼ਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐੱਮ.ਏ. ਉਸ ਡਾਕਟਰ ਜਾਂ ਹਸਪਤਾਲ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਹੀਂ ਦੇਵੇਗੀ।

ਇਹ ਵੀ ਪੜ੍ਹੋ:ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਡੇਰਾ ਪ੍ਰੇਮੀ 4 ਦਿਨਾ ਪੁਲਿਸ ਰਿਮਾਂਡ 'ਤੇ

ETV Bharat Logo

Copyright © 2024 Ushodaya Enterprises Pvt. Ltd., All Rights Reserved.