ਚੰਡੀਗੜ੍ਹ: ਜੇਲ੍ਹ ਵਿਭਾਗ (Jail Department) ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਾਲ 2022 ਦੇ ਅਪ੍ਰੈਲ ਮਹੀਨੇ ਵਿੱਚ ਵੱਡੀ ਗਿਣਤੀ ਵਿੱਚ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਪੁਲਿਸ ਵੱਲੋਂ ਇਸ ਸਬੰਧੀ ਮੁਹਿੰਮ ਚਲਾਈ ਗਈ ਸੀ ਜਿਸ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜੋ: 'ਪਟਿਆਲਾ ਹਿੰਸਾ ਦਾ ਮੁੱਖ ਸਾਜ਼ਿਸ਼ਕਰਤਾ ਬਰਜਿੰਦਰ ਪਰਵਾਨਾ ਗ੍ਰਿਫ਼ਤਾਰ'
ਅਪ੍ਰੈਲ 'ਚ ਸ਼ੁਰੂ ਹੋਈ ਸੀ ਵਿਸ਼ੇਸ਼ ਮੁਹਿੰਮ: ਦੱਸ ਦਈਏ ਕਿ ਜੇਲ੍ਹ ਵਿਭਾਗ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਪ੍ਰੈਲ 'ਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸੇ ਮੁਹਿੰਮ ਤਹਿਤ ਵਿਭਾਗ ਨੇ 351 ਮੋਬਾਈਲ ਅਤੇ 207 ਸਿਮ ਕਾਰਡ ਬਰਾਮਦ (351 mobiles and 207 SIM cards recovered) ਕੀਤੇ ਹਨ। ਇਸ ਮਾਮਲੇ ਵਿੱਚ 86 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਹ ਤਲਾਸ਼ੀ ਜੇਲ੍ਹਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ।
ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਨ ਦਾ ਟੀਚਾ: ਇਸ ਸਬੰਧੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਗਲੇ 6 ਮਹੀਨਿਆਂ ਵਿੱਚ ਜੇਲ੍ਹਾਂ ਨੂੰ ਮੋਬਾਈਲ ਮੁਕਤ ਬਣਾਉਣ ਦਾ ਟੀਚਾ ਰੱਖਿਆ ਹੈ। ਉਹਨਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ 'ਤੇ ਜ਼ੀਰੋ ਟਾਲਰੈਂਸ ਹੋਵੇਗੀ ਤੇ ਭ੍ਰਿਸ਼ਟ ਅਧਿਕਾਰੀਆਂ 'ਤੇ ਕਾਰਵਾਈ ਹੋਵੇਗੀ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੈਦੀਆਂ ਨੂੰ ਮੋਬਾਈਲ ਦੀ ਸਹੂਲਤ ਦੇਣ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਜੇਲ੍ਹਾਂ ਵਿੱਚ ਹੁੰਦੀ ਸੀ ਅਚਨਚੇਤ ਚੈਕਿੰਗ: ਦੱਸ ਦਈਏ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸੂਬੇ ਦੀਆਂ ਜੇਲ੍ਹਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਂਦੀ ਸੀ। ਪੁਲਿਸ ਵੱਲੋਂ ਜੇਲ੍ਹਾਂ ਵਿੱਚ ਤੜਕਸਾਰ ਛਾਪਾ ਮਾਰਿਆ ਜਾਂਦਾ ਸੀ ਤੇ ਇਸ ਦੌਰਾਨ ਪੁਲਿਸ ਨੂੰ ਵੱਡੀ ਗਿਣਤੀ ਵਿੱਚ ਨਸ਼ਾ ਤੇ ਮੋਬਾਈਨ ਫੋਨ ਬਰਾਮਦ ਹੁੰਦੇ ਸਨ।
ਇਹ ਵੀ ਪੜੋ: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ ਦਿੱਲੀ 'ਚ ਮਾਮਲਾ ਦਰਜ, ਜਾਣੋ ਕੀ ਹੈ ਮਾਮਲਾ