ETV Bharat / city

ਸਾਬਕਾ ਸਿੱਖਿਆ ਮੰਤਰੀ ਮਲੂਕਾ ਦਾ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਚੈਂਲੇਜ - ਮਲੂਕਾ ਦਾ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਚੈਂਲੇਜ

ਪੰਜਾਬ ਦੇ ਸਾਬਕਾ ਮੰਤਰੀ ਸਿੰਕਦਰ ਸਿੰਘ ਮਲੂਕਾ ਨੇ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਚੈਲੇਂਜ ਕੀਤਾ ਹੈ ਕਿ ਉਹ ਦਿੱਲੀ ਦੇ ਕੋਈ ਵੀ ਸਕੂਲ ਦਾ ਮੁਕਾਬਲਾ ਪਿੰਡ ਮਲੂਕਾ ਦੇ ਸਰਕਾਰੀ ਸੈਕੰਡਰੀ ਸਕੂਲ ਨਾਲ ਕਰਵਾ ਕੇ ਵੇਖ ਲੈਣ।

ਸਾਬਕਾ ਸਿੱਖਿਆ ਮੰਤਰੀ ਮਲੂਕਾ ਦਾ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਚੈਂਲੇਜ

author img

By

Published : Dec 1, 2021, 9:51 PM IST

ਚੰਡੀਗੜ੍ਹ: ਪੰਜਾਬ ਅਤੇ ਦਿੱਲੀ ਦੇ ਸਿੱਖਿਆ ਢਾਂਚੇ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਸੂਬੇ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ (Delhi Education Minister Manish Sisodia) ਵਿਚਾਲੇ ਚੱਲ ਰਹੇ ਮੁਕਾਬਲੇ ਵਿੱਚ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਕੁੱਦ ਪਏ ਹਨl ਮਲੂਕਾ ਨੇ ਚੁਣੌਤੀ ਦਿੱਤੀ ਕਿ ਜੇਕਰ ਦਿੱਲੀ ਦੇ ਸਿੱਖਿਆ ਮੰਤਰੀ ਦੋਵਾਂ ਸੂਬਿਆਂ ਦੇ ਸਿੱਖਿਆ ਢਾਂਚੇ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਦੀ ਤੁਲਨਾ ਕਰਨਾ ਚਾਹੁੰਦੇ ਹਨ ਤਾਂ ਮੈਂ ਉਨ੍ਹਾਂ ਨੂੰ ਹਲਕਾ ਰਾਮਪੁਰਾ ਫੂਲ ਦੇ ਸਕੂਲ ਵੇਖਣ ਆਉਣ ਦਾ ਸੱਦਾ ਦਿੰਦਾ ਹਾਂl

ਮਲੂਕਾ ਨੇ ਦਾਅਵਾ ਕੀਤਾ ਕਿ ਸਿਸੋਦੀਆ (Education Minister Manish Sisodia) ਦਿੱਲੀ ਦੇ ਸਭ ਤੋਂ ਬਿਹਤਰ ਸਕੂਲ ਦੀ ਪਿਛਲੇ 10 ਸਾਲਾਂ ਦੀ ਕਾਰਗੁਜ਼ਾਰੀ ਦੇ ਆਂਕੜੇ ਨਾਲ ਲੈ ਕੇ ਆਉਣ ਤੇ ਮਲੂਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਲ ਤੁਲਨਾ ਕਰਨl

ਮਲੂਕਾ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਤੇ ਮੈਟਰੋ ਸ਼ਹਿਰ ਹੈ, ਪਰ ਫਿਰ ਵੀ ਮੇਰੇ ਪਿੰਡ ਦੇ ਸਕੂਲ ਦੀ ਕਾਰਗੁਜ਼ਾਰੀ ਹਰ ਪੱਖੋਂ ਦਿੱਲੀ ਦੇ ਸਭ ਤੋਂ ਬਿਹਤਰ ਸਕੂਲ ਨਾਲੋਂ ਵੀ ਕਈ ਗੁਣਾ ਬਿਹਤਰ ਹੋਵੇਗੀl

ਸਾਬਕਾ ਸਿੱਖਿਆ ਮੰਤਰੀ ਮਲੂਕਾ ਦਾ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਚੈਂਲੇਜ

ਮਲੂਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (Government Senior Secondary School, Maluka) ਦੇ ਨਤੀਜੇ 100 ਪ੍ਰਤੀਸ਼ਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸਕੂਲ (School) ਦਾ ਕੋਈ ਵੀ ਬੱਚਾ ਫਸਟ ਡਿਵੀਜ਼ਨ ਤੋਂ ਘੱਟ ਪਾਸ ਨਹੀਂ ਹੁੰਦਾ ਅਤੇ ਵੱਡੀ ਗਿਣਤੀ ਵਿੱਚ ਬੱਚੇ ਮੈਰਿਟ ਲਿਸਟ ਵਿੱਚ ਸ਼ਾਮਲ ਹੁੰਦੇ ਹਨl

ਇਸ ਤੋਂ ਇਲਾਵਾ ਸਕੂਲ (School) ਵਿੱਚ ਕਬੱਡੀ ਅਤੇ ਜਿਮਨਾਸਟਿਕ ਲਈ ਸਪੋਰਟਸ ਵਿੰਗ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਕੂਲ (School) ਦੇ ਬੱਚੇ ਖੇਡਾਂ ਵਿੱਚ ਵੀ ਹਮੇਸ਼ਾ ਵੱਡੀਆਂ ਮੱਲਾਂ ਮਾਰਦੇ ਹਨ।

ਮਲੂਕਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ (Education Minister) ਹੁੰਦੇ ਹੋਏ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਹੁਤ ਮਜ਼ਬੂਤ ਕਰਨ ਲਈ ਕਈ ਠੋਸ ਉਪਰਾਲੇ ਕੀਤੇ ਸਨ ਅਤੇ ਸਕੂਲਾਂ ਵਿੱਚ ਸਿੱਖਿਆ ਦਾ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਅਧਿਆਪਕ ਜਥੇਬੰਦੀਆਂ ਨਾਲ ਸਮੇਂ-ਸਮੇਂ ਸਿਰ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਗੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਸਕੂਲਾਂ (School) ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਵਿੱਚ ਸੱਤਾ ਦੀ ਤਬਦੀਲੀ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਇਸ ਮੁਹਿੰਮ ਨੂੰ ਜਾਰੀ ਨਹੀਂ ਰੱਖ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਿੱਖਿਆ ਮੰਤਰੀ ਇਸੇ ਕਾਰਨ ਹੁਣ ਦਿੱਲੀ ਦੇ ਸਿੱਖਿਆ ਮੰਤਰੀ ਦਾ ਚੈਲੇਂਜ (Education Minister's Challenge) ਕਬੂਲ ਕਰਨ ਤੋਂ ਘਬਰਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਹੋਣ ਦੇ ਨਾਤੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵਾਰ-ਵਾਰ ਦਿੱਲੀ ਮਾਡਲ ਦਾ ਢਿੰਡੋਰਾ ਪਿੱਟੇ ਜਾਣ ਦੀ ਸੱਚਾਈ ਲੋਕਾਂ ਸਾਹਮਣੇ ਨੰਗਾ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ:ਸਿੱਖਿਆ ’ਤੇ ਸਿਆਸਤ: ਪਰਗਟ ਸਿੰਘ ਨੇ ਦਿੱਲੀ ਦੇ ਸਿੱਖਿਆ ਮਾਡਲ ਨੂੰ ਪਾਣੀ ਦਾ ਬੁਲਬੁਲਾ ਦੱਸਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.