ETV Bharat / city

ਸਰਕਾਰੀ ਅਦਾਰਿਆਂ ਦੇ ਬੋਰਡ ਪੰਜਾਬੀ 'ਚ ਨਾ ਲਿਖਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ - ਪੰਜਾਬੀ ਭਾਸ਼ਾ

ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਨਾਂਅ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਸਾਵਧਾਨ: ਜੇ ਸਰਕਾਰੀ ਅਦਾਰਿਆਂ ਦੇ ਬੋਰਡ ਨਹੀਂ ਹਨ ਪੰਜਾਬੀ 'ਚ ਤਾਂ ਹੋਵੇਗੀ ਕਾਰਵਾਈ

author img

By

Published : Jul 13, 2020, 6:07 PM IST

ਚੰਡੀਗੜ੍ਹ: ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਮੁੜ ਸਾਰੇ ਸਬੰਧਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਤ੍ਰਿਪਤ ਬਾਜਵਾ ਨੇ ਸਖ਼ਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਮ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਪੰਜਾਬ ਸਰਕਾਰ ਵੱਲੋਂ ਮਾਂ ਬਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿੱਚ ਅਹਿਮ ਫੈਸਲਾ ਲਿਆ ਸੀ। ਇਸ ਦੇ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿਦਿਅਕ ਸੰਸਥਾਵਾਂ ਅਤੇ ਸੜਕਾਂ ਦੇ ਨਾਂਅ, ਨਾਂਅ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਬਾਜਵਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਮੇਂ-ਸਮੇਂ 'ਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ, ਅਦਾਰਿਆਂ ਜਾਂ ਮੀਲ ਪੱਥਰ ਦੇ ਸ਼ਬਦ ਜੋੜ ਦਰੁਸਤ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਨੂੰ ਮਿਲਦੀ ਹੈ ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ ਦੇ ਈ.ਮੇਲ ਪਤੇ pblanguages@hotmail.com 'ਤੇ ਸੂਚਿਤ ਕਰ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.