ਚੰਡੀਗੜ੍ਹ: ਮੰਗਲਵਾਰ ਨੂੰ ਭਾਰਤ ਬੰਦ ਦਾ ਅਸਰ ਪੂਰੇ ਦੇਸ਼ ਹੋਵੇਗਾ। ਕਿਸਾਨ ਜਥੇਬੰਦੀਆਂ ਸਵੇਰੇ 11 ਵਜੇ ਤੋਂ ਲੈਕੇ ਦੁਪਹਿਰ 3 ਵਜੇ ਤੱਕ ਸੜਕਾਂ ਜਾਮ ਕਰਨਗੀਆਂ। ਬੰਦ ਦੇ ਮੱਦੇ ਨਜ਼ਰ ਬੀਤੇ ਦਿਨ ਸੋਮਵਾਰ ਨੂੰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਡੀਜੀਪੀ ਨੇ ਪੁਲਿਸ ਅਫ਼ਸਰਾਂ ਨੂੰ ਕਾਨੂੰਨ ਪ੍ਰਬੰਧ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਸੂਬੇ 'ਚ ਸ਼ਾਤੀ ਬਣੀ ਰਹੇ। ਦੂਜੇ ਪਾਸੇ ਮੰਡੀ ਬੋਰਡ ਨੇ ਮੰਡੀਆਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।
ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨੂੰ ਬੱਸਾਂ ਨਾ ਚਲਾਉਣ ਬਾਰੇ ਚਿੱਠੀ ਲਿਖ ਕੇ ਦੱਸਿਆ ਗਿਆ ਹੈ। ਸਰਕਾਰੀ ਮੁਲਾਜ਼ਮ ਮੰਗਲਵਾਰ ਨੂੰ ਸਮੂਹਿਕ ਛੁੱਟੀ 'ਤੇ ਰਹਿਣਗੇ। ਕਿਸਾਨਾਂ ਦੇ ਭਾਰਤ ਬੰਦ ਨੂੰ ਸਾਰੇ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।