ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਜ਼ੀਫਾ ਘੁਟਾਲੇ ਨੂੰ ਲੈ ਕੇ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਸਰਕਾਰ ਨੇ ਐਸਸੀ ਵਜ਼ੀਫਾ ਘੁਟਾਲੇ ਨੂੰ ਲੈ ਕੇ ਪਿਛਲੀ ਸਰਕਾਰ ਮੌਕੇ ਦੀਆਂ ਸਾਰੀਆਂ ਫਾਈਲਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਗਈ ਰਾਸ਼ੀ ਦਾ ਵੇਰਵਾ ਵੀ ਦੇਖਿਆ ਗਿਆ ਹੈ।
ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ। ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ ਹੈ। ਇਸ ਸਬੰਧੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਮਾਨ ਦਾ ਕਹਿਣਾ ਕਿ ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
-
ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ..
— Bhagwant Mann (@BhagwantMann) July 13, 2022 " class="align-text-top noRightClick twitterSection" data="
ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ..
">ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ..
— Bhagwant Mann (@BhagwantMann) July 13, 2022
ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ..ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ..
— Bhagwant Mann (@BhagwantMann) July 13, 2022
ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ..
ਸਾਧੂ ਸਿੰਘ ਧਰਮਸੋਤ 'ਤੇ ਇਲਜ਼ਾਮ: ਤੁਹਾਨੂੰ ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਵਜ਼ੀਫਾ ਘੁਟਾਲੇ ਦੇ ਦੋਸ਼ ਲੱਗੇ ਸਨ। ਇਸ 'ਚ ਬਾਅਦ ਵਿਚ ਇਹ ਵੀ ਖ਼ਬਰਾਂ ਆਈਆਂ ਸਨ ਕਿ ਧਰਮਸੋਤ ਨੂੰ ਇਸ ਮਾਮਲੇ 'ਚ ਕਲੀਨ ਚਿੱਟ ਮਿਲ ਚੁੱਕੀ ਹੈ।
ਮਾਮਲਾ ਹੋਇਆ ਸੀ ਗੋਲਮੋਲ: ਹਾਲਾਂਕਿ ਬਾਅਦ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ। ਸਰਕਾਰ ਅਤੇ ਅਧਿਕਾਰੀ ਪੂਰੇ ਮਾਮਲੇ ਨੂੰ ਗੋਲਮੋਲ ਕਰਦੇ ਰਹੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕਰਦੀ ਰਹੀ। ਜਦੋਂ ਕੈਪਟਨ ਨੂੰ ਸੀਐਮ ਦੀ ਕੁਰਸੀ ਤੋਂ ਹਟਾਇਆ ਗਿਆ ਤਾਂ ਕਾਂਗਰਸ ਨੇ ਧਰਮਸੋਤ ਨੂੰ ਦੁਬਾਰਾ ਮੰਤਰੀ ਨਹੀਂ ਬਣਾਇਆ।
ਪਹਿਲਾਂ ਹੀ ਜੇਲ੍ਹ 'ਚ ਨੇ ਧਰਮਸੋਤ: ਸਾਧੂ ਸਿੰਘ ਧਰਮਸੋਤ ਇਸ ਸਮੇਂ ਜੇਲ੍ਹ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਫੜਿਆ ਹੈ। ਧਰਮਸੋਤ 'ਤੇ ਰੁੱਖਾਂ ਦੀ ਕਟਾਈ ਅਤੇ ਲਾਉਣ ਲਈ ਕਮਿਸ਼ਨ ਲੈਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਮੰਤਰੀ ਕਾਲ 'ਚ ਜੰਗਲਾਤ ਵਿਭਾਗ 'ਚ ਵੀ ਵੱਡੇ ਘਪਲੇ ਹੋਏ ਸਨ।
ਇਹ ਵੀ ਪੜ੍ਹੋ:ਲੁਧਿਆਣਾ ਤੋਂ 4 ਨਾਬਾਲਿਗ ਲੜਕੀਆਂ ਲਾਪਤਾ, ਪੁਲਿਸ ਨੇ ਕੀਤੀਆਂ ਤਸਵੀਰਾਂ ਜਾਰੀ