ETV Bharat / city

ਮਨਪ੍ਰੀਤ ਸਿੰਘ ਬਾਦਲ ਨੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰ ਸੂਬੇ ਵਿੱਚ 2 ਸੈਨਿਕ ਸਕੂਲ ਖੋਲ੍ਹਣ ਦੀ ਕੀਤੀ ਮੰਗ - Minister of Finance

ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।

ਮਨਪ੍ਰੀਤ ਸਿੰਘ ਬਾਦਲ ਨੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰ ਸੂਬੇ ਵਿੱਚ 2 ਸੈਨਿਕ ਸਕੂਲ ਖੋਲ੍ਹਣ ਦੀ ਕੀਤੀ ਮੰਗ

author img

By

Published : Jul 7, 2021, 10:56 PM IST

ਚੰਡੀਗੜ੍ਹ : ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।

ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲੈਣ 'ਚ ਪੰਜਾਬ ਮੋਹਰੀ

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਹੋਰਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜਿਆਦਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਇੱਕੋ-ਇੱਕ ਸੈਨਿਕ ਸਕੂਲ ਕਪੂਰਥਲਾ ਵਿੱਚ ਸਥਿਤ ਹੈ ਅਤੇ ਹੁਣ ਸੂਬੇ ਵੱਲੋਂ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਜਿਵੇਂ ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਸੈਨਿਕ ਸਕੂਲ ਹਨ ਜੱਦ ਕਿ ਉੱਤਰ ਪ੍ਰਦੇਸ ਵਿੱਚ 3 ਸੈਨਿਕ ਸਕੂਲ ਹਨ।

  • Invited @rajnathsingh ji to visit the Punjab War Heroes Memorial and Museum at Amritsar, which the Punjab government has established at the cost of 144 crores.

    — Manpreet Singh Badal (@MSBADAL) July 7, 2021 " class="align-text-top noRightClick twitterSection" data=" ">
  • Hon’ble Minister appreciated the role played by Punjabis and Sikhs in the defense of national security and the defense of India’s social and cultural values.

ਰੱਖਿਆ ਮੰਤਰੀ ਵੱਲੋਂ ਢੁਕਵੀਂ ਕਾਰਵਾਈ ਦਾ ਭਰੋਸਾ

ਕੇਂਦਰੀ ਰੱਖਿਆ ਮੰਤਰੀ ਨੇ ਇਸ ਸਬੰਧੀ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕੌਮੀ ਸੁਰੱਖਿਆ ਅਤੇ ਭਾਰਤ ਦੀਆਂ ਸਮਾਜਿਕ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਰਾਖੀ ਲਈ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਨਿਭਾਈ ਭੂਮਿਕਾ ਦੀ ਨਿੱਜੀ ਤੌਰ ਉੱਤੇ ਸ਼ਲਾਘਾ ਕਰਦੇ ਹਨ। ਰੱਖਿਆ ਮੰਤਰੀ ਦਾ ਸ਼ਲਾਘਾਯੋਗ ਸ਼ਬਦਾਂ ਅਤੇ ਸਮਾਂ ਦੇਣ ਲਈ ਧੰਨਵਾਦ ਕਰਦਿਆਂ ਖਜ਼ਾਨਾ ਮੰਤਰੀ ਨੇ ਉਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪੱਤਰ ਵੀ ਦਿੱਤਾ ਅਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੈਨਿਕ ਸਕੂਲ ਸਥਾਪਤ ਕਰਨ ਲਈ ਗੁਰਦਾਸਪੁਰ ਦੇ ਡੱਲਾ ਗੋਰੀਆਂ ਵਿਖੇ 40 ਏਕੜ ਜਮੀਨ ਅਲਾਟ ਕੀਤੀ ਗਈ ਹੈ। ਪੰਜਾਬ, ਬਠਿੰਡਾ ਵਿੱਚ ਇੱਕ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਇੱਛਾ ਰੱਖਦਾ ਹੈ। ਇਸ ਨਾਲ ਪੰਜਾਬ ਦੇ ਤਿੰਨੋ ਦੋਆਬਾ, ਮਾਝਾ ਅਤੇ ਮਾਲਵਾ ਖੇਤਰਾਂ ਵਿੱਚ 1-1 ਸੈਨਿਕ ਸਕੂਲ ਬਣ ਜਾਵੇਗਾ।

ਬਠਿੰਡਾ ਵਿਖੇ ਆਧੁਨਿਕ ਬੱਸ ਅੱਡਾ ਅਤੇ ਟਰਮੀਨਲ ਸਥਾਪਤ ਕਰਨ ਦੀ ਅਪੀਲ

ਖਜ਼ਾਨਾ ਮੰਤਰੀ ਨੇ ਰੱਖਿਆ ਮੰਤਰਾਲੇ ਤੋਂ ਬਠਿੰਡਾ ਵਿਖੇ ਆਧੁਨਿਕ ਬੱਸ ਅੱਡਾ ਅਤੇ ਟਰਮੀਨਲ ਸਥਾਪਤ ਕਰਨ ਲਈ ਅਧਿਕਾਰਤ ਪ੍ਰਵਾਨਗੀ ਜਾਰੀ ਕਰਾਉਣ ਲਈ ਰਾਜਨਾਥ ਸਿੰਘ ਨੂੰ ਅਪੀਲ ਵੀ ਕੀਤੀ ਕਿਉਂਕਿ ਬਠਿੰਡਾ ਫ਼ੌਜੀ ਛਾਉਣੀ ਨੇੜੇ ਲਗਦੀ ਹੈ। ਇਸ ਲਈ ਰੱਖਿਆ ਮੰਤਰਾਲੇ ਤੋਂ ਰਸਮੀ ਇਤਰਾਜ਼ਹੀਣਤਾ ਸਰਟੀਫ਼ਿਕੇਟ ਦੀ ਲੋੜ ਹੈ। ਖ

ਜ਼ਾਨਾ ਮੰਤਰੀ ਨੇ ਕਿਹਾ ਕਿ ਸਾਰੇ ਲੋੜੀਂਦੇ ਮਿਲਟਰੀ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ ਅਤੇ ਫ਼ੌਜੀ ਛਾਉਣੀ ਸੀਮਾ ਤੋਂ 100 ਮੀਟਰ ਦਾ ਰਸਤਾ ਵੀ ਛੱਡ ਦਿੱਤਾ ਗਿਆ ਹੈ। ਇਸੇ ਤਰਾਂ ਪ੍ਰਸਤਾਵਤ ਬੱਸ ਟਰਮੀਨਸ, ਮਿਲਟਰੀ ਖੇਤਰ ਨਾਲ ਲਗਦੀਆਂ ਇਮਾਰਤਾਂ ਲਈ ਨਿਰਧਾਰਤ ਉਚਾਈ ਨਾਲੋਂ ਨੀਵਾਂ ਰੱਖਿਆ ਗਿਆ ਹੈ। ਇਤਰਾਜ਼ਹੀਣਤਾ ਸਰਟੀਫ਼ਿਕੇਟ ਲਈ ਲੋੜੀਂਦੇ ਕਾਗ਼ਜਾਤ ਡਿਫੈਂਸ ਹੈੱਡਕੁਆਰਟਰ ਕੋਲ ਜਮਾਂ ਕਰਵਾ ਦਿੱਤੇ ਗਏ ਹਨ ਅਤੇ ਛੇਤੀ ਪ੍ਰਵਾਨਗੀ ਮਿਲਣ ਨਾਲ ਪ੍ਰਾਜੈਕਟ ਨੂੰ ਹੋਰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇਗਾ।

ਰੱਖਿਆ ਮੰਤਰੀ ਨੂੰ ਅੰਮ੍ਰਿਤਸਰ ਆਉਣ ਦਾ ਸੱਦਾ

ਖਜ਼ਾਨਾ ਮੰਤਰੀਨੇ ਰੱਖਿਆ ਮੰਤਰੀ ਨੂੰ ਅੰਮ੍ਰਿਤਸਰ ਵਿਖੇ ਪੰਜਾਬ ਜੰਗੀ ਨਾਇਕ ਯਾਦਗਾਰ ਅਤੇ ਅਜਾਇਬਘਰ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ, ਜਿਸ ਨੂੰ ਪੰਜਾਬ ਸਰਕਾਰ ਵੱਲੋਂ 144 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ।

ਇਹ ਵੀ ਪੜ੍ਹੋਂ : Cabinet Expansion: ਮੋਦੀ ਮੰਤਰੀ ਮੰਡਲ ’ਚ 15 ਕੈਬਨਿਟ ਮੰਤਰੀਆਂ ਤੇ 28 ਰਾਜ ਮੰਤਰੀਆਂ ਨੇ ਚੁੱਕੀ ਸਹੁੰ

ETV Bharat Logo

Copyright © 2025 Ushodaya Enterprises Pvt. Ltd., All Rights Reserved.