ETV Bharat / city

ਸ਼੍ਰੀ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਕੌਮਾਂਤਰੀ ਧਾਰਮਿਕ ਆਜਾਦੀ ਦਿਵਸ ਵਜੋਂ ਮਨਾਇਆ ਜਾਵੇ:ਹਰਸਿਮਰਤ ਬਾਦਲ - ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੁੰ ਅਪੀਲ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ (should be celebrated as international religious independence day:Harsimrat) ਤੇ ਸਹਿਣਸ਼ੀਲਤਾ ਦਿਵਸ (tolerance day) ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰੇ ਕੇਂਦਰ ਸਰਕਾਰ : ਹਰਸਿਮਰਤ ਕੌਰ ਬਾਦਲ

ਸ਼ਹੀਦੀ ਦਿਹਾੜਾ ਕੌਮਾਂਤਰੀ ਧਾਰਮਿਕ ਆਜਾਦੀ ਦਿਵਸ ਵਜੋਂ ਮਨਾਇਆ ਜਾਵੇ

author img

By

Published : Dec 8, 2021, 6:18 PM IST

Updated : Dec 8, 2021, 6:44 PM IST

ਚੰਡੀਗੜ੍ਹ: ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੁੰ ਅਪੀਲ (Harsimrat's appeal to center) ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰੇ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਜੋ ਲੋਕ ਸਭਾ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਕਿਸੇ ਹੋਰ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਆਪਣੀ ਸ਼ਹਾਦਤ ਦੇਣ ਦੀ ਦੁਨੀਆਂ ਵਿਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੁੰ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਨਾਲ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਸੀ ਵਿਸ਼ਵਾਸ ਤੇ ਇਕ ਦੂਜੇ ਨੂੰ ਸਮਝਣ ਨੁੰ ਉਤਸ਼ਾਹ ਮਿਲੇਗਾ।

ਸਰਦਾਰਨੀ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦੁਨੀਆਂ ਭਰ ਵਿਚ ਖਾਸ ਤੌਰ ’ਤੇ ਜਿਥੇ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ, ਉਥੇ ਗੁਰੁੂ ਤੇਗ ਬਹਾਦਰ ਸਾਹਿਬ ਵੱਲੋਂ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦੇ ਨਾਲ ਨਾਲ ਮਨੁੱਖਤਾ ਦੇ ਮਾਣ ਤੇ ਸਤਿਕਾਰ ਲਈ ਦਿੱਤੀ ਸ਼ਹਾਦਤ ਬਾਰੇ ਸਕੂਲਾਂ ਵਿਚ ਇਕ ਅਧਿਆਏ ਸ਼ੁਰੂ ਕਰਨ ਲਈ ਵੀ ਪਹੁੰਚ ਕਰਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਸਕੂਲਾਂ ਤੇ ਕਾਲਜ ਦੇ ਸਿਲੇਬਸ ਵਿਚ ਸ਼ਾਮਲ ਕਰ ਕੇ ਇਸੇ ਦੇਸ਼ ਵਿਚ ਪਸਾਰ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਨੇ ਗੁਰੂ ਸਾਹਿਬ ਦੇ ਨਾਂ ’ਤੇ ਯੂਨੀਵਰਸਿਟੀ ਸਥਾਪਿਤ ਕੀਤੇ ਜਾਣ ਦੀ ਮੰਗ ਵੀ ਕੀਤੀ।

ਬਠਿੰਡਾ ਦੀ ਐਮ ਪੀ ਨੇ ਇਹ ਵੀ ਮੰਗ ਕੀਤੀ ਕਿ ਜਿਹਨਾਂ ਨੇ ਆਪਸੀ ਵਿਸ਼ਵਾਸ ਤੇ ਧਰਮ ਨੁੰ ਸਮਠਦ ਲਈ ਯੋਗਦਾਨ ਪਾਇਆ, ਉਹਨਾਂ ਦੀ ਯਾਦ ਵਿਚ ਕੌਮੀ ਐਵਾਰਡ ਸ਼ੁਰੂ ਕੀਤਾ ਜਾਵੇ। ਉਹਨਾਂ ਕਿਹਾ ਕਿ ਪਹਿਲਾ ਐਵਾਰਡ ਮਰਨ ਉਪਰੰਤ ਭਗਤ ਪੂਰਨ ਸਿੰਘ ਜੋ ਕਿ ਇਕ ਬ੍ਰਾਹਮਣ ਸਨ, ਨੂੰ ਮਿਲਣਾ ਚਾਹੀਦਾ ਹੈ ਜਿਹਨਾਂ ਨੇ ਗੁਰੂ ਸਾਹਿਬ ਦੇ ਲੋੜਵੰਦਾਂ ਦੀ ਮਦਦ ਦੇ ਗੁਰੂ ਸਾਹਿਬ ਦੇ ਫਲਸਫੇ ਨੁੰ ਪ੍ਰਫੁੱਲਤ ਕਰਨ ਵਿਚ ਯੋਗਦਾਨ ਪਾਇਆ।

ਇਹ ਵੀ ਪੜ੍ਹੋ:ਗਾਇਕ ਸੋਨੀ ਮਾਨ ਦੇ ਘਰ ’ਤੇ ਫਾਇਰਿੰਗ ਮਾਮਲੇ ’ਚ ਲੱਖਾ ਸਿਧਾਣਾ ’ਤੇ ਪਰਚਾ

Last Updated : Dec 8, 2021, 6:44 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.