ਚੰਡੀਗੜ੍ਹ: ਪਿਛਲੇ 8 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਵੀ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਹੀ ਚੰਡੀਗੜ੍ਹ ’ਚ ਵੀ ਇੱਕ ਬਜ਼ੁਰਗ ਬਾਬਾ ਲਾਭ ਸਿੰਘ ਵੀ ਪਿਛਲੇ ਕਈ ਮਹੀਨਿਆਂ ਤੋਂ ਮੱਟਕਾ ਚੌਂਕ ’ਤੇ ਹੀ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਬਾਬਾ ਲਾਭ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ ਸੀ।
ਪਿਛਲੇ ਕਾਫੀ ਸਮੇਂ ਤੋਂ ਬਾਬਾ ਲਾਭ ਸਿੰਘ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਮੱਟਕਾ ਚੌਂਕ ’ਤੇ ਸੰਘਰਸ਼ ਕਰ ਰਹੇ ਹਨ। ਜਿਸ ਕਾਰਨ ਮੱਟਕਾ ਚੌਂਕ ਨੂੰ ਹੁਣ ਉਨ੍ਹਾਂ ਦੇ ਨਾਂ ’ਤੇ ਜਾਣਿਆ ਜਾਣ ਲੱਗ ਪਿਆ ਹੈ। ਜੀ ਹਾਂ ਲੋਕਾਂ ਵੱਲੋਂ ਮੱਟਕਾ ਚੌਂਕ ਨੂੰ ਹੁਣ ਬਾਬਾ ਲਾਭ ਸਿੰਘ ਚੌਂਕ ਵੱਜੋ ਆਖਿਆ ਜਾ ਰਿਹਾ ਹੈ।
ਇਹ ਵੀ ਪੜੋ: ਜਾਣੋ ਬਾਬਾ ਲਾਭ ਸਿੰਘ ਨੂੰ ਕਿਉ ਮਿਲਣ ਪੁੱਜੇ ਸੁਖਬੀਰ ਬਾਦਲ ?