ETV Bharat / city

ਨਵਾਂਸ਼ਹਿਰ 'ਚ 8 ਫਰਵਰੀ ਨੂੰ ਮਾਇਆਵਤੀ ਚੋਣ ਰੈਲੀ ਨੂੰ ਕਰਨਗੇ ਸੰਬੋਧਨ - ਬਹੁਜਨ ਸਮਾਜ ਪਾਰਟੀ

ਜਸਵੀਰ ਗੜ੍ਹੀ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚ ਅਕਾਲੀ-ਬਸਪਾ ਚੋਣ ਲੜ ਰਹੀ ਹੈ ਤਾਂ ਕਾਂਗਰਸ ਦਾ ਸਫਾਇਆ ਹੋਣਾ ਯਕੀਨੀ ਹੈ। ਗੜ੍ਹੀ ਨੇ ਕਿਹਾ ਕਿ ਬਸਪਾ-ਸ਼੍ਰੋਮਣੀ ਅਕਾਲੀ ਦਲ ਗਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਨਾਲ ਪੰਜਾਬ ਨੂੰ ਕਾਂਗਰਸ ਪਾਰਟੀ ਦੇ ਕੁਸ਼ਾਸਨ ਤੋਂ ਮੁਕਤ ਕਰਵਾਏਗਾ।

ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ਤੇ
ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ਤੇ
author img

By

Published : Jan 28, 2022, 6:03 PM IST

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਸਪੱਸ਼ਟ ਬਹੁਮਤ ਨਾਲ ਪੰਜਾਬ ਵਿੱਚ ਅਗਲੀ ਸਰਕਾਰ ਬਣਾਏਗਾ। ਸ਼੍ਰੋਮਣੀ ਅਕਾਲੀ ਦਲ ਨਾਲ ਆਪਣੀ ਪਾਰਟੀ ਦੇ ਗਠਜੋੜ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮਾਇਆਵਤੀ 8 ਫਰਵਰੀ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਵਾਂਸ਼ਹਿਰ ਵਿਖੇ ਵਿਸ਼ਾਲ ਰੈਲੀ ਕਰਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚ ਅਕਾਲੀ-ਬਸਪਾ ਚੋਣ ਲੜ ਰਹੀ ਹੈ ਤਾਂ ਕਾਂਗਰਸ ਦਾ ਸਫਾਇਆ ਹੋਣਾ ਯਕੀਨੀ ਹੈ। ਗੜ੍ਹੀ ਨੇ ਕਿਹਾ ਕਿ ਬਸਪਾ-ਸ਼੍ਰੋਮਣੀ ਅਕਾਲੀ ਦਲ ਗਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਨਾਲ ਪੰਜਾਬ ਨੂੰ ਕਾਂਗਰਸ ਪਾਰਟੀ ਦੇ ਕੁਸ਼ਾਸਨ ਤੋਂ ਮੁਕਤ ਕਰਵਾਏਗਾ।

ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਮਾਇਆਵਤੀ ਦੇ ਦਿਲ ਵਿੱਚ ਪੰਜਾਬ ਦਾ ਵਿਸ਼ੇਸ਼ ਸਥਾਨ ਹੈ ਅਤੇ ਬਸਪਾ ਦੇ ਸੰਸਥਾਪਕ ਮਰਹੂਮ ਕਾਂਸ਼ੀ ਰਾਮ ਵੀ ਪੰਜਾਬ ਨਾਲ ਸਬੰਧਤ ਸਨ।ਗੜ੍ਹੀ ਨੇ ਦੱਸਿਆ ਕਿ ਬਸਪਾ ਵੱਲੋਂ 20 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਨ ਦੇ ਫੈਸਲੇ ਨੂੰ ਲੈ ਕੇ ਕਾਂਗਰਸ 'ਚ ਦਹਿਸ਼ਤ ਦਾ ਮਾਹੌਲ ਹੈ।

ਬਸਪਾ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸ਼ੁੱਕਰਵਾਰ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਇਮਾਨਦਾਰੀ ਨਾਲ ਕੰਮ ਕਰਨ ਤਾਂ ਬਸਪਾ ਹਰ ਸੀਟ 'ਤੇ ਜਿੱਤ ਹਾਸਲ ਕਰੇਗੀ। ਅਕਾਲੀ ਦਲ ਦੀ ਜਿੱਤ ਲਈ ਹਰ ਸੰਭਵ ਯਤਨ ਕੀਤੇ ਜਾਣ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਪੰਜਾਬ ਵਿੱਚ ਬਸਪਾ-ਅਕਾਲੀ ਦਲ ਦੀ ਲੋਕਪ੍ਰਿਅ ਸਰਕਾਰ ਬਣੇ ਜੋ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰੇ।

ਪੰਜਾਬ ਦੀ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਦੱਸਦਿਆਂ ਜਸਵੀਰ ਗੜ੍ਹੀ ਨੇ ਕਿਹਾ ਕਿ ਇਹ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ। ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਕੁਸ਼ਾਸਨ ਤੋਂ ਮੁਕਤ ਹੋਣਾ ਚਾਹੁੰਦੇ ਹਨ। ਕਾਂਗਰਸੀ ਆਗੂਆਂ ਦੀ ਆਪਸੀ ਫੁੱਟ ਕਾਰਨ ਲੋਕਾਂ ਦੀ ਭਲਾਈ ਨੂੰ ਅਣਗੌਲਿਆ ਕੀਤਾ ਗਿਆ ਹੈ। ਬਸਪਾ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਗਠਜੋੜ ਦੀ ਜਿੱਤ ਯਕੀਨੀ ਬਣਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦਲਿਤ ਸੀਐਮ ਚਰਨਜੀਤ ਸਿੰਘ ਚੰਨੀ ਵਾਰ-ਵਾਰ ਦੁਆਬੇ ਦੇ ਚੱਕਰ ਲਗਾ ਰਹੇ ਹਨ, ਉਹ ਆਪਣੀ ਸਰਕਾਰ ਨੂੰ ਦਲਿਤਾਂ ਦੀ ਸਰਕਾਰ ਕਹਿ ਕੇ ਵੋਟਾਂ ਮੰਗ ਰਹੇ ਹਨ, ਇਹ ਉਨ੍ਹਾਂ ਦੀ ਘਬਰਾਹਟ ਦੀ ਨਿਸ਼ਾਨੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਭੈਣ ਨੇ ਭਰਾ ਸਿੱਧੂ 'ਤੇ ਲਾਏ ਵੱਡੇ ਇਲਜ਼ਾਮ, ਕਿਹਾ- ਜਾਇਦਾਦ ਲਈ ਸਾਨੂੰ ਘਰੋਂ ਕੱਢਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.