ETV Bharat / city

ਕੋਰੋਨਾ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨ ਤੇਜ਼ ਕਰਨ ਮੈਡੀਕਲ ਕਾਲਜ: ਸੋਨੀ - ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ

ਸੂਬੇ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ। ਉਹ ਅੱਜ ਇਥੇ ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਰਹੇ ਸਨ।

Medical College Accelerates Efforts to Reduce Mortality of Corona Patients says om parkash soni
ਕੋਰੋਨਾ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨ ਤੇਜ਼ ਕਰਨ ਮੈਡੀਕਲ ਕਾਲਜ: ਸੋਨੀ
author img

By

Published : Nov 6, 2020, 9:02 PM IST

ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਪੀੜਤ ਮੀਰਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰ ਨੇ ਸਾਰੇ ਮੈਡੀਕਲ ਕਾਲਜਾਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੈਡੀਕਲ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ। ਉਹ ਅੱਜ ਇਥੇ ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਰਹੇ ਸਨ।

ਸੋਨੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਦਿਨੋ-ਦਿਨ ਗਿਰਾਵਟ ਆ ਰਹੀ ਹੈ, ਜਿਸ ਨਾਲ ਕੋਵਿਡ ਮਰੀਜ਼ਾਂ ਲਈ ਸਥਾਪਿਤ ਹਸਪਤਾਲਾਂ ਵਿੱਚ ਦਾਖ਼ਲ ਮਰੀਜ਼ਾ ਦੀ ਗਿਣਤੀ ਵੀ ਦਿਨੋ-ਦਿਨ ਘੱਟ ਰਹੀ ਹੈ। ਇਸ ਲਈ ਦਾਖ਼ਲ ਮਰੀਜ਼ਾਂ ਨੂੰ ਹੋਰ ਜ਼ਿਆਦਾ ਤਵੱਜੋ ਦਿੱਤੀ ਜਾਵੇ ਤਾਂ ਜੋ ਮੌਤ ਦਰ ਨੂੰ ਘਟਾਇਆ ਜਾ ਸਕੇ।

Medical College Accelerates Efforts to Reduce Mortality of Corona Patients says om parkash soni
ਕੋਰੋਨਾ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨ ਤੇਜ਼ ਕਰਨ ਮੈਡੀਕਲ ਕਾਲਜ: ਸੋਨੀ

ਕੋਰੋਨਾ ਵਾਇਰਸ ਦੀ ਸੰਭਾਵੀ ਦੂਜੀ ਲਹਿਰ ਲਈ ਤਿਆਰੀਆਂ ਬਾਰੇ ਚਰਚਾ ਕਰਦਿਆਂ ਸੋਨੀ ਨੇ ਸਮੂਹ ਕਾਲਜਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਸੰਭਾਵੀ ਦੂਜੀ ਲਹਿਰ ਲਈ ਹੁਣ ਤੋਂ ਹੀ ਤਿਆਰੀਆਂ ਕਰ ਲਈਆ ਜਾਣ ਕਿਉਂਕਿ ਦਿੱਲੀ ਵਿੱਚ ਬੀਤੇ ਕੁੱਝ ਦਿਨਾਂ ਵਿੱਚ ਕੋਰੋਨਾ ਪੌਜ਼ੀਟਿਵ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਉਨ੍ਹਾਂ ਤਿਵਾੜੀ ਨੂੰ ਐਡਹਾਕ ਉੱਤੇ ਸੁਪਰ ਸਪੈਸਲਿਸਟ ਡਾਕਟਰ ਰੱਖਣ ਲਈ ਵੀ ਕਾਲਜਾਂ ਨੂੰ ਪ੍ਰਵਾਨਗੀ ਦੇਣ ਦੇ ਆਦੇਸ਼ ਦਿੱਤੇ ਅਤੇ ਰੈਗੂਲਰ ਭਰਤੀ ਪ੍ਰਕਿਰਿਆ ਨੂੰ ਵੀ ਤੇਜ਼ ਕਰਨ ਲਈ ਕਿਹਾ। ਇਸੇ ਨਾਲ ਹੀ ਮੰਤਰੀ ਸੋਨੀ ਨੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਉਹ ਚਾਲੂ ਸਾਲ ਅਤੇ ਅਗਾਮੀ ਵਿੱਤ ਵਰ੍ਹੇ ਲਈ ਫੰਡ ਦੀ ਜ਼ਰੂਰਤ ਸਬੰਧੀ ਪੜਚੋਲ ਕਰਨ।

ਕੈਬਿਨੇਟ ਵਜ਼ੀਰ ਸੋਨੀ ਨੇ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਨੂੰ ਹਦਾਇਤ ਦਿੱਤੀ ਕਿ ਉਹ ਵਿਭਾਗ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਕਾਰਵਾਈ ਮੁਕੰਮਲ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਵਾਉਣ ਅਤੇ ਨਾਲ ਹੀ ਵਿਭਾਗ ਵਿਚ ਜਿੰਨੀਆਂ ਵੀ ਪਦ-ਉਨਤੀ ਵਾਲੀਆਂ ਅਸਾਮੀਆਂ ਖਾਲੀ ਪਈਆਂ ਹਨ ਉਨ੍ਹਾਂ ਨੂੰ ਵੀ ਪਦ-ਉਨਤੀਆਂ ਰਾਹੀਂ ਜਲਦ ਭਰਨਾ ਯਕੀਨੀ ਬਣਾਉਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.