ETV Bharat / city

ਮੀਨਾਕਸ਼ੀ ਲੇਖੀ ਦੇ ਭਾਸ਼ਣ ਤੋਂ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਨੀਅਤ ਸਾਹਮਣੇ ਆਈ: ਮਾਨ - ਕਿਸਾਨਾਂ ਦਾ ਸਮਰਥਨ

ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਉੱਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਕਰਕੇ ਹੀ ਮੋਦੀ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹ ਰਹੀ ਹੈ।

ਫ਼ੋਟੋ
ਫ਼ੋਟੋ
author img

By

Published : Mar 24, 2021, 10:26 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਉੱਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਕਰਕੇ ਹੀ ਮੋਦੀ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹ ਰਹੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਕੇਂਦਰ ਦੀ ਮੋਦੀ ਸਰਕਾਰ ਦਾ ਸਾਥ ਨਾ ਦੇਣ ਕਾਰਨ ਅੱਜ ਮੋਦੀ ਸਰਕਾਰ ਹੁਣ ਦਿੱਲੀ ਦੀ ਸਰਕਾਰ ਨੂੰ ਇਕ ਗੂੰਗੀ-ਬੋਲੀ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਭਾਜਪਾ ਦੀ ਦਿੱਲੀ ਤੋਂ ਐਮਪੀ ਮਨਾਕਸ਼ੀ ਲੇਖੀ ਵੱਲੋਂ ਸੰਸਦ ਵਿੱਚ ਦਿੱਤੇ ਭਾਸ਼ਣ ਤੋਂ ਸੱਚ ਸਾਹਮਣੇ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੋਦੀ ਇਸ ਕਰਕੇ ਕੇਜਰੀਵਾਲ ਸਰਕਾਰ ਤੋਂ ਪ੍ਰੇਸ਼ਾਨ ਹੈ ਕਿ ਉਹ ਹੱਕ-ਸੱਚ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਕਿਉਂ ਦੇ ਰਹੇ ਹਨ। ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ, ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਤੋਂ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਕਿਸਾਨਾਂ ਨੂੰ ਗੁਲਾਮ ਬਣਾਉਣ ਵਾਲੇ ਕਾਨੂੰਨ ਲੈ ਕੇ ਆਈ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ।

ਇਸੇ ਕਰਕੇ ਹੀ ਬੀਤੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਵਿੱਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀਆਂ ਸ਼ਕਤੀਆਂ ਨੂੰ ਘੱਟ ਕਰਨ ਸਬੰਧੀ ਬਿੱਲ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਤਾਨਾਸ਼ਾਹ ਰਵੱਈਏ ਨਾਲ ਮੋਦੀ ਸਰਕਾਰ ਇਕ ਲੋਕਤੰਤਰਿਕ ਢੰਗ ਨਾਲ ਲੋਕਾਂ ਵੱਲੋਂ ਹੀ ਚੁਣੀ ਗਈ ਸਰਕਾਰ ਦੀਆਂ ਤਕਤਾਂ ਨੂੰ ਖਤਮ ਕਰਨ ਲੱਗੀ ਹੋਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਹਰ ਮੁਸੀਬਤ ਦਾ ਸਾਹਮਣੇ ਕਰਦੀ ਹੋਈ ਆਪਣੀ ਹੋਂਦ ਬਚਾਉਣ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜਕੇ ਖੜ੍ਹੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.