ETV Bharat / city

ਪਹਿਲੀ ਵਾਰ ਹੋਈ ਖੇਡ ਮੰਤਰੀ ਅਤੇ ਖਿਡਾਰੀਆਂ 'ਚ ਮੀਟਿੰਗ - ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ

ਪਰਗਟ ਸਿੰਘ ਨੇ ਕਿਹਾ ਕਿ ਵੱਡੇ ਸਟੇਡੀਅਮ ਦੀ ਬਜਾਏ ਸਿਖਲਾਈ ਕੇਂਦਰ(Training Center) ਸਥਾਪਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ। ਸੂਬੇ ਵਿੱਚ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖਿਡਾਰੀਆਂ ਦੀ ਹੀ ਕਮੇਟੀ ਬਣਾਈ ਜਾ ਰਹੀ ਹੈ, ਜਿਸ ਵਿੱਚ 20 ਦੇ ਕਰੀਬ ਖੇਡਾਂ ਨਾਲ ਸਬੰਧਤ ਖੇਡ ਦਾ ਖਿਡਾਰੀ ਮੈਂਬਰ ਹੋਵੇਗਾ। ਤਾਂ ਜੋ ਉਸ ਦੇ ਨਿੱਜੀ ਤਜ਼ਰਬੇ ਦਾ ਲਾਹਾ ਲਿਆ ਜਾਵੇ।

ਪਹਿਲੀ ਵਾਰ ਹੋਈ ਖੇਡ ਮੰਤਰੀ ਅਤੇ ਖਿਡਾਰੀਆਂ 'ਚ ਮੀਟਿੰਗ

author img

By

Published : Nov 15, 2021, 7:20 PM IST

ਚੰਡੀਗੜ੍ਹ: ਸਾਬਕਾ ਓਲੰਪੀਅਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ(Punjab Sports Minister Pargat Singh) ਨੇ ਸੋਮਵਾਰ ਨੂੰ ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸ਼ਨ ਉਤੇ ਆਮਦਨ ਹੱਦ ਦੀ ਲਗਾਈ ਸ਼ਰਤ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅੱਜ(ਸੋਮਵਾਰ) ਸੈਕਟਰ-26 ਸਥਿਤ ਮੈਗਸੀਪਾ(Magsipa) ਵਿਖੇ ਪੁਰਾਣੇ ਖਿਡਾਰੀਆਂ ਨਾਲ ਸੱਦੀ ਇਕ ਮਿਲਣੀ ਦੌਰਾਨ ਕੀਤਾ।

ਕੀ ਕੀ ਕੀਤੇ ਐਲਾਨ

ਪਰਗਟ ਸਿੰਘ ਨੇ ਕਿਹਾ ਕਿ ਵੱਡੇ ਸਟੇਡੀਅਮ ਦੀ ਬਜਾਏ ਸਿਖਲਾਈ ਕੇਂਦਰ(Training Center) ਸਥਾਪਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ। ਸੂਬੇ ਵਿੱਚ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖਿਡਾਰੀਆਂ ਦੀ ਹੀ ਕਮੇਟੀ ਬਣਾਈ ਜਾ ਰਹੀ ਹੈ, ਜਿਸ ਵਿੱਚ 20 ਦੇ ਕਰੀਬ ਖੇਡਾਂ ਨਾਲ ਸਬੰਧਤ ਖੇਡ ਦਾ ਖਿਡਾਰੀ ਮੈਂਬਰ ਹੋਵੇਗਾ। ਤਾਂ ਜੋ ਉਸ ਦੇ ਨਿੱਜੀ ਤਜ਼ਰਬੇ ਦਾ ਲਾਹਾ ਲਿਆ ਜਾਵੇ।

ਪਰਗਟ ਸਿੰਘ(Pargat Singh) ਨੇ ਕਿਹਾ ਕਿ ਖੇਡਾਂ ਦੇ ਕੋਟੇ ਤਹਿਤ ਸਰਕਾਰੀ ਨੌਕਰੀ ਕਰ ਰਹੇ, ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲਈਆਂ ਜਾਣਗੀਆਂ। ਜਿਸ ਬਾਰੇ ਸਰਕਾਰ ਨੀਤੀ ਬਣਾ ਰਹੀ ਹੈ। ਉਨ੍ਹਾਂ ਸਾਰੀਆਂ ਖੇਡਾਂ ਦੇ ਖਿਡਾਰੀਆਂ ਨੂੰ ਸੱਦਾ ਦਿੱਤਾ। ਜਿਹੜੇ ਆਪਣੀ ਇੱਛਾ ਨਾਲ ਡੈਪੂਟੇਸ਼ਨ ਉਤੇ ਖੇਡ ਵਿਭਾਗ ਨਾਲ ਜੁੜ ਕੇ ਸਬੰਧਤ ਖੇਡ ਦੀ ਵਾਗਡੋਰ ਸੰਭਾਲ ਸਕਣ।

ਉਨ੍ਹਾਂ ਇਸ ਗੱਲ ਦੀ ਵੀ ਵਕਾਲਤ ਕੀਤੀ ਕਿ ਵੱਡੇ ਖਿਡਾਰੀ ਸਰਕਾਰੀ ਨੌਕਰੀ ਜੁਆਇਨ ਕਰਨ ਲੱਗਿਆ, ਖੇਡ ਵਿਭਾਗ ਨੂੰ ਤਰਜੀਹ ਦੇਣ। ਤਾਂ ਜੋ ਉਹ ਆਪਣੀ ਸਬੰਧਤ ਖੇਡ ਦੀ ਅਗਵਾਈ ਕਰ ਸਕਣ। ਉਨ੍ਹਾਂ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇਣ ਲਈ ਵੀ ਸੱਦਾ ਦਿੱਤਾ, ਤਾਂ ਜੋ ਛੋਟੀ ਉਮਰ ਤੋਂ ਖਿਡਾਰੀ ਦੀ ਨੀਂਹ ਰੱਖੀ ਜਾਵੇ।

ਖੇਡ ਮੰਤਰੀ ਨੇ ਤਿੰਨ ਪੱਧਰ ਉਤੇ ਖੇਡਾਂ ਅਪਣਾਉਣ ਉਤੇ ਜ਼ੋਰ ਦਿੱਤਾ। ਜਿਸ ਵਿੱਚ ਹੇਠਲੇ ਪੱਧਰ ਉਤੇ, ਵਿਸ਼ੇਸ਼ੀਕ੍ਰਿਤ ਤੇ ਸੁਪਰ ਵਿਸ਼ੇਸ਼ਕ੍ਰਿਤ ਉਤੇ ਖਿਡਾਰੀ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਦੇ 5 ਲੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਮਾਹੌਲ ਸਿਰਜਣ ਲਈ ਕਾਰਪੋਰੇਟ ਅਦਾਰਿਆਂ, ਪ੍ਰਾਈਵੇਟ ਕੰਪਨੀਆਂ ਤੇ ਪਰਵਾਸੀ ਭਾਰਤੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ।

ਪਹਿਲੀ ਵਾਰ ਹੋਈ ਇਸ ਤਰ੍ਹਾਂ ਖਿਡਾਰੀਆਂ ਨਾਲ ਮੀਟਿੰਗ

ਸਾਬਕਾ ਓਲੰਪੀਅਨ ਖਿਡਾਰੀਆਂ ਨੇ ਖੇਡ ਮੰਤਰੀ ਵੱਲੋਂ ਖੇਡ ਨੀਤੀ ਬਣਾਉਣ ਲਈ ਸਾਰੇ ਪੁਰਾਣੇ ਖਿਡਾਰੀਆਂ ਨਾਲ ਮਿਲ ਬੈਠ ਕੇ ਮਸ਼ਵਰਾ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਇਸ ਤਰ੍ਹਾਂ ਖਿਡਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।

ਖਿਡਾਰੀਆਂ ਨੇ ਕੀ ਕੀ ਦਿੱਤੇ ਸੁਝਾਅ

ਮੀਟਿੰਗ ਦੌਰਾਨ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਤੇ ਕੋਚਾਂ ਨੇ ਆਪੋ ਆਪਣੇ ਸੁਝਾਅ ਦਿੱਤੇ:

  • ਜਿਨ੍ਹਾਂ ਵਿੱਚ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ
  • ਕੋਚਾਂ ਦੀ ਤਾਇਨਾਤੀ
  • ਸਕੂਲਾਂ-ਕਾਲਜਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦਾ ਖੇਡ ਵਿਭਾਗ ਨਾਲ ਤਾਲਮੇਲ ਕਰ ਕੇ ਖੇਡ ਸੈਂਟਰ ਚਲਾਉਣੇ
  • ਸਕੂਲਾਂ ਵਿੱਚ ਬੱਚਿਆਂ ਲਈ ਖੇਡਾਂ ਲਈ ਇਕ ਦਿਨ ਤੈਅ ਕਰਨਾ
  • ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਸਟੇਡੀਅਮ ਬਣਾਏ ਜਾਣ
  • ਕੋਚਾਂ ਨੂੰ ਇਨਾਮ
  • ਪੁਰਾਣੇ ਖਿਡਾਰੀਆਂ ਨੂੰ ਹੀਰੋ ਵਿੱਚ ਉਭਾਰਨਾ
  • ਸਟੇਟ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਲਈ ਨੌਕਰੀਆਂ ਅਤੇ ਨਗਦ ਇਨਾਮ ਨਿਯਮਤ ਕਰਨੇ
  • ਖਿਡਾਰੀਆਂ ਦਾ ਸਿਹਤ ਬੀਮਾ
  • ਸਾਰੇ ਖੇਡ ਸਟੇਡੀਅਮ ਛੁੱਟੀ ਵਾਲੇ ਦਿਨ ਆਮ ਲੋਕਾਂ ਲਈ ਵੀ ਖੋਲ੍ਹੇ ਜਾਣ
  • ਸਾਬਕਾ ਓਲੰਪੀਅਨਾਂ ਤੇ ਐਵਾਰਡੀਆਂ ਦੀ ਪੈਨਸ਼ਨ ਉਤੇ ਲੱਗੀ ਰੋਕ ਹਟਾਉਣੀ ਆਦਿ ਸ਼ਾਮਲ ਸਨ।

ਇਸ ਤੋਂ ਇਲਾਵਾ ਵੱਡੇ ਸਟੇਡੀਅਮ ਬਣਾਉਣ ਦੀ ਬਜਾਏ ਖੇਡ ਮੈਦਾਨ ਜਿਵੇਂ ਕਿ ਟਰੈਕ, ਐਸਟੋਟਰਫ, ਕੋਰਟ ਆਦਿ ਬਣਾਏ ਜਾਣ ਭਾਵੇਂ ਤਿਆਰੀ ਦੇ ਲਿਹਾਜ਼ ਨਾਲ ਸਿਕਸ-ਏ-ਸਾਈਡ ਮੈਦਾਨ ਜਾਂ ਦੋ/ਤਿੰਨ ਲੇਨ ਟਰੈਕ ਹੀ ਬਣਾਏ ਜਾਣ।

ਸਕੱਤਰ ਖੇਡਾਂ ਅਜੋਏ ਸ਼ਰਮਾ ਨੇ ਸੰਬੋਧਨ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ, ਯੁਵਕ ਕਲੱਬਾਂ ਤੇ ਹੋਰ ਜੁੜੇ ਹੋਏ ਲੋਕਾਂ ਵਲ਼ੋ ਮਿਲ ਕੇ ਕੰਮ ਕਰਨ ਦੀ ਲੋੜ ਹੈ। ਅੱਜ(ਸੋਮਵਾਰ) ਦੀ ਮੀਟਿੰਗ ਵਿੱਚ ਮਿਲੇ ਸੁਝਾਅ ਵਿਭਾਗ ਨੂੰ ਖੇਡ ਨੀਤੀ ਦਾ ਖਾਕਾ ਉਲੀਕਣ ਵਿੱਚ ਮੱਦਦ ਮਿਲੇਗੀ।

ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ(Director Sports Parminder Pal Singh Sandhu) ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਵਿਭਾਗ ਵੱਲੋਂ ਖੇਡ ਮੰਤਰੀ ਦੀ ਅਗਵਾਈ ਵਿੱਚ ਸਾਰੇ ਸਾਬਕਾ ਓਲੰਪੀਅਨਾਂ ਦੇ ਰਾਏ ਨਾਲ ਅਜਿਹੀ ਨੀਤੀ ਬਣਾਈ ਜਾ ਰਹੀ ਹੈ, ਜਿਸ ਦੇ ਲੰਬੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਖੇਡ ਵਿਭਾਗ ਦੇ ਡਿਪਟੀ ਸਕੱਤਰ ਕਿਰਪਾਲ ਵੀਰ ਸਿੰਘ(Deputy Secretary Sports Kirpal Vir Singh) ਨੇ ਸਾਰਿਆਂ ਦਾ ਧੰਨਵਾਦ ਕੀਤਾ।

ਕੌਣ ਹੋਏ ਮੀਟਿੰਗ ਵਿੱਚ ਸ਼ਾਮਿਲ

ਮੀਟਿੰਗ ਵਿੱਚ ਦਰੋਣਾਚਾਰੀਆ ਐਵਾਰਡੀ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਸੀਨੀਅਰ, ਓਲੰਪੀਅਨ ਨਿਸ਼ਾਨੇਬਾਜ਼ ਗੁਰਬੀਰ ਸਿੰਘ ਸੰਧੂ, ਅਰਜੁਨਾ ਐਵਾਰਡੀ ਮੁੱਕੇਬਾਜ਼ ਜੈਪਾਲ ਸਿੰਘ, ਅਰਜੁਨਾ ਐਵਾਰਡੀ ਬਾਸਕਟਬਾਲ ਖਿਡਾਰਨ ਸੁਮਨ ਸ਼ਰਮਾ, ਓਲੰਪੀਅਨ ਬਾਸਕਟਬਾਲ ਖਿਡਾਰੀ ਤਰਲੋਕ ਸਿੰਘ ਸੰਧੂ, ਕੌਮਾਂਤਰੀ ਹਾਕੀ ਖਿਡਾਰੀ ਤੇ ਓਲੰਪੀਅਨ ਕੋਚ ਸੁਖਬੀਰ ਸਿੰਘ ਗਰੇਵਾਲ ਪਦਮ ਸ੍ਰੀ ਅਥਲੀਟ ਬਹਾਦਰ ਸਿੰਘ, ਓਲੰਪੀਅਨ ਅਥਲੀਟ ਹਰਬੰਸ ਕੌਰ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਾਜਪਾਲ ਸਿੰਘ, ਅਰਜੁਨਾ ਐਵਾਰਡੀ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ, ਨਿਸ਼ਾਨੇਬਾਜ਼ੀ ਕੋਚ ਤੇਜਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:ਨਵਜੋਤ ਸਿੱਧੂ ਦੇ ਖਿਲਾਫ਼ ਕ੍ਰਿਮਿਨਲ Contempt ਦਾਖ਼ਲ

ETV Bharat Logo

Copyright © 2025 Ushodaya Enterprises Pvt. Ltd., All Rights Reserved.